Wednesday, September 16
Shadow

Local news

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

Local news
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਸ਼ੇਰਾਂਵਾਲੀ, ਫਤਿਹਪੁਰ ਮਨੀਆਂ, ਥਰਾਜਵਾਲਾ ਅਤੇ ਮਿੱਡਾ ਵਿਖੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦੇਣ ਦਾ ਐਲਾਨ ਕਰਨ ਮੌਕੇ ਕੀਤਾ ਗਿਆ। ਉਨਾਂ ਪਿੰਡ ਸ਼ੇਰਾਂਵਾਲੀ ਵਿੱਚ ਖੇਡ ਮੈਦਾਨ ਦੀ ਉਸਾਰੀ ਲਈ 30 ਲੱਖ, ਛੱਪੜ ਦਾ ਨਵੀਨੀਕਰਨ (ਥਾਪਰ ਸਕੀਮ ਤਹਿਤ) 5 ਲੱਖ, ਐਸਸੀ ਕਲੋਨੀ ਨੂੰ ਪਾਣੀ ਦੀ ਪਾਈਪ ਲਾਈਨ ਪਾਉਣ ਲਈ 15 ਲੱਖ, ਫਿਰਨੀ ਤੇ ਖਾਲ ਦੀ ਉਸਾਰੀ ਲਈ 5 ਲੱਖ, ਪਿੰਡ ਦੀ ਫਿਰਨੀ ਤੇ ਸ਼ਮਸਾਨਘਾਟ ਲਈ 9 ਲੱਖ 75ਹਜਾਰ, ਸ਼ੇਰਾਂਵਾਲਾ-ਖੇਮਾਖੇੜਾ ਲਿੰਕ ਸੜਕ ਵਾਸਤੇ 56&...
ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

Local news
ਸ੍ਰੀ ਮੁਕਤਸਰ  ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ...
ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

Local news
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।  ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵਧਦੇ ਪ੍ਰਭਾਵ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਕੈਂਸਰ ਦਾ ਮਤਲਬ ਮੌਤ ਨਹੀਂ ਹੈ ਜੇਕਰ ਇਸ ਦੀ ਪਛਾਣ ਪਹਿਲੀ ਸਟੇਜ ਤੇ ਹੋ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਰੀਰ ਵਿੱਚ ਹੋਣ ਵਾਲੀ ਕਿਸੇ ਵੀ ਅਸਾਧਾਰਨ ਗੰਢ ਲਗਾਤਾਰ ਖੰਘ ਜਾਂ ਭਾਰ ਘਟਣ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਤੰਬਾਕੂ ਸਿਗਰਟਨੋਸ਼ੀ ਅਤੇ ਸ਼ਰਾਬ ਦਾ ਸੇਵਨ ਕੈਂਸਰ ਦੇ ਮੁੱਖ ਕਾਰਨ ਹਨ। ਸਾਨੂੰ ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।  ਡਾ. ਨਵਰੂਪ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ ‘ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ ‘ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ

Local news
ਸੁਨਾਮ, 4 ਫਰਵਰੀ (000) : ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਦਿਆਲਗੜ੍ਹ ਵਿਖੇ 14.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਥਾਨ ਪਿੰਡ ਦੇ ਸਮਾਜਿਕ, ਧਾਰਮਿਕ ਅਤੇ ਪਰਿਵਾਰਿਕ ਸਮਾਗਮਾਂ ਨੂੰ ਕਰਵਾਉਣ ਲਈ ਸਾਂਝੇ ਸਥਾਨ ਵਜੋਂ ਵਰਤੇ ਜਾ ਸਕਣਗੇ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਧਰਮ, ਵਰਗ ਅਤੇ ਸਮੁਦਾਇ ਦੇ ਲੋਕਾਂ ਲਈ ਬਰਾਬਰੀ ਦੇ ਅਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਵਿੱਚ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾਵਾਂ ਵਰਗੇ ਵਿਕਾਸ ਕਾਰਜ ਲੋਕਾਂ ਨੂੰ ਨਾ ਸਿਰਫ਼ ਸਹੂਲਤਾਂ ਪ੍ਰਦਾਨ ਕਰਦੇ ਹਨ, ਸਗੋਂ ਸਮਾਜਿਕ ਤਾਲਮੇਲ ਅਤੇ ਸਾਂਝੀ ਵਿਰਾਸਤ ਨੂ...
ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ”13 ਤੋਂ 15 ਫਰਵਰੀ ਤੱਕ- ਰਿੰਪੀ ਗਰਗ

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ”13 ਤੋਂ 15 ਫਰਵਰੀ ਤੱਕ- ਰਿੰਪੀ ਗਰਗ

Local news
ਮਾਲੇਰਕੋਟਲਾ, 4 ਫਰਵਰੀ -                         ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਦੀਆਂ ਬਹਾਦਰ, ਹੁਨਰਮੰਦ ਤੇ ਸਖ਼ਤ ਮਿਹਨਤੀ ਮਹਿਲਾਵਾਂ ਲਈ 'ਰੈਂਪ ਸਕੀਮ ਅਧੀਨ' ਇੱਕ ਉੱਚ ਪੱਧਰੀ ਈਵੈਂਟ, "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਦੇ ਰੂਪ ਵਿੱਚ “ਸੂਫ਼ੀ ਫੈਸਟੀਵਲ” ਦੌਰਾਨ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਜਿੱਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਸ਼ਿਲਪਕਾਰ ਤੇ ਸਵੈ ਸਹਾਇਕ ਗੁਰੱਪ ਆਪਣੇ ਉਤਪਾਦ ਲੈਕੇ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਖਾਣ ਪੀਣ ਦੀਆਂ ਵਸਤਾਂ,ਡਰਾਈ ਫਰੂਟ,ਕਾਰਪੈਂਟ, ਲੱਕੜੀ ਦੇ ਖਿਡੋਣੇ,ਸਾੜੀਆਂ-ਸੂਟਾਂ, ਆਰਟੀਫਿਸ਼ਲ ਜਵੈਲਰੀ, ਸੁੱਕੇ ਫੁਲ, ਕਸਮੀਰੀ ਕਾਹਵਾ, ਕਸਮੀਰੀ ਸੂਟਾਂ ਕਪੜਿਆਂ ਅਤੇ ਫਰਨੀਚਰ ਦੀਆਂ ਸਟਾਲਾਂ ਵੀ ਸ਼ਾਮਲ ਹੋਣਗੀਆਂ। ਇਸ ਮੇਲੇ ਵਿੱਚ 70 ਤੋਂ ਵੱਧ ਸਟਾਲ ਲਗਾਏ ਜਾਣਗੇ।                     &nbs...
ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ

ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ

Local news
ਲੁਧਿਆਣਾ, 4 ਫਰਵਰੀ:-\ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਬੁੱਧਵਾਰ ਨੂੰ ਸਵਾਮੀ ਵਿਵੇਕਾਨੰਦ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸ਼ਟੇਸ਼ਨ, ਲੁਧਿਆਣਾ ਵਿਖੇ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਅਕੱਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਕੈਂਪ ਵਿੱਚ 950 ਤੋਂ ਵੱਧ ਭਾਗੀਦਾਰਾਂ ਦੀ ਆਮਦ ਦੇਖਣ ਨੂੰ ਮਿਲੀ। ਕੁੱਲ 620 ਬਜ਼ੁਰਗਾਂ ਨੇ ਮੁਫ਼ਤ/ਸਬਸਿਡੀ ਵਾਲੇ ਓ.ਪੀ.ਡੀ ਸਲਾਹ-ਮਸ਼ਵਰੇ ਦਾ ਲਾਭ ਉਠਾਇਆ, ਜਦੋਂ ਕਿ 120 ਲਾਭਪਾਤਰੀਆਂ ਨੇ ਆਯੂਸ਼ ਦਵਾਈਆਂ ਪ੍ਰਾਪਤ ਕੀਤੀਆਂ। ਉਨ੍ਹਾਂ ਦੱਸਿਆ ਕਿ ਬਜ਼ੁਰਗ ਨਾਗਰਿਕਾਂ 'ਤੇ ਵਿਸ਼ੇਸ਼ ਧਿਆਨ ਦਿੰਦਿਆਂ 12 ਪੈਨਸ਼ਨ ਅਰਜ਼ੀ ਫਾਰਮਾਂ ਦੀ ਪ੍ਰਕਿਰਿਆ ਕੀਤੀ ਗਈ, 30 ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ...
ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ‘ਤੇ ਪੈਂਦੇ ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ

ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ‘ਤੇ ਪੈਂਦੇ ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ

Local news
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ :      -       ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੁੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ਗੜ੍ਹਸ਼ੰਕਰ ਤੋਂ ਵਾਇਆ ਸ੍ਰੀ ਅਨੰਦਪੁਰ ਸਾਹਿਬ ਰੋਡ ਅਤੇ ਗੜ੍ਹਸ਼ੰਕਰ ਤੋਂ ਬੀਨੇਵਾਲ ਰੋਡ ‘ਤੇ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।     ਇਸ ਸਬੰਧੀ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਜਿਨ੍ਹਾਂ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਕਾਲਜਾਂ ਵਿਚ ਵੀ ਇਹ ਛੁੱਟੀ ਦੇ ਹੁਕਮ ਲਾਗੂ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

Local news
ਬਰਨਾਲਾ, 3 ਫਰਵਰੀ-   ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਕੈਂਪ ਲਾਏ ਗਏ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ 'ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ।   ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ 'ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

Local news
ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ ਇਤਿਹਾਸ ਦਾ ਬੇਮਿਸਾਲ ਅਧਿਆਇ ਹੈ ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ ’ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ’ਤੇ ਨਤਮਸਤਕ ਹੋ ਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੀ ਲੋੜ ਹੈ। ਚੇਅਰਮੈਨ ਗੜ੍ਹੀ ਨੇ ਅਰਦਾਸ ਕਰਦੇ ਹੋਏ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰੇ ਦੀ ਭਲਾਈ ਅਤੇ ਸਮਾਜਿਕ ਏਕਤਾ ਦੀ ਕਾਮਨਾ ਕੀਤੀ।  ਇਸ ਮੌਕੇ ਉਨ੍ਹਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96ਵੇਂ ਕਰੋੜੀ ਅਤੇ ਬਾਬਾ ਸੰਤੋਸ਼ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱ...
ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

Local news
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) - ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢ...