ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ
ਚੰਡੀਗੜ੍ਹ/ਅਮ੍ਰਿਤਸਰ 9 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ 'ਤੇ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ ਜੋ ਬਿਨਾਂ ਸਮਾਂ ਗਵਾਏ ਹਰ ਨਾਗਰਿਕ ਨੂੰ ਇਨਸਾਫ਼ ਦਿਵਾਉਂਦੀ ਹੈ।
ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਰਾਹੁਲ ਗਾਂਧੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਹੀ ਲਾਸ਼ਾਂ ਦੀ ਰਾਜਨੀਤੀ ਨਾਲ ਭਰਿਆ ਪਿਆ ਹੈ। 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਨ, ਅਕਾਲ ਤਖ਼ਤ ਸ...








