Tuesday, September 15
Shadow

Local news

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

Local news
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ। ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ...
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Local news
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ  ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਉਪਰਾਲੇ ਤਹਿਤ ਕੁੱਲ 1.18 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੂੰ  ਇਹ ਵੀ ਜਾਣਕਾਰੀ ਦਿੱਤੀ ਗਈ ਕਿ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

Local news
ਮਾਲੇਰਕੋਟਲਾ, 20 ਅਗਸਤ:                     ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ  ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਲਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇ...
ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

Local news
ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ -         ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ। ਪਿੰਡ ਘਸੀਟਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਹਜਾਰਾਂ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਦਾ ਕੰਮ ਕੀਤਾ ਹੈ। ਜੋਬਨ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਲੋਕ-ਪੱਖੀ ਅਤੇ ਇਮਾਨਦਾਰ ਪ੍ਰਸਾਸਨ ਵਾਲੀਆਂ ਨੀਤੀਆਂ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਸਰਕਾ...
ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

Local news
ਸੁਨਾਮ/ ਲੌਂਗੋਵਾਲ, 20 ਅਗਸਤ:      ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾ...
ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

Local news
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...
ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ

ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ

Local news
ਫਾਜ਼ਿਲਕਾ, 19 ਅਗਸਤ:-        ਪੰਜਾਬ ਮੰਡੀ ਬੋਰਡ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਾਰਕਿਟ ਕਮੇਟੀ ਫਾਜ਼ਿਲਕਾ ਦੇ ਨੋਟੀਫਾਈਡ ਏਰੀਏ ਅੰਦਰ ਖੇਤੀਬਾੜੀ ਦਾ ਕੰਮ ਕਰਦੇ ਹੋਏ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 4 ਲੱਖ 20 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ।ਇਹ ਚੈੱਕ ਚੇਅਰਮੈਨ ਮਾਰਕਿਟ ਕਮੇਟੀ ਫਾਜ਼ਿਲਕਾ ਸ਼੍ਰੀ ਪਰਮਜੀਤ ਸਿੰਘ ਨੂਰਸ਼ਾਹ ਵੱਲੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੇ ਗਏ।ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਮਾਰਕਿਟ ਕਮੇਟੀ ਫਾਜ਼ਿਲਕਾ ਸ਼੍ਰੀ ਮਨਦੀਪ ਕਾਮਰਾ, ਸ਼੍ਰੀ ਸੰਦੀਪ ਕੁਮਾਰ, ਲੇਖਾਕਾਰ ਅਤੇ ਸ਼੍ਰੀ ਅਰਵਿੰਦ ਕੁਮਾਰ, ਕਲਰਕ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਨੇ ਕਿਹਾ ਕਿ ਖੇਤਾਂ ਵਿੱਚ ਕੰਮ ਕਰਦੇ ਸਮੇਂ ਹਾਦਸਾਗ੍ਰਸਤ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਦੇਣਾ ਸਾਡਾ ਫ਼ਰਜ਼ ਹੈ। ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਪੀੜਤਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਲਈ ਕਮੇਟੀ ਵਚਨਬੱ...
ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

Local news
ਫਾਜ਼ਿਲਕਾ 19 ਅਗਸਤ- ਮਾਨਵਤਾ ਦੀ ਸੇਵਾ ਦੇ ਉਦੇਸ਼ ਨਾਲ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਫਾਜ਼ਿਲਕਾ ਵੱਲੋਂ ਸ਼ੰਕਰਾ ਆਈ ਹਸਪਤਾਲ ਮੁਲਾਪੁਰ ਦਾਖਾਂ ਦੇ ਸਹਿਯੋਗ ਨਾਲ ਅੱਜ 56, ਐਡੀਸ਼ਨਲ ਅਨਾਜ਼ ਮੰਡੀ, ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਬੜੀ ਸਫਲਤਾ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ, ਚੇਅਰਪਰਸਨ ਖੁਸ਼ੀ ਫਾਊਂਡੇਸ਼ਨ ਵੱਲੋਂ ਕੀਤਾ ਗਿਆ। ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਕੈਂਪਾਂ ਨਾਲ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਸੁਸਾਇਟੀ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਾਡਾ ਮੁੱਖ ਉਦੇਸ਼ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਰਹਿਣਗੇ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਵਾਈ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਉਪਰੰ...
ਸੇਮ ਪ੍ਰਭਾਵਿਤ 412 ਏਕੜ ਰਕਬਾ ਹੋਇਆ ਖੇਤੀਯੋਗ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਦਿੱਤੀ ਵਧਾਈ

ਸੇਮ ਪ੍ਰਭਾਵਿਤ 412 ਏਕੜ ਰਕਬਾ ਹੋਇਆ ਖੇਤੀਯੋਗ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਦਿੱਤੀ ਵਧਾਈ

Local news
ਫਾਜ਼ਿਲਕਾ, 19 ਅਗਸਤ:         ਫਾਜ਼ਿਲਕਾ ਜ਼ਿਲ੍ਹੇ ਦੇ ਸੇਮ ਪ੍ਰਭਾਵਿਤ ਖੇਤਰਾਂ ਨੂੰ ਸਥਾਈ ਰਾਹਤ ਦਿਵਾਉਣ ਅਤੇ ਕਿਸਾਨਾਂ ਦੀ ਜ਼ਮੀਨ ਨੂੰ ਮੁੜ ਖੇਤੀਯੋਗ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਪਿੰਡ ਖੁਈਆਂ ਸਰਵਰ ਅਤੇ ਨਕੇਰੀਆ ਦਾ ਦੌਰਾ ਕਰਕੇ ਸੇਮ ਦੀ ਸਮੱਸਿਆ ਤੋਂ ਰਾਹਤ ਮਿਲਣ ’ਤੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ।ਪਿੰਡ ਖੁਈਆਂ ਸਰਵਰ ਵਿੱਚ ਸਬ-ਸਰਫੇਸ ਡਰੇਨੇਜ ਸਿਸਟਮ ਦੇ ਦੋ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਪਹਿਲੇ ਪ੍ਰੋਜੈਕਟ ’ਤੇ 5.38 ਕਰੋੜ ਰੁਪਏ ਦੀ ਲਾਗਤ ਨਾਲ 327 ਏਕੜ ਰਕਬੇ ਵਿੱਚੋਂ ਸੇਮ ਦੀ ਸਮੱਸਿਆ ਦੂਰ ਕੀਤੀ ਗਈ ਹੈ। ਇਸੇ ਤਰ੍ਹਾਂ ਦੂਜੇ ਪ੍ਰੋਜੈਕਟ ਤਹਿਤ 2.40 ਕਰੋੜ ਰੁਪਏ ਦੀ ਲਾਗਤ ਨਾਲ 85 ਏਕੜ ਰਕਬਾ ਮੁੜ ਖੇਤੀਬਾੜੀ ਲਈ ਵਰਤੋਂਯੋਗ ਬਣਾਇਆ ਗਿਆ ਹੈ।ਇਸ ਤਰ੍ਹਾਂ ਖੁਈਆਂ ਸਰਵਰ ਵਿਖੇ ਕੁੱਲ 7.78 ਕਰੋੜ ਰੁਪਏ ਦੀ ਲਾਗਤ ਨਾਲ 412 ਏਕੜ ਰਕਬਾ ਸੇਮ ਤੋਂ ਮੁਕਤ ਕਰਕੇ ਖੇਤੀਯੋਗ ਬਣਾਇਆ ਗਿਆ ਹੈ। ਦੋਵੇਂ ਪ੍ਰੋਜੈਕਟਾਂ ਦਾ ਕੰਮ ਮਈ 2026 ...
ਖੇਡਾਂ ਵਤਨ ਪੰਜਾਬ ਦੀਆਂ 2026 ਦੀ ਮਸ਼ਾਲ ਰੂਪਨਗਰ ਪੁੱਜੀ, ਖਿਡਾਰੀਆਂ ਨੇ ਕੀਤਾ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ 2026 ਦੀ ਮਸ਼ਾਲ ਰੂਪਨਗਰ ਪੁੱਜੀ, ਖਿਡਾਰੀਆਂ ਨੇ ਕੀਤਾ ਭਰਵਾਂ ਸਵਾਗਤ

Local news
ਰੂਪਨਗਰ, 19 ਅਗਸਤ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਰੂਪਨਗਰ ਪਹੁੰਚੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਤੋਂ ਰੂਪਨਗਰ ਪਹੁੰਚੀ ਅਤੇ ਡਾ ਚਰਨਜੀਤ ਸਿੰਘ ਚੰਨੀ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਜੀ ਨੇ ਸੁਆਗਤ ਕੀਤਾ  ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ, ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਸਮੇਤ ਖਿਡਾਰੀਆਂ, ਐਥਲੀਟਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਜੋਸ਼ੋ-ਖਰੋਸ਼ ਨਾਲ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਖੇਡ ਮਸ਼ਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ...