Wednesday, September 16
Shadow

Local news

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

Local news
ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।  ਇਸ ਪ੍ਰੋਗਰਾਮ ਵਿੱਚ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬਲਰਾਜ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਕਾਲਜ ਦੇ ਪੁਰਾਣੇ ਅਲੁਮਨਾਈ ਗਣਿਤ ਲੈਕਚਰਾਰ ਸ. ਜਗਜੀਤ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਰਹੇ।  ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਦੇ ਪ੍ਰਸਿੱਧ ਵਿਗਿਆਨੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਸਾਲ ਦੀ ਥੀਮ “ਕੱਲ੍ਹ ਲਈ ਵਿਗਿਆਨ: ਕ੍ਰਿਤ੍ਰਿਮ ਬੁੱਧਿਮਤਾ (ਏਆਈ), ਸਥਾਨਕ ਗਿਆਨ ਅਤੇ ਟਿਕਾਊ ਵਿਕਾਸ” ਉੱਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਕਰਕੇ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਡਾ. ਬਲਰਾਜ ਸੈਣੀ ਨੇ ਵਿਦਿਆਰਥੀਆਂ ਨੂੰ ਖਗੋਲ ਵਿ...
ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

Local news
ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (ਜ਼ਿਲ੍ਹਾ ਬਠਿੰਡਾ) ਵਿਖੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।          ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਸਮੇਤ ਰਿਸਰਚ ਸਟੇਸ਼ਨ, ਬਠਿੰਡਾ ਦੇ ਵੱਖ-ਵੱਖ ਵਿਗਿਆਨੀਆਂ ਨੇ ਸ਼ਿਰਕਤ ਕੀਤੀ। ਡਾ. ਸੇਖੋਂ ਨੇ ਨਰਮੇ ਦੀ ਫ਼ਸਲ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਦੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਦਾ ਖੇਤੀ ਵਲ ਰੁਝਾਨ ਵਧਾਉਣ ਲਈ ਅਤੇ ਆਧੁਨਿਕ ਢੰਗ ਅਪਣਾਕੇ ਵੱਧ ਮੁਨਾਫਾ ਕਮਾਉਣ ਲਈ ਪ੍ਰੇਰਿਤ ਕੀਤਾ।          ਡਾ. ਹਰਜੀਤ ਸਿੰਘ ਬਰਾੜ ਨੇ ਨਰਮੇ ਦੀ ਬੀਜਾਈ ਅਤੇ ਸਹੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।...
ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

Local news
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।     ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ  ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।     ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹ...
ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ 

ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ 

Local news
ਮਾਲੇਰਕੋਟਲਾ, 28 ਫਰਵਰੀ -            ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੈਲੀ-ਮਾਨਸ ਪ੍ਰੋਜੈਕਟ ਦਾ ਮਕਸਦ ਲੋਕਾਂ ਨੂੰ ਲੋੜ ਪੈਣ ਤੇ ਜਲਦ ਤੋਂ ਜਲਦ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸੇਵਾ ਪੰਜਾਬ ਵਿੱਚ 20 ਤੋਂ ਵੱਧ ਭਾਸ਼ਾਵਾਂ ਵਿੱਚ 24 ਘੰਟੇ ਉਪਲੱੱਬਧ ਹੈ, ਤਾਂ ਜੋ ਲੋੜ ਪੈਣ ਤੇ ਵਰਗ ਦੇ ਲੋਕ ਇਸ ਦਾ ਲਾਭ ਲੈ ਸਕਣ।              ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ, ਘਬਰਾਹਟ, ਨਸ਼ੇ ਦੀ ਆਦਤ, ਪਰਿਵਾਰਕ ਸਮੱਸਿਆਵਾਂ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ ਟੋਲ-ਫ੍ਰੀ ਨੰਬਰ 1800-89-14416 ਜਾਂ 14416 ‘ਤੇ ਸੰਪਰਕ ਕਰ ਸਕਦਾ ਹੈ। ਕਾਲ ਕਰਨ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪ੍ਰਸ਼ਿਕਸ਼ਿਤ ਕੌਂਸਲਰ ਤੁਰੰਤ ਸਲਾਹ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।                  ਡਾ. ਸਿੰਗਲਾ ਨੇ ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

Local news
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੀਂਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ, ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸ੍ਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੜਾਕੇ ਵਾਲੀ ਸੜਕ, 84 ਲੱਖ...
ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ 

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ 

Local news
ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਇਹ ਮੁਹਿੰਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ ਹੈ। ਇਸ ਮੁਹਿੰਮ ਦਾ ਉਦਘਾਟਨ ਜ਼ਿਲ੍ਹਾ ਰੂਪਨਗਰ ਵਿੱਚ ਸਿਵਲ ਸਰਜਨ ਡਾ. ਨਵਰੂਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਪੀ.ਵੀ. ਇਕ ਵਾਇਰਸ ਹੈ ਜੋ ਮੁੱਖ ਤੌਰ ‘ਤੇ ਸਰਵਾਈਕਲ ਕੈਂਸਰ ਦਾ ਕਾਰਨ ਬਣਦਾ ਹੈ। ਇਹ ਟੀਕਾ ਲਗਵਾਉਣ ਨਾਲ ਕਿਸ਼ੋਰੀਆਂ ਨੂੰ ਭਵਿੱਖ ਵਿੱਚ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਮਰ ਦੇ 14 ਸਾਲ ਪੂਰੇ ਕਰ ਚੁੱਕੀਆਂ ਅਤੇ 15 ਸਾਲ ਤੋਂ ਘੱਟ ਦੀ ਉਮਰ ਦੀਆਂ ਲੜਕੀਆਂ ਲਈ ਇਹ ਟੀਕਾ ਸਰਕਾਰੀ ਸਿਹਤ ਕੇਂਦਰਾਂ ‘ਤੇ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ...
ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

Local news
ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ। ...
ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

Local news
ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦ...
ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

Local news
ਮਾਲੇਰਕੋਟਲਾ, 27 ਫਰਵਰੀ:                  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।                 ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਲਈ ਤਿਆਰ ਕੀਤੀ ‘ਸਕਸ਼ਮ ਐਪ’ਬਾਰੇ ਵਿਆਪਕ ਜਾਗਰੂਕਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਦਿਵਿਆਂਗ ਵੋਟਰ ਆਪਣੀ ਰਜਿਸਟ੍ਰੇਸ਼ਨ ਅਤੇ ਵੋਟ ਵਿੱਚ ਸੋਧ...
ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

Local news
ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।              ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾ...