Tuesday, September 15
Shadow

Local news

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

Local news
ਸੰਗਰੂਰ, 22 ਦਸੰਬਰ (000) - ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਹ ਅੱਜ ਆਨਰੇਰੀ ਕੈਪਟਨ ਕਰਮ ਸਿੰਘ ਸੈਨਿਕ ਰੈਸਟ ਹਾਊਸ, ਸੰਗਰੂਰ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਸ੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਸੰਗਰੂਰ, ਕਰਨਲ ਜਰਨੈਲ ਸਿੰਘ (ਰਿਟਾ.) ਓ.ਐੱਸ.ਡੀ. ਮੁੱਖ ਦਫਤਰ, ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੰਗਰੂਰ, ਨਗਰ ਕੌਂਸਲ ਪ੍ਰਧਾਨ ਸ੍ਰ ਭੁਪਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸ਼ਿਆਮ ਸਿੰਗਲਾ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸ...
ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

Local news
ਮਾਲੇਰਕੋਟਲਾ, 22 ਦਸੰਬਰ –           ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ।                  ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ&nbs...
ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Local news
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ ਉਨਾਂ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਹਲਕਾ ਦੱਖਣੀ ਵਿਚ ਸਬ ਤਹਿਸੀਲ ਨਾ ਹੋਣ ਕਾਰਨ ਆਸਪਾਸ ਦੇ ਲੋਕਾਂ ਨੂੰ ਕੰਮਕਾਜ ਕਰਵਾਉਣ ਲਈ ਪਿੰਡ ਗਿੱਲ ਜਾਣਾ ਪੈਂਦਾ ਹੈ, ਪਿੰਡ ਗਿੱਲ ਦੂਰ ਹੋਣ ਕਾਰਨ ਜਿੱਥੇ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ, ਉਥੇ ਉਨਾਂ ਨੂੰ ਖੱਜਲ ਖੁਆਰ ਵੀ ਹੋਣਾ ਪੈਂਦਾ ਹੈ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿਚ ਵੀ ਰੱਖ ਚੁੱਕੇ ਹਨ। ਉਨਾਂ ਕਿਹਾ ਕਿ ਹਲਕਾ ਦੱਖਣੀ ’ਚ ਫਾਇਰ ਸਟੇਸ਼ਨ ਅਤੇ ਈਸ਼ਰ ਨਗਰ ਵਿਚ 66 ਕੇਵੀ ਸਬ ਸਟੇਸ਼ਨ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਵਿਧਾਇਕ ਛੀਨਾ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ  ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਹੀ ਪੂਰਾ ਕਰਨ ਦਾ ਯਤਨ ਕਰਨਗੇ। ਇਸ ਮੌਕੇ ਹਲਕਾ ਦੱਖਣੀ ਦੇ ਕੋਆ...
ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

Local news
ਮਾਲੇਰਕੋਟਲਾ, 21 ਦਸੰਬਰ :-                ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।              ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।           ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾ...
ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

Local news
ਸੰਗਰੂਰ, 20 ਦਸੰਬਰ- ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀਟੀਐਮਜ਼ ਸਹਾਈ ਸਾਬਤ ਹੋ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ., ਦਿੜ੍ਹਬਾ, ਸ਼੍ਰੀ ਰਾਜੇਸ਼ ਸ਼ਰਮਾ ਨੇ ਸਕੂਲ ਆਫ ਐਮੀਨੈਂਸ, ਦਿੜ੍ਹਬਾ, ਐੱਸ. ਡੀ.ਐਮ., ਭਵਾਨੀਗੜ੍ਹ, ਸ਼੍ਰੀਮਤੀ ਮਨਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਦਾਮਪੁਰ ਅਤੇ ਐੱਸ.ਡੀ.ਐਮ. ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਤੇ ਸੰਯੁਕਤ ਸਕੱਤਰ, ਸਿੱਖਿਆ ਵਿਭਾਗ, ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਸਕੂਲ ਆਫ ਐਮੀਨੈਂਸ, ਸੰਗਰੂਰ ਵਿਖੇ ਰੱਖੀਆਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱ...
ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

Local news
ਹੁਸ਼ਿਆਰਪੁਰ, 19 ਦਸੰਬਰ:-                 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋ ਇਲਾਵਾ ...
ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 10 ਕੰਪਨੀਆਂ ਨੇ ਭਾਗ ਲਿਆ, ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ। ਇਸ  ਮੇਲੇ ਵਿੱਚ 271 ਉਮੀਦਵਾਰਾਂ ਨੇ ਸੁਨਹਿਰੀ ਭਵਿੱਖ ਲੋਚਦਿਆਂ ਆਈਆਂ ਕੰਪਨੀਆਂ ਵਿੱਚ ਆਪਣੇ ਵੇਰਵੇ ਦਿੱਤੇ ਅਤੇ ਸਿਲੈਕਟ ਹੋਏ । ਰੋਜ਼ਗਾਰ ਦਫਤਰ ਦੇ ਨੁਮਾਇੰਦੇ ਨੇ ਦੱਸਿਆ ਕਿ ਆਏ ਹੋਏ ਉਮੀਦਵਾਰਾਂ ਵਿੱਚੋਂ 149 ਦੀ ਨਿਯੁਕਤੀ ਮੌਕੇ ਤੇ ਕਰ ਦਿੱਤੀ  ਗਈ। ਉਨਾਂ ਦੱਸਿਆ ਕਿ 13 ਨਿਯੁਕਤ ਲੜਕੀਆਂ ਨੂੰ ਮੌਕੇ ਤੇ ਆਫਰ ਲੈਟਰ ਦਿੱਤੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਨੇ ਦੱਸਿਆ ਕਿ  ਅਜਿਹੇ ਪ੍ਰੋਗਰਾਮ ਲੋਕਾਂ ਲਈ ਲਾਹੇਵੰਦ ਹੁੰਦੇ ਹਨ ।  ਇਸ ਮੌਕੇ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲੋ...
ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ

ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ

Local news
ਬਰਨਾਲਾ 19 ਦਸੰਬਰ- ਵਿੱਤੀ ਸੇਵਾਵਾਂ ਵਿਭਾਗ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿਖੇ ‘ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਇੱਕ ਜਨ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਅਣਦਾਅਵਾ ਰਾਸ਼ੀ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਨੂੰ ਆਪਣੇ ਭੁੱਲੇ ਹੋਏ ਵਿੱਤੀ ਸੰਪਤੀਆਂ ਨੂੰ ਲੱਭਣ ਅਤੇ ਵਾਪਸ ਪ੍ਰਾਪਤ ਕਰਨ ਵਿੱਚ ਮਦਦ ਕਰਨਾ ਸੀ। ਇਸ ਜਨ ਜਾਗਰੂਕਤਾ ਕੈਂਪ ਵਿੱਚ ਵੱਖ-ਵੱਖ ਵਿੱਤੀ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਇਹ ਕੈਂਪ ਬੈਂਕ ਆਫ਼ ਮਹਾਰਾਸ਼ਟਰ, ਬਰਨਾਲਾ ਦੇ ਸ਼ਾਖਾ ਪ੍ਰਬੰਧਕ ਸ਼੍ਰੀ ਵਿਸ਼ਾਲ ਸੋਨੀ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਇਸ ਜਨ ਜਾਗਰੁਕਤਾ ਕੈਂਪ ਦੌਰਾਨ ਐਲਡੀਐਮ ਸਟੇਟ ਬੈਂਕ ਆਫ ਇੰਡੀਆ ਸ਼੍ਰੀ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਬੈਂਕਾਂ ਵਿੱਚ ਪਈ ਅਣਦਾਅਵਾ ਜਮ੍ਹਾਂ ਰਕਮਾਂ, ਡਿਵਿਡੈਂਡ, ਸ਼ੇਅਰ, ਮਿਊਚੁਅਲ ਫੰਡ, ਬੀਮਾ ਪਾਲਿਸੀ ਦਾਵਿਆਂ ਅਤੇ ਹੋਰ ਬਚਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇ...
ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

Local news
ਹੁਸ਼ਿਆਰਪੁਰ, 19 ਦਸੰਬਰ : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋ...
ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

Local news
ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।              ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਅਧੀਨ 836 ਲਾਭਪਾਤਰਾਂ ਨੂੰ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਵੀ ਦਿੱਤੀ।             ...