Wednesday, September 16
Shadow

Local news

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Local news
ਸੰਗਰੂਰ/ਧੂਰੀ, 12 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸੰਦੀਪ ਸਿੰਘ ਗਾੜ੍ਹਾ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਮਾਈਕਰੋ ਮੈਨੇਜਮੈਂਟ ਬਣਾਉਂਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਹਰੇਕ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਰਹੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਐਨ.ਓ.ਸੀਜ਼ ਜਾਂ ਫੇਰ ਹੋਰ ਵਿਭਾਗਾਂ ਦੀਆਂ ਪ੍ਰਵਾਨਗੀਆਂ ਕਰਕੇ ਕੋਈ ਵੀ ਵਿਕਾਸ ਕੰਮ ਰੁਕਣਾ ਨਹੀਂ ਚਾਹੀਦਾ ਜੇਕਰ ਕਿਸੇ ਵੀ ਕੰ...
ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਗਿਆ ਜਾਗਰੂਕ

ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਗਿਆ ਜਾਗਰੂਕ

Local news
ਗੁਰਦਾਸਪੁਰ, 12 ਫਰਵਰੀ (      )  ਡਿਜੀਟਲ ਸੁਰੱਖਿਆ ਅਤੇ ਇੰਟਰਨੈੱਟ ਦੀ ਜ਼ਿੰਮੇਵਾਰਾਨਾ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸੂਚਨਾ ਅਫ਼ਸਰ (ਡੀ.ਆਈ.ਓ.) ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ।  ‘ਸੁਰੱਖਿਅਤ ਇੰਟਰਨੈੱਟ ਦਿਵਸ 2026’ ਦੇ ਸਬੰਧ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ 100 ਤੋਂ ਵੱਧ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਭਾਗ ਲਿਆ। ਸੈਸ਼ਨ ਦੀ ਅਗਵਾਈ ਕਰਦਿਆਂ ਡੀ.ਆਈ.ਓ. ਗੁਰਦਾਸਪੁਰ ਕਰਨ ਸੋਨੀ ਨੇ ਅਜੋਕੇ ਡਿਜੀਟਲ ਯੁੱਗ ਵਿੱਚ “ਸਾਈਬਰ ਹਾਈਜੀਨ” ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੰਟਰਨੈੱਟ ਸਿੱਖਿਆ ਅਤੇ ਜਾਣਕਾਰੀ ਦਾ ਮਹੱਤਵਪੂਰਨ ਸਰੋਤ ਹੈ, ਪਰ ਇਸ ਦੀ ਗਲਤ ਜਾਂ ਅਸਾਵਧਾਨ ਵਰਤੋਂ ਨੌਜਵਾਨਾਂ ਨੂੰ ਕਈ ਤਰ੍ਹਾਂ ਦੇ ਸਾਈਬਰ ਖ਼ਤਰਿਆਂ ਦਾ ਸ਼ਿਕਾਰ ਬਣਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਸ਼ਨ ਦੌਰਾਨ ਵੱੱਖ ਵੱਖ ਮੁੱਖ ਨੁਕਤਿਆਂ ‘ਤੇ ਚਰਚਾ ਕੀਤੀ ਗਈਯ ਮਜ਼ਬੂਤ ਸੁਰੱਖਿਆ ਪ੍ਰਬੰਧ, ਗ...
ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਨਵ-ਚੁਣੇ ਡਾਇਰੈਕਟਰਾਂ ਨੂੰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਵਧਾਈ

ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਨਵ-ਚੁਣੇ ਡਾਇਰੈਕਟਰਾਂ ਨੂੰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਵਧਾਈ

Local news
ਫ਼ਰੀਦਕੋਟ, 12 ਫਰਵਰੀ ()-ਹਲਕਾ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਸਰਬ ਸੰਮਤੀ ਨਾਲ ਚੁਣੇ ਗਏ 9 ਡਾਇਰੈਕਟਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਨਵ-ਚੁਣੀ ਗਈ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਆਸ ਹੈ ਕਿ ਉਹ ਬੈਂਕ ਦੇ ਵਿਕਾਸ, ਪਾਰਦਰਸ਼ਤਾ ਅਤੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਨਾਲ ਬੈਂਕ ਹੋਰ ਤਰੱਕੀ ਦੇ ਰਾਹ ਤੇ ਅੱਗੇ ਵਧੇਗਾ। ਉਨ੍ਹਾਂ ਨੇ ਨਵ-ਚੁਣੇ ਡਾਇਰੈਕਟਰਾਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬੈਂਕ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਭ ਮਿਲ ਕੇ ਯਤਨ।  ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ,ਰਮਨਦੀਪ ਸਿੰਘ ਮੁਮਾਰਾ, ਗੁਰਸ਼ਰਨ ਸਿੰਘ ਬਰਾੜ ਮੈਂਬਰ ਜਿਲ੍ਹਾ ਪ੍ਰੀਸ਼ਦ, ਸਰਬਜੀਤ ਸਿੰਘ ਬਰਾੜ ਜਿਲ੍ਹਾ ਪ੍ਰੀਸ਼ਦ ਮੈਂਬਰ, ਰੁਪਿੰਦਰ ਸਿੰਘ, ਸੁਖਵਿੰਦਰ ਕੌਰ, ਬਾਬੂ ਸਿੰਘ, ਕਰਮਜੀਤ ਕੌਰ, ਮੋਹਨ ਲਾਲ, ਪਰਮਜੀਤ ਸਿ...
ਵੰਦਨਾ ਦੇਵੀ ਤੇ  ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

ਵੰਦਨਾ ਦੇਵੀ ਤੇ  ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

Local news
ਹੁਸ਼ਿਆਰਪੁਰ, 12 ਫਰਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵੰਦਨਾ ਦੇਵੀ ਅਤੇ  ਰਾਮ ਮੂਰਤੀ ਧਾਮੀ ਦੁਆਰਾ ਆਪਣੇ ਪੁੱਤਰ ਲੇਟ ਦਲੀਪ ਕੁਮਾਰ ਧਾਮੀ  ਦੀ ਯਾਦ ਵਿੱਚ  5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਰੈੱਡ ਕਰਾਸ ਲੇਖਾਕਾਰ ਸਰਬਜੀਤ ਮੌਜੂਦ ਸਨ।              ਇਸ ਮੌਕੇ ‘ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Local news
ਹੁਸ਼ਿਆਰਪੁਰ, 11 ਫਰਵਰੀ :-           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।                 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈਜ਼ੀ ਰਜਿਸਟ੍ਰੇਸ਼ਨ ਅਤੇ ਈਜ਼ੀ ਜਮ੍ਹਾਂਬੰਦੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ  ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇਜ਼...
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

Local news
ਸੰਗਰੂਰ, 11 ਫਰਵਰੀ:- ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ’ਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦਾ ਨੈੱਟਵਰਕ ਤੋੜਨ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਅਨੁਸਾਰ “ਗੈਂਗਸਟਰਾਂ ਤੇ ਵਾਰ” ਅਤੇ “ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਬਹੁਤ ਸਾਰੇ ਮਾੜੇ ਅਨਸਰਾਂ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਾੜੇ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ੍ਰੀ ਐਲ. ਕੇ. ਯਾਦਵ ਨੇ ਦੱਸਿਆ ਕਿ ਮਿਤੀ 9 ਫਰਵਰੀ 2026 ਨੂੰ ਗੈਂਗਸਟਰਾਂ ਤੇ ਵਾਰ ਦੀ...
ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

Local news
ਧੂਰੀ/ਸੰਗਰੂਰ, 11 ਫ਼ਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ ਲਈ 49 ਸੀਸੀਟੀਵੀ ਕੈਮਰੇ ਅਤੇ ਵਿਦਿਆਰਥੀਆਂ ਲਈ ਪ੍ਰੋਜੈਕਟਰ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਪਿੰਡ ਪਲਾਸੌਰ ਦੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਲਾਸੌਰ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਈਬਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਮਾਹੌਲ ਮਿਲੇਗਾ। ਇਸ ਦੇ ਨਾਲ ਹੀ ਪਿੰਡ ਦੇ ਸਕੂਲ ਵਿੱਚ ਨਵੇਂ ਬਾਥਰੂਮ ਬਣਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ਲਈ ਦੋ ਪ੍ਰੋਜੈਕਟਰ ਵੀ ਖਰੀਦੇ ਗਏ ਹਨ, ਤਾਂ ਜੋ ਪੜ੍ਹਾਈ ਦਾ ਮਿਆਰ ਹੋਰ ਉੱਚਾ ਕੀਤਾ ਜਾ ਸਕੇ। ...
ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

Local news
ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੀ.ਏ.ਯੂ. ਲੁਧਿਆਣਾ ਦੇ ਗੰਨਾ ਬੀਜਨਲ ਰਿਸਰਚ ਸੈਂਟਰ ਕਪੂਰਥਲਾ ਅਤੇ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਸੁਚੱਜੀ ਕਾਸ਼ਤ ਲਈ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੋ ਕਤਾਰੀ ਖਾਲੀ ਵਿਧੀ ਨਾਲ ਚੇਤੀ ਬਿਜਾਈ, ਮੁੱਢੇ ਗੰਨੇ ਹੇਠ ਰਕਬਾ ਵਧਾਉਣ ਅਤੇ ਉਸ ਦੀ ਸੰਭਾਲ, ਬਸੰਤ ਰੁੱਤ ਵਿੱਚ ਉੱਤਮ ਕਿਸਮਾਂ ਦੀ ਵਿਉਂਤਬੰਦੀ, ਕੀਟ ਪ੍ਰਬੰਧਨ, ਜੈਵਿਕ ਖਾਦਾਂ ਅਤੇ ਰੁੜੀ ਦੀ ਵਰਤੋਂ ਅਤੇ ਲੇਬਰ ਦੀ ਸਮੱਸਿਆ ਦੇ ਹੱਲ ਲਈ ਕੇਨ ਹਾਰਵੈਸਟਰ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂ...
ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ

Local news
ਮਾਲੇਰਕੋਟਲਾ, 10 ਫਰਵਰੀ:-                   ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ।                    ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ 72 ਘੰਟਿਆਂ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸ ਕਾਰਵਾਈ ਤਹਿਤ ਐੱਸ.ਪੀ. (ਪੀ.ਬੀ.ਆਈ.) ਰਾਜਵਿੰਦਰ ਸਿੰਘ ਅਤੇ ਐੱਸ.ਪੀ. (ਡੀ) ਸੱਤਪਾਲ ਸ਼ਰਮਾ ਅਤੇ ਡੀ ਐੱਸ ਪੀਸ਼ ਦੀ ਅਗਵਾਈ ਹੇਠ 48 ਘੰਟਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੀਆਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਛਾਪੇਮਾਰੀ ਕਰਦਿਆਂ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 1 ਭਗੌੜੇ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।          &nb...
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

Local news
ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 61 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਟੀ.ਡੀ.ਐਸ ਮੈਨੇਜਮੈਂਟ ਕੰਪਨੀ ਵੱਲੋਂ (ਪੀ.ਐਸ.ਪੀ.ਸੀ.ਐਲ) ਦੇ ਪ੍ਰੋਜੈਕਟ ਅਧੀਨ ਮੀਟਰ ਰੀਡਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਬਾਰਵੀਂ ਜਾਂ ਇਸ ਤੋਂ ਵੱਧ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ, ਨੰਗਲ, ਸ਼੍ਰੀ ਚਮਕੌਰ ਸਾਹਿਬ, ਮੋਰਿੰਡਾ, ਕੁਰਾਲੀ, ਖਰੜ, ਕੁਰਾਲੀ ਅਸਾਮੀਆਂ ਭਰੀਆਂ ਜਾਣੀਆਂ ਹਨ।  ...