ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ...








