Saturday, October 31
Shadow

Local news

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

Local news
ਮਾਲੇਰਕੋਟਲਾ, 24 ਫਰਵਰੀ-                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।                    ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ ਦਸਤਾਵੇਜ਼ਾਂ, ਬੀਮਾ ਪ੍ਰਮਾਣ- ਪੱਤਰ, ਫਸਟ ਏਡ ਕਿੱਟ ਅਤੇ ਅੱਗ ਬੁਝਾਊ ਯੰਤਰ ਆਦਿ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 3 ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ। ਇਹ ਚਲਾਨ ਬੀਮਾ ਦਸਤਾਵੇਜ਼ ਅਪਡੇਟ ਨਾ ਹੋਣ, ਫਸਟ ਏਡ ਕਿੱਟ ਦੀ ਅਣਹੋਂਦ ਜਾਂ ਅਧੂਰੀ ਸਥਿਤੀ ਅਤੇ ਅੱਗ ਬੁਝਾਊ ਯੰਤਰ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਹ...
48 ਕਰੋੜ ਦੀ ਲਾਗਤ ਨਾਲ ਹੋਵੇਗਾ ਫਰਵਾਹੀ, ਸੇਖਾ, ਝਲੂਰ ਤੇ ਕੋਠੇ ਗੁਰੂ ਦੀਆਂ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ

48 ਕਰੋੜ ਦੀ ਲਾਗਤ ਨਾਲ ਹੋਵੇਗਾ ਫਰਵਾਹੀ, ਸੇਖਾ, ਝਲੂਰ ਤੇ ਕੋਠੇ ਗੁਰੂ ਦੀਆਂ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ

Local news
ਬਰਨਾਲਾ, 24 ਫਰਵਰੀ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਬਰਨਾਲਾ ਵਿੱਚ ਸੜਕਾਂ ਦੇ ਨਵੀਨੀਕਰਨ, ਚੌੜਾ ਕਰਨ ਅਤੇ ਮੁਰੰਮਤ ਦੇ ਕੰਮ ਲਗਾਤਾਰ ਚੱਲ ਰਹੇ ਹਨ।             ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਫਰਵਾਹੀ ਵਿਚ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਅੱਜ ਇਲਾਕੇ ਦੀਆਂ 4846.74 ਲੱਖ ਦੀ ਲਾਗਤ ਵਾਲੀਆਂ ਵੱਖ ਵੱਖ ਸੜਕਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿੱਚ ਪਿੰਡ ਕੋਠੇ ਗੁਰੂ ਵਿਚ ਨਵੀਂ ਉਸਾਰੀ ਲਿੰਕ ਸੜਕ ਧਨੌਲਾ ਖੁਰਦ ਤੋਂ ਮੈਰੀਲੈਂਡ ਪੈਲੇਸ ਵਾਇਆ ਕੋਠੇ ਗੁਰੂ (6.25 ਕਿਲੋਮੀਟਰ) 331 ਲੱਖ ਦੀ ਲਾਗਤ ਵਾਲੀ, ਪਿੰਡ ਫਰਵਾਹੀ ਵਿਚ ਬਰਨਾਲਾ-ਧਨੌਲਾ ਰੋਡ ਤੋਂ ਫਰਵਾਹੀ ਸੇਖਾ ਬਸਤੀ ਤੱਕ 7.48 ਕਿਲੋਮੀਟਰ ਸੜਕ ਦਾ ਨਵੀਨੀਕਰਨ 680.0 ਲੱਖ ਦੀ ਲਾਗਤ ਨਾਲ, ਲਿੰਕ ਸੜਕ ਫਰਵਾਹੀ ਸੇਖਾ ਰੋਡ ਤੋਂ ਕੋਠੇ ਝੱਬਰਾਂ ਵਾਲੇ ਤੱਕ 2 ਕਿਲੋਮੀਟਰ ਦੇ ਟੋਟੇ ਦ...
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

Local news
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ- ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ ਲੱਗੇ ਇਸ ਮੇਲੇ ਨੇ ਇਲਾਕੇ ਵਿੱਚ ਉਤਸ਼ਾਹ ਅਤੇ ਉਮੀਦ ਦੀ ਨਵੀਂ ਲਹਿਰ ਪੈਦਾ ਕੀਤੀ। ਫੰਕਸ਼ਨਲ ਮੈਨੇਜਰ ਸ਼੍ਰੀ ਵਿਸ਼ਵ ਦੀਪ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂ, ਸਗੋਂ ਮਹਿਲਾਵਾਂ ਲਈ ਆਰਥਿਕ ਖੁਦਮੁਖਤਿਆਰੀ ਵੱਲ ਵੱਡਾ ਕਦਮ ਹੈ। ਇੱਥੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਨੂੰ ਦਰਸਾਉਣ, ਨਵੇਂ ਵਪਾਰਕ ਸੰਪਰਕ ਬਣਾਉਣ ਅਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਲਈ ਅਨਮੋਲ ਮੰਚ ਮਿਲਿਆ। ਸੱਭਿਆਚਾਰਕ ਰੰਗਤ ਨੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਗਿੱਧਾ, ਭੰਗੜਾ, ਗੀਤ-ਸੰਗੀਤ ਅਤੇ ਕਵੀਸ਼ਰ...
ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ 

ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ 

Local news
ਕੋਟਕਪੂਰਾ 23 ਫਰਵਰੀ - ਕੋਟਕਪੂਰਾ ਵਾਸੀ ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਨਿੱਘੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਰਿਸ਼ੀ ਰਸ਼ਪਾਲ ਨੇ ਆਪਣੇ ਮਾਪਿਆਂ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਨਾਲ ਹੀ ਉਸਨੇ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਿਸ਼ੀ ਰਸਪਾਲ ਨੇ ਆਪਣੀ ਮਿਹਨਤ ,ਰਿਆਜ ਨਾਲ ਇਹ ਮੁਕਾਮ ਹਾਸਲ ਕੀਤਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ੀ ਰਸ਼ਪਾਲ ਦੀ ਸਫਲਤਾ ਹੋਰ ਨੌਜਵਾਨਾਂ ਲਈ ਪ੍ਰੇਰਨਾ ਬਣੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਲਾਕਾਰਾਂ ਨਾਲ ਖੜੀ ਹੈ। ਇਸ ਮੌਕੇ ਰਿਸ਼ੀ ਰਸ਼ਪਾਲ ਅਤੇ ਉਸਦੇ ਪਿਤਾ ਗੁਰਸੇਵਕ ਸਿੰਘ ਨੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਅਤੇ ਮਾਨ-ਸਨਮਾਨ ਲਈ ਧੰਨਵਾਦ ਕੀਤਾ।...
ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

Local news
ਰੂਪਨਗਰ, 23 ਫ਼ਰਵਰੀ: ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ ਤਾਪਮਾਨ ਦਾ ਦਾਣਿਆਂ ਦੇ ਭਾਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਵਿੱਚ ਘਟਾਓ ਆ ਸਕਦਾ ਹੈ। ਹਲਕੀ ਤੋਂ ਦਰਮਿਆਨੀ ਜ਼ਮੀਨ ਵਿੱਚ ਬੀਜੀ ਅਗੇਤੀ ਕਣਕ ਵੱਧ ਤਾਪਮਾਨ ਕਾਰਨ ਜਲਦੀ ਸਿੱਟੇ ਕੱਢ ਕੇ ਪੱਕ ਸਕਦੀ ਹੈ, ਜਿਸ ਨਾਲ ਦਾਣੇ ਕਮਜ਼ੋਰ ਰਹਿ ਜਾਂਦੇ ਹਨ। ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਦੇ ਸਮੇਂ ...
ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

Local news
ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ:-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਕ ਭਾਗੀਦਾਰੀ ਵੀ ਲਾਜ਼ਮੀ ਹੈ। ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਤੇ...
ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

Local news
ਬਰਨਾਲਾ, 23 ਫਰਵਰੀ-           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ ਜਥੇ ਲਗਾਤਾਰ ਧਾਰਮਿਕ ਸਥਾਨਾਂ ਲਈ ਭੇਜੇ ਜਾ ਰਹੇ ਹਨ। ਇਸ ਤਹਿਤ ਸੰਘੇੜਾ ਦੇ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪੁੱਜੇ ਜਿਨ੍ਹਾਂ ਨਾਲ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁਲਾਕਾਤ ਕੀਤੀ।        ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਤੋਂ ਲਗਾਤਾਰ ਬੱਸਾਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਭੇਜੀਆਂ ਜਾ ਰਹੀਆਂ ਹਨ। ਓਨ੍ਹਾਂ ਕਿ ਕਿ ਸੰਘੇੜਾ ਤੋਂ ਕਰੀਬ 45 ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਹਨ ਜਿਨ੍ਹਾਂ ਵਿਚ ਕਈ ਬਜ਼ੁਰਗਾਂ ਨੇ ਦੱਸਿਆ ਕਿ ਉਹਨਾਂ ਨੂੰ ਪਹਿਲੀ ਵਾਰ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਓਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਯਾਤਰਾ ਦੌਰਾਨ ਕੀਤੇ ਪ੍ਰਬੰਧਾਂ ਦੀ ਸ਼ਲ...
ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

Local news
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗਰੀਨ ਹੋਲਾ ਮਹੱਲਾ ਮਨਾਉਣ ਦੇ ਮਿਸ਼ਨ ਤਹਿਤ ਲੰਗਰ ਕਮੇਟੀਆਂ ਨੂੰ ਲੋੜੀਦੀ ਮਾਤਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਮੁਫਤ ਵਿਚ ਉਪਲੱਬਧ ਕਰਵਾਏ ਜਾਣਗੇ। ਲੰਗਰਾਂ ਦਾ ਵੇਸਟ ਮਟੀਰੀਅਲ ਇਕੱਠਾ ਕਰਨ ਲਈ ਕੱਪੜੇ ਅਤੇ ਜੈਵਿਕ ਖਪਣਯੋਗ ਪਦਾਰਥਾਂ ਦੇ ਬਣੇ ਥੈਲੇ ਵੀ ਲੰਗਰ ਕਮੇਟੀਆਂ ਨੂੰ ਮੁਫਤ ਦਿੱਤੇ ਜਾਣਗੇ।     ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਮੇਲਾ ...
ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

Local news
ਮਾਲੇਰਕੋਟਲਾ, 22 ਫ਼ਰਵਰੀ-ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਕਸ਼ਾ ਸਿਰਫ਼ ਇਕ ਰਸਮ ਨਹੀਂ, ਬਲਕਿ ਆਤਮਿਕ ਜਾਗਰਤੀ ਅਤੇ ਸੰਯਮ ਭਰੇ ਜੀਵਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਮਨ ਵਿੱਚ ਛੋਟੀ ਉਮਰ ਵਿੱਚ ਹੀ ਵੈਰਾਗ ਅਤੇ ਆਤਮ-ਕਲਿਆਣ ਦੀ ਭਾਵਨਾ ਜਾਗਦੀ ਹੈ, ਉਹ ਸਮਾਜ ਲਈ ਪ੍ਰੇਰਣਾ ਸਰੂਪ ਬਣਦੇ ਹਨ। ਉਨ੍ਹਾਂ ਕਿਹਾ, “ਸੰਯਮ, ਸੱਚਾਈ ਅਤੇ ਅਹਿੰਸਾ ਦਾ ਮਾਰਗ ਮਨੁੱਖਤਾ ਨੂੰ ਉੱਚਾ ਚੁੱਕਦਾ ਹੈ। ਜੈਨ ਧਰਮ ਨੇ ਸਦੀਆਂ ਤੋਂ ਦੁਨੀਆ ਨੂੰ ਸ਼ਾਂਤੀ, ਦਇਆ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਅੱਜ ਦੀਕਸ਼ਾ ਲੈ ਰਹੀਆਂ ਵੈਰਾਗਨਆਂ ਦਾ ਇਹ ਫ਼ੈਸਲਾ ਸਿਰਫ਼ ...
ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

Local news
ਲਹਿਰਾਗਾਗਾ, 22 ਫਰਵਰੀ-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ...