Tuesday, September 15
Shadow

Local news

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Local news
ਗੁਰਦਾਸਪੁਰ, 18 ਅਗਸਤ (   ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿਖੇ ਹੋਈ। ਮੀਟਿੰਗ ਵਿੱਚ ਆਰ.ਟੀ.ਓ. ਗੁਰਦਾਸਪੁਰ ਸ੍ਰੀਮਤੀ ਰੋਬਨਜੀਤ ਕੌਰ ਸਮੇਤ ਸਬੰਧਤ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਰੋਡ ਸੇਫਟੀ ਐਕਸ਼ਨ ਪਲਾਨ 2026-27, ਹਾਦਸਾ-ਪ੍ਰਵਣ ਸਥਾਨਾਂ ਦੀ ਰੈਕਟੀਫਿਕੇਸ਼ਨ, ਟ੍ਰੈਫਿਕ ਇਨਫੋਰਸਮੈਂਟ, ਸੜਕ ਸੁਰੱਖਿਆ ਸਾਈਨੇਜ ਅਤੇ ਮਾਰਕਿੰਗ, ਕਮਰਸ਼ੀਅਲ ਵਾਹਨਾਂ ਦੀ ਫਿਟਨੈੱਸ, Phalodi ਹਾਦਸਾ ਮਾਮਲਾ, PM RAHAT ਸਕੀਮ, e-DAR ਅਤੇ Hit & Run Compensation Scheme ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਕਾਰਜ ਨਿਰਧਾਰਤ ਟੀਚਿਆਂ ਅਤੇ ਸਮਾਂ-ਸੀਮਾ ਅਨੁਸਾਰ ਮੁਕੰਮਲ ਕਰਨ ਅਤੇ ਬਕਾਇਆ ਕਾਰਜਾਂ ਦੀ ਐਕਸ਼ਨ ਟੇਕਨ ਰਿਪੋਰਟ (ATR) ਸਮੇਂ ਸਿਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਹਾਦਸਾ-ਪ੍ਰਵਣ ਸਥਾਨਾਂ ’ਤੇ ਲੋੜੀਂ...
ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਨਾਲ ਮੀਟਿੰਗ, ਵਪਾਰਕ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਨਾਲ ਮੀਟਿੰਗ, ਵਪਾਰਕ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Local news
ਮਾਲੇਰਕੋਟਲਾ, 18 ਅਗਸਤ:               ਸ਼ਹਿਰ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਚਾਰੂ ਅਤੇ ਸੁਵਿਧਾਜਨਕ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਟਰੈਫਿਕ ਪ੍ਰਬੰਧ, ਸਫ਼ਾਈ, ਬਿਜਲੀ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਹੋਰ ਵਪਾਰਕ ਸਮੱਸਿਆਵਾਂ ਸਬੰਧੀ ਮੁੱਦੇ ਵਿਸਥਾਰ ਨਾਲ ਰੱਖੇ ਗਏ। ਇਸ ਮੌਕੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ...
ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

Local news
ਸੰਗਰੂਰ, 18 ਅਗਸਤ- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਸੰਗਰੂਰ ਵਿਖੇ ਰਹਿੰਦੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨਾਲ ਕੇਕ ਕੱਟਿਆ ਅਤੇ ਉਨ੍ਹਾਂ ਨਾਲ ਆਪਣੇਪਣ ਤੇ ਸਨੇਹ ਦੇ ਕੁਝ ਪਲ ਬਿਤਾਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਗਲਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਤਨਖਾਹ ਵਿੱਚੋਂ 51,000 ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਪਿੰਗਲਵਾੜਾ ਦੇ ਸਾਥੀਆਂ ਲਈ ਲੋੜੀਂਦੀ ਰਾਸ਼ਨ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਨ੍ਹਾਂ ਲਈ ਜਨਮ ਦਿਨ ਦੀ ਅਸਲ ਖੁਸ਼ੀ ਆਪਣੇ ਪਰਿਵਾਰ ਅਤੇ ਦੋਸਤਾਂ ਤਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੈ, ਜਿਨ੍ਹਾਂ ਨੂੰ ਪਿਆਰ, ਸਨੇਹ ਅਤੇ ਆਪਣੇਪਣ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

Local news
ਫਾਜ਼ਿਲਕਾ 18 ਅਗਸਤ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਉਦਘਾਟਨ ਕੀਤਾ ਅਤੇ 10 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੀ ਚਾਰਦਵਾਰੀ ਤੇ ਸ਼ੈਡ ਦੀ ਉਸਾਰੀ ਦਾ ਨੀਹ ਪੱਥਰ ਰੱਖਿਆ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਤੀਰਵਾਲਾ ਪਿੰਡ ਵਿੱਚ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੀ ਮੰਗ ਸੀ ਇਹ 7 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਚਾਰਦੀਵਾਰੀ ਤੇ ਸੈੱਡ ਬਣਾਉਣ 10 ਲੱਖ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਤੇ ਹੋ ਰਹੇ ਹਨ, ਪਿੰਡ ਵਿੱਚ ਲਾਇਬ੍ਰੇਰੀ ਦੀ ਉਸਾਰੀ 10 ਲੱਖ, ਵਾਟਰ ਵਰਕਸ ਦੀ ਚਾਰਦੀਵਾਰੀ ਤੇ 7 ਲੱਖ ਅਤੇ ਗਲੀਆਂ ਨਾਲੀਆਂ ਤੇ 8 ਲੱਖ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁੱਝ ਕੁ ਵਿਕਾਸ ਦੇ ਕੰਮ ਹੋ ਗਏ ਹਨ ਜਿਨ੍ਹਾਂ ਦੇ ਅੱਜ ਉਦਘਾਟਨ ਕਰ ਦਿੱਤੇ ਗਏ ਹਨ ਤੇ ਕੁੱਝ ਜੋ ਹੋਣ ਵਾਲੇ ਰਹਿੰਦੇ ਹਨ ਉਨ੍ਹਾਂ ਦੇ ਨੀਂਹ ਪੱਥਰ ਰੱਖ ਦਿੱਤੇ ਗਏ ਹਨ।ਉਨ੍ਹਾਂ ਕਿਹਾ...
ਜਿਲ੍ਹਾ ਮੈਜਿਸਟ੍ਰੇਟ  ਵੱਲੋਂ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਜਿਲ੍ਹਾ ਮੈਜਿਸਟ੍ਰੇਟ  ਵੱਲੋਂ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

Local news
ਫਰੀਦਕੋਟ, 17 ਅਗਸਤ  (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ,ਸ੍ਰੀ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾ...
ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

Local news
ਬਰਨਾਲਾ, 17 ਅਗਸਤ-         ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ ਅਤੇ ਸੇਵਾਵਾਂ ਲਗਾਤਾਰ ਚਾਲੂ ਹਨ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਕੁਝ ਕਾਰਨਾਂ ਕਰਕੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਸੀ ਹਾਲਾਂਕਿ ਇਸ ਸਮੇਂ ਦੌਰਾਨ ਬਲੱਡ ਸਟੋਰੇਜ ਯੂਨਿਟ ਚਾਲੂ ਸੀ। ਓਹਨਾਂ ਕਿਹਾ ਬਰਨਾਲਾ ਵਾਸੀਆਂ ਦੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ( CDSCO) ਨਵੀਂ ਦਿੱਲੀ ਨਾਲ ਲਗਾਤਾਰ ਰਾਬਤਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਨੂੰ ਮਰੀਜ਼ਾਂ ਦੀ ਸਹੂਲਤ ਲਈ ਤੀਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ 'ਤੇ ਤਬਦੀਲ ਕੀਤ...
ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

Local news
ਗੁਰਦਾਸਪੁਰ, 17 ਅਗਸਤ-    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ  ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।  ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ...
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

Local news
ਸੰਗਰੂਰ, 17 ਅਗਸਤ: ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।  ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਪਾਰ ਕਮਿਸ਼ਨ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ ਹਰੇਕ ਜ਼ਿਲ੍ਹੇ ਨੂੰ ਕਰੀਬ 02-02 ਕਰੋੜ ਰੁਪਏ ਵੰਡੇ ਗਏ ਹਨ। ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲ...
ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

Local news
ਮਹਿਲ ਕਲਾਂ/ਬਰਨਾਲਾ, 14 ਅਗਸਤ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖ਼ਾਸ ਤੌਰ 'ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (SMO) ਮਹਿਲ ਕਲਾਂ ਡਾ. ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦੀਪਤੀ ਅਤੇ ਅਪਥਾਲਮਿਕ ਅਫ਼ਸਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਨੇੜੇ ਦੀ ਘੱਟ ਨਜ਼ਰ ਵ...
ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ

ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ

Local news
ਕੋਟਕਪੂਰਾ, 12 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭੈਣਾਂ ਅਤੇ ਧੀਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੁਪਤਨੀ ਸਪੀਕਰ ਸ. ਸੰਧਵਾਂ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਅਮੀਰ ਸੱਭਿਆਚਾਰ, ਤਿਉਹਾਰਾਂ ਅਤੇ ਰਿਸ਼ਤਿਆਂ ਦੀ ਮਿਠਾਸ ਲਈ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ। ਸਾਵਣ ਦੀਆਂ ਤੀਆਂ ਵੀ ਪੰਜਾਬੀ ਵਿਰਸੇ ਦਾ ਅਹਿਮ ਹਿੱਸਾ ਹਨ, ਜੋ ਭੈਣਾਂ-ਧੀਆਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀਆਂ ਪੁਰਾਣੀਆਂ ਸੱਭਿਆਚਾਰਕ ਰਵਾਇਤਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍...