Wednesday, September 16
Shadow

Local news

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

Local news
ਰੂਪਨਗਰ, 10 ਫਰਵਰੀ: "ਸਮਾਰਟ ਟੈਕ, ਸੁਰੱਖਿਅਤ ਵਿਕਲਪ - ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ" ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ ਇੰਜੀਨੀਅਰ ਬੱਬਰਜੀਤ ਸਿੰਘ ਵੱਲੋਂ ਵਿਦਿਆਰਥੀਆ ਨਾਲ ਇੱਕ ਪੀਪੀਟੀ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ ਗਿਆ।  ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ। ਐਨਆਈਸੀ ਟੀਮ ਇੰਜੀਨੀਅਰ ਨੇ ਦੱਸਿਆ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਮੈਨਾ ਨੂੰ ਟਾਰਗਟ ਕੀਤਾ ਜਾ ਰਿਹਾ...
ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

Local news
ਹੁਸ਼ਿਆਰਪੁਰ, 10 ਫਰਵਰੀ:-ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ ਚਲਾਏ ਗਏ ਅਪਰੇਸ਼ਨ ਪ੍ਰਹਾਰ 1.0 ਦੌਰਾਨ ਸ਼ਾਨਦਾਰ ਸਫਲਤਾ ਮਿਲੀ ਸੀ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ। ਇਸੇ ਲੜੀ ਵਿੱਚ ਆਪ੍ਰੇਸ਼ਨ ਪ੍ਰਹਾਰ 2.0 ਹੁਣ ਵਧੇਰੇ ਮਜ਼ਬੂਤ ਯੋਜਨਾਬੰਦੀ ਅਤੇ ਰਣਨੀਤੀ ਨਾਲ ਚਲਾਇਆ ਜਾ ਰਿਹਾ ਹੈ।ਏਡੀਜੀਪੀ ਵਰਮਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਸਰਗਰਮ ਗੈਂਗਸਟਰਾਂ, ਭਗੌੜਿਆਂ, ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ  ਲਈ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ 60 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਣਿਆਂ ਅਤੇ ਸਬ-ਡਵੀਜ਼ਨਾਂ ਅਧੀਨ ਲਗਾਤ...
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Local news
ਮਾਨਸਾ, 09 ਫਰਵਰੀ :-            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।             ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।...
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ

Local news
ਰੂਪਨਗਰ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਸਿਹਤ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ 400 ਤੋਂ ਵੱਧ ਲਾਭਪਾਤਰੀ ਸ਼ਾਮਲ ਹੋਏ। ਇਸ ਕੈਂਪ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੰਡੀਆਂ ਗਈਆਂ। ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਦੱਸਿਆ ਕਿ ਇਸ ਤੋਂ ਇਲਾਵਾਂ ...
ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

Local news
ਬਰਨਾਲਾ, 9 ਫਰਵਰੀ       ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ।    ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਰਨਾਲਾ ਵਾਸੀ ਸੱਤਵੀਂ ਜਮਾਤ ਦੀ ਗੁਰਸਿਫ਼ਤ ਕੌਰ ਦੀ ਕਿਤਾਬ "ਵੋਇਸ ਆਫ ਮਾਈ ਹਾਰਟ" ਰਿਲੀਜ਼ ਕਰਦਿਆਂ ਕੀਤਾ। ਗੁਰਸਿਫ਼ਤ ਕੌਰ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਨੇ ਦੱਸਿਆ ਕਿ ਓਸਨੂੰ ਚੌਥੀ ਜਮਾਤ ਤੋਂ ਲਿਖਣ ਦਾ ਸ਼ੌਕ ਪਿਆ ਅਤੇ ਸਕੂਲ ਅਧਿਆਪਕਾ ਮਿਸ ਪ੍ਰਿਯੰਕਾ ਨੂੰ ਉਹ ਆਪਣਾ ਰੋਲ ਮਾਡਲ ਮੰਨਦੀ ਹੈ ਜਿਨ੍ਹਾਂ ਨੇ ਉਸਨੂੰ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਉਸਨੂੰ ਕਵਿਤਾਵਾਂ ਲਿਖਣੀਆਂ ਅਤੇ ਪੇਂਟਿੰਗ ਪਸੰਦ ਹੈ। ਉਸਨੇ  "ਵੋਇਸ ਆਫ ਮਾਈ ਹਾਰਟ" ਕਿਤਾਬ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਕਵਿਤਾਵਾਂ ਸ਼ਾਮਲ ਕੀਤੀਆਂ ਹਨ ਜਿਨ੍ਹਾਂ ਵਿਚ ਸੁਫ਼ਨੇ, ਮੇਰਾ ਪਿਤਾ, ਬਚਪਨ, ਸਕੂਲ, ਕਿਤਾ...
ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ

ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ

Local news
ਭਵਾਨੀਗੜ੍ਹ, 9 ਫਰਵਰੀ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਮੌਜੂਦਾ ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ, ਭੂਮੀ ਸਿਹਤ ਸੁਧਾਰ ਸਬੰਧੀ ਨੁਕਤੇ ਆਦਿ ਤੇ ਪਿੰਡ ਸਕਰੌਦੀ ਵਿਖੇ ਕਿਸਾਨ ਗੋਸ਼ਟੀ ਲਗਾਈ। ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ ਦੀ ਫ਼ਸਲ ਤੇ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਲੋੜੀਂਦੇ ਤਾਪਮਾਨ ਤੋਂ ਵੱਧ ਗਰਮੀ ਕਣਕ ਦੀ ਫ਼ਸਲ ਲਈ ਹਾਨੀਕਾਰਕ ਹੋ ਸਕਦੀ ਹੈ, ਇਸ ਨੂੰ ਗਰਮੀ ਦਾ ਤਣਾਅ ਜਾਂ ਹੀਟ ਸਟਰੈੱਸ ਕਹਿੰਦੇ ਹਨ। ਵੱਧ ਗਰਮੀ ਕਰਕੇ ਦਾਣੇ ਭਰਨ ਸਮੇਂ ਕਣਕ ਪਹਿਲਾਂ ਪੱਕ ਜਾਂਦੀ ਹੈ ਅਤੇ ਦਾਣੇ ਮਾਜੂ ਰਹਿ ਜਾਂਦੇ ਹਨ ਅਤੇ ਸੋਕੇ ਕਾਰਨ ਦਾਣਿਆਂ ਦਾ ਭਾਰ ਘੱਟ ਜਾਂਦਾ ਹੈ। ਇਸ ਤਣਾਅ ਉੱਪਰ ਕਾਬੂ ਪਾਉਣ ਲਈ ਪੋਟਾਸ਼ ਤੱਤ ਮਹੱਤਵਪੂਰਨ ਯੋਗਦਾਨ ਪਾਉਂਦਾ ਹ...
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

Local news
ਅੰਮ੍ਰਿਤਸਰ, 8 ਫਰਵਰੀ - ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ  ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ। ਅੱਜ ਇਹਨਾਂ ਵਿਕਾਸ ਕਾਰਜਾਂ ਦਾ ਆਰੰਭ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਜਿੱਥੇ ਗਲੀਆਂ, ਨਾਲੀਆਂ, ਪਾਰਕਾਂ ਬਣਾਉਣ ਦੇ ਨਾਲ  ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਵਿਕਾਸ ਦੇ ਹੋਰ ਕਾਰਜ ਵੀ ਜੰਗੀ ਪੱਧਰ 'ਤੇ ਜਾਰੀ ਹਨ।  ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਤਿੰਨ ਸ਼ਮਸ਼ਾਨਘਾਟ ਹਨ, ਪਰ ਇਹਨਾਂ ਦੀ ਜਗ੍ਹਾ ਘੱਟ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ...
ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

Local news
ਸੰਗਰੂਰ 8 ਫਰਵਰੀ:- ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਪਰਮਜੀਤ ਸਿੰਘ, ਸੰਦੀਪ ਬਾਂਸਲ, ਡਿੱਕੀ ਗੋਇਲ, ਰਾਜੂ ਅਤੇ ਗੌਤਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ...
ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

Local news
ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਨਸ਼ਾ-ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।       ਇਸ ਮੁਹਿੰਮ ਤਹਿਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਸੈਨੇਟਰੀ ਇੰਸਪੈਕਟਰ ਮਦਨ ਲਾਲ ਅਤੇ ਸਮੂਹ ਨਗਰ ਕੌਂਸਲ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਤੌਰ ’ਤੇ ਬਣੀਆਂ ਝੁੱਗੀਆਂ-ਝੋਪੜੀਆਂ ਨੂੰ ਹਟਾਇਆ ਗਿਆ। ਇਨ੍ਹਾਂ ਥਾਵਾਂ ਤੋਂ ਗੈਰਕਾਨੂੰਨੀ ਤੌਰ ’ਤੇ ਨਸ਼ਿਆਂ ਦਾ ਧੰਦਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਚਿੰਤਾ ਦਾ ਮਾਹੌਲ ਸੀ।      ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਝੁੱਗੀਆਂ ਨੂੰ ਪਹਿਲਾਂ ਵੀ ਹਟਾਇਆ ਗਿਆ ਸੀ, ਪਰ ਕੁਝ ਲੋਕਾਂ ਵੱਲੋਂ ਮੁੜ ਇੱਥੇ ਕਬਜ਼ਾ ਕਰਕੇ ਨਜਾਇਜ਼ ਸਰਗਰਮੀਆਂ ਸ਼ੁਰੂ ਕਰ ਦ...
ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

Local news
ਲਹਿਰਾਗਾਗਾ, 08 ਫਰਵਰੀ- ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਣ ਤੇ ਬਨਾਰਸੀ ਵਿਖੇ ਸਿਹਤ ਕਾਰਡ ਬਣਾਉਣ ਲਈ ਲਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ-ਪਿੰਡ ਕੈਂਪ ਲਾਏ ਜਾ ਰਹੇ ਹਨ। ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ...