Wednesday, September 16
Shadow

Local news

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

Local news
 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ- ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚ...
ਹੁਸ਼ਿਆਰਪੁਰ ਨੇਚਰ ਫੈਸਟ-2026; ਕੁਦਰਤ, ਰੋਮਾਂਚ ਤੇ ਸੱਭਿਆਚਾਰ ਦਾ ਇੱਕ ਵਿਲੱਖਣ ਉਤਸਵ

ਹੁਸ਼ਿਆਰਪੁਰ ਨੇਚਰ ਫੈਸਟ-2026; ਕੁਦਰਤ, ਰੋਮਾਂਚ ਤੇ ਸੱਭਿਆਚਾਰ ਦਾ ਇੱਕ ਵਿਲੱਖਣ ਉਤਸਵ

Local news
ਹੁਸ਼ਿਆਰਪੁਰ, 15 ਫਰਵਰੀ :- ਹੁਸ਼ਿਆਰਪੁਰ ਵਿੱਚ ਆਯੋਜਿਤ ਨੇਚਰ ਫੈਸਟ-2026 ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਕੁਦਰਤ, ਰੋਮਾਂਚ ਅਤੇ ਸੱਭਿਆਚਾਰ ਦਾ ਸ਼ਾਨਦਾਰ ਸੰਗਮ ਬਣ ਕੇ ਉੱਭਰ ਰਿਹਾ ਹੈ। ਦੋ ਦਿਨਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਕੁਦਰਤ ਦੀ ਗੋਦ ਵਿੱਚ ਸਮਾਂ ਬਿਤਾਇਆ।ਸ਼ਨੀਵਾਰ ਸਵੇਰੇ ਸੈਲਾਨੀਆਂ ਨੇ ਚੌਹਾਲ ਵਿੱਚ ਜੰਗਲ ਸਫਾਰੀ ਅਤੇ ਬੋਟਿੰਗ ਦਾ ਆਨੰਦ ਮਾਣਿਆ ਅਤੇ ਕੁਦਰਤੀ ਸੁੰਦਰਤਾ ਦਾ ਨੇੜਿਓਂ ਅਨੁਭਵ ਕੀਤਾ। ਐਤਵਾਰ ਸਵੇਰੇ ਟ੍ਰੈਕਿੰਗ, ਬਰਡ ਵਾਚਿੰਗ ਅਤੇ ਆਫ-ਰੋਡਿੰਗ ਗਤੀਵਿਧੀਆਂ ਰਾਹੀਂ ਭਾਗੀਦਾਰਾਂ ਨੇ ਕੁਦਰਤ ਦੇ ਵਿਭਿੰਨ ਰੰਗਾਂ ਨੂੰ ਜਾਣਿਆ।ਸ਼ਨੀਵਾਰ ਸ਼ਾਮ ਨੂੰ ਸੋਲਿਸ ਠਰੋਲੀ ਵਿਖੇ ਆਯੋਜਿਤ ਨਾਈਟ ਕੈਂਪਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸੈਲਾਨੀਆਂ ਨੇ ਖੁੱਲ੍ਹੇ ਆਸਮਾਨ ਥੱਲੇ ਕੈਂਪਿੰਗ ਦਾ ਅਨੰਦ ਲਿਆ, ਜਦਕਿ ਓਪਨ ਮਾਈਕ ਅਤੇ ਸੰਗੀਤਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਯਾਦਗਾਰੀ ਬਣਾ ਦਿੱਤਾ।ਐਤਵਾਰ ਸਵੇਰੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੁਕਾਨੇਟ-ਦੇਹਰੀਆਂ ਤੱਕ ਇੱਕ ਆਫ-ਰੋਡਿੰਗ ਐਡਵੈਂਚਰ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੇ ਸੱਭ...
ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

Local news
ਰੂਪਨਗਰ, 14 ਫਰਵਰੀ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਪੰਜ ਰੋਜ਼ਾ ਹਾਈਕਿੰਗ–ਟਰੈਕਿੰਗ ਕੈਂਪ ਵਿੱਚ ਭਾਗ ਲਿਆ। ਇਹ ਕੈਂਪ ਪਾਲਨਪੁਰ (ਮੋਹਾਲੀ) ਵਿਖੇ ਕੁੜੀਆਂ ਅਤੇ ਮਿਰਜ਼ਾਪੁਰ (ਮੋਹਾਲੀ) ਵਿਖੇ ਮੁੰਡਿਆਂ ਲਈ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਲੰਟੀਅਰਾਂ ਵਿੱਚ ਨੇਤ੍ਰਿਤਵ, ਸਹਿਯੋਗ, ਸਹਿਨਸ਼ੀਲਤਾ ਅਤੇ ਟੀਮ ਵਰਕ ਵਰਗੇ ਗੁਣਾਂ ਦਾ ਵਿਕਾਸ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਰੀਰਕ ਗਤੀਵਿਧਿਆਂ, ਸ਼ਿਵਾਲਿਕ ਖੇਤਰ ਵਿੱਚ ਟਰੈਕਿੰਗ, ਸਿਸਵਾਂ ਡੈਮ ਦੇ ਦੌਰਾ ਅਤੇ ਗਰੁੱਪ ਗੇਮਾਂ ਕਰਵਾਈਆਂ ਗਈਆਂ, ਜਿਸ ਨਾਲ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ...
ਵਿਧਾਇਕ ਬੁੱਧ ਰਾਮ ਨੇ ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਵਿਧਾਇਕ ਬੁੱਧ ਰਾਮ ਨੇ ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

Local news
ਬੁਢਲਾਡਾ/ਮਾਨਸਾ, 14 ਫਰਵਰੀ:0 ਵਿਧਾਇਕ ਹਲਕਾ ਬੁਢਲਾਡਾ, ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ। ਵਿਧਾਇਕ ਬੁੱਧ ਰਾਮ ਨੇ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਬੀਰੇ ਵਾਲਾ ਡੋਗਰਾ, ਚੱਕ ਅਲੀ ਸ਼ੇਰ, ਤਾਲਬ ਵਾਲਾ, ਸਸਪਾਲੀ ਅਤੇ ਖੀਵਾ ਮੀਹਾਂ ਸਿੰਘ ਵਾਲਾ ਨੂੰ ਪੰਜ -ਪੰਜ ਲੱਖ ਰੁਪਏ ਦੀ ਗਰਾਂਟ ਜਾਰੀ  ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਹੀ ਮੋਹਰੀ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜ ਪਿੰਡ ਰਾਮਗੜ੍ਹ, ਦਰੀਆਪੁਰ ਕਲਾਂ, ਜੁਗਲਾਨ, ਗੁਰਨੇ ਖੁਰਦ ਅਤੇ ਅਚਾਨਕ ਨੂੰ ਵੀ ਪੰਜ- ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਰਪੰਚ ਬਿਕਰਮਜੀਤ ਸਿੰਘ ਸਸਪਾਲੀ, ਸਰਪੰਚ ਸਰੋਜਪਾਲ ਕੌਰ ਬੀਰੇ ਵਾਲਾ ਡੋਗਰਾ, ਬਿੰਦਰ ਸਿੰਘ ਨੰਬਰਦਾਰ ਬੀਰੇ ਵਾ...
ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

Local news
ਮਾਨਸਾ, 14 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ  'ਰੂਹ-ਏ-ਵਿਰਾਸਤ' ਦਾ ਉਦਘਾਟਨ  ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਔਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਕਿੰਨ੍ਹੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖੁਸ਼ਬੂ ਨੂੰ ਨਾ ਭੁੱਲਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਧੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ। ਇਸ ਉਪਰਾਲੇ ਵਿੱਚ ਤ੍ਰਿੰਝਣ, ਖੂਹ, ਚੁੱਲੇ -ਚੌਂਕੇ ਦਾ ਦ੍ਰਿਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ। ...
ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

Local news
ਖਡੂਰ ਸਾਹਿਬ, 14 ਫਰਵਰੀ :    -         ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਆਲੂਆਂ ਦੀ ਪੁਟਾਈ ਤੋਂ ਬਾਅਦ ਗਰਮ ਰੁੱਤ ਦੀਆਂ ਦਾਲ਼ਾਂ ਬੀਜਣ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ। ਸਭ ਤੋਂ ਵੱਧ ਪ੍ਰੋਟੀਨ ਇਨ੍ਹਾਂ ਵਿੱਚ ਪਾਇਆ ਜਾਂਦਾ ਹੈ। ਪੰਜਾਬ ਵਿੱਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫ਼ਸਲੀ ਚੱਕਰ  ਅਪਨਾਉਣ ਕਾਰਨ ਦਾਲ਼ਾਂ ਹੇਠ ਰਕਬਾ ਬਹੁਤ ਘੱਟ ਗਿਆ ਹੈ।         ਉਨ੍ਹਾਂ ਦੱਸ...
ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

Local news
ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਸਵਾਗਤ ਗੀਤ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪ੍ਰਿੰਸੀਪਲ ਸ਼੍ਰੀ ਰਤਨਪਾਲ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵੱਸਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਅਨੁਸ਼ਾਸਨ, ਸਹਿਯੋਗ ਅਤੇ ਲੀਡਰਸ਼ਿਪ ਵਰਗੇ ਗੁਣ ਵਿਕਸਿਤ ਹੁੰਦੇ ਹਨ।  ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਨੀਆ ਤੋਂ ਬਾਹਰ ਨਿਕਲ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ...
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

Local news
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ:-ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿ...
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

Local news
ਕੋਟਕਪੂਰਾ 13 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਭਲਕੇ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਉਦਘਾਟਨ ਕਰਨਗੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦੂਰ ਹੋਏਗੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਵੱਡੀ ਸਹੂਲਤ ਮਿਲੇਗੀ। ਸਰਕਾਰ ਪਿੰਡਾਂ ਦੇ ਸਰਬਾਂਗੀਣ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ ਸਰਪੰਚ ਭਾਣਾ,  ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਜਸਪਾਲ ਕੌਰ, ਗੁਰਦੇਵ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਅਮਨਦੀਪ ਕੌਰ ਮੈਂਬਰ, ਜੋਗਿੰਦਰ ਸਿੰਘ ਮੈਂਬਰ, ਕਾਰਜ ਸਿੰਘ ਮੈਂਬਰ, ਜਸਵੀਰ ਕੌਰ ਮੈਂਬਰ, ਪੂਜਾ ਕੌਰ ਮੈਂਬਰ, ਬਲਵਿੰਦਰ ਕੌਰ ਮੈਂਬਰ, ਗੁਰਮੇਲ ਸਿੰਘ ਬਰਾੜ, ਬਖਤੌਰ ਸਿੰਘ ਖਾਲਸਾ, ਦੀਪੂ ਸਿੰਘ ਸੋਢੀ, ਗੁਰਚਰਨ ਸਿੰਘ, ਰਣਜੀਤ ਸਿੰਘ ...
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ

Local news
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਪਿੰਡ ਝਿੰਜੜੀ ਵਾਸੀਆਂ ਲਈ ਅੱਜ ਦਾ ਦਿਨ ਸਭ ਤੋ ਵੱਡਾ ਤਿਉਹਾਰ ਬਣ ਗਿਆ ਹੈ, ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪਿੰਡ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਹੈ। ਝਿੰਜੜੀ ਨੂੰ ਜਾਣ ਲਈ ਦਹਾਕਿਆਂ ਤੋ ਕੋਈ ਰਾਹ, ਸੜਕ ਨਹੀ ਸੀ ਅਤੇ ਇਸ ਇਲਾਕੇ ਦੇ ਲੋਕਾਂ ਨਾਲ ਸ੍ਰ.ਬੈਂਸ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਪਿੰਡ ਨੂੰ ਜਾਣ ਲਈ ਰਸਤਾ ਹੀ ਨਹੀ ਸਗੋਂ ਮਜ਼ਬੂਤ ਸੜਕ ਅਤੇ ਪੁਲੀਆਂ ਪਾ ਕੇ ਡੰਗੇ ਲਗਾ ਕੇ ਇਸ ਪਿੰਡ ਨੂੰ ਪੂਰੀ ਤਰਾਂ ਸੜਕੀ ਨੈਟਵਰਕ ਨਾਲ ਜੋੜਨਗੇ ਅਤੇ ਅੱਜ ਇਸ ਪਿੰਡ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਹੋ ਗਿਆ ਹੈ।      ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਨੇ ਕਿਹਾ ਹੈ ਕਿ ਅੱਜ ਝਿੰਜੜੀ ਦੇ ਲੋਕਾਂ ਦਾ ਸੁਪਨਾ 70 ਸਾਲ ਬਾਅਦ ਪੂਰਾ ਹੋ ਗਿਆ ਹੈ। ਮੈਨੂੰ ਖੁਸ਼ੀ ਹੈ ਕਿ ਸਾਡੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ, ਸ੍ਰ.ਬੈਂਸ ਦੀ ਕਾਰਗੁਜਾਰੀ ਤੋ ਪ੍ਰਭਾਵਿਤ ਹੋ ਕੇ ਇਸ ਪਿੰਡ ਨੂੰ ਪਹਿਲੀ ਵਾਰ ਸਹਿਯੋਗ ਸੱਜਣਾਂ ਵੱਲੋਂ ਰਸਤੇ ਲਈ ਜ਼ਮੀਨ ਦਿੱਤੀ ਹੈ ਅਤੇ ਸਰਕਾਰ ਨੇ ਉਸ ਉਤੇ ਸ਼ਾਨਦਾਰ ਤੇ ਮਜ਼ਬੂਤ ਸੜਕ, ਪੁਲੀਆਂ ਤੇ ਡੰਗੇ ਲਗਾਉਣ ਦਾ ਕੰਮ ਸੁਰੂ ...