Tuesday, July 28
Shadow

Punjab Politics

Punjab Politics

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
*ਚੰਡੀਗੜ੍ਹ, 10 ਅਪ੍ਰੈਲ 2026* ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਸ਼ੂਟਰਾਂ ਨੂੰ ਫੰਡ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਕਈ ਕਾਰਿੰਦਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 'ਆਪ' ਸਰਕਾਰ ਦੁਨੀਆ ਭਰ ਦੇ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਕਰ ਰਹੀ ਹੈ। ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਲੋੜੀਂਦੇ ਗੈਂਗਸਟਰਾਂ ਅਤੇ ਅ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

Punjab News, Punjab Politics
*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ। ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ, ਉਦੋਂ ਉਨ੍ਹਾਂ ਨੇ ਗੁਰੂ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਆਪਣੀਆਂ ਸਾਰੀਆਂ ਗਲਤੀਆਂ ਕਬੂਲ ਕੀਤੀਆਂ ਸਨ। ਪੂਰੀ ਦੁਨੀਆ ਨੇ ਲਾਈਵ ਪ੍ਰਸਾਰਣ ਰਾਹੀਂ ਉਨ੍ਹਾਂ ਨੂੰ ਆਪਣੀ ਭੁੱਲ ਮੰਨਦਿਆਂ ਦੇਖਿਆ ਸੀ। ਪਰ, ਇਸ ਤੋਂ ਤੁਰੰਤ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਰੈਲੀ ਵਿੱਚ ਉਨ੍ਹਾਂ ਨ...
ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

Punjab News, Punjab Politics
*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ 'ਸਿਉਂਕ' ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

Punjab Politics
*ਚੰਡੀਗੜ੍ਹ, 7 ਅਪ੍ਰੈਲ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟ...
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਪਟਿਆਲਾ; 6 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ 'ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਇਸ ਦੇ ਆਧਾਰ 'ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ 'ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂ...
ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

Punjab Politics
ਚੰਡੀਗੜ੍ਹ, 4 ਅਪ੍ਰੈਲ 2026-        ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ 'ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹਿਣ 'ਤੇ ਤਿੱਖਾ ਹਮਲਾ ਕੀਤਾ। ਆਗੂਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਰ-ਵਾਰ ਰਾਬਤਾ ਕਰਨ ਦੇ ਬਾਵਜੂਦ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, 60,000 ਕਰੋੜ ਰੁਪਏ ਦੇ ਜੀਐਸਟੀ ਨੁਕਸਾਨ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਵਰਗੇ ਗੰਭੀਰ ਮੁੱਦਿਆਂ ਨੂੰ ਨਹੀਂ ਚੁੱਕਿਆ ਗਿਆ। ਇਸ ਚੁੱਪ ਨੂੰ ਪੰਜਾਬ ਦੇ ਲੋਕਾਂ ਅਤੇ ਫਤਵੇ ਨਾਲ ਵਿਸ਼ਵਾਸਘਾਤ ਕਰਾਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸਰੋਕਾਰਾਂ ਅਤੇ ਹੜ੍ਹ ਪੀੜਤਾਂ ਦੀ ਦੁਰਦਸ਼ਾ ਨੂੰ ਨਾ ਉਠਾਉਣਾ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਟੁੱਟੇ ਹੋਣ ਨੂੰ ਦਰਸਾਉਂਦਾ ਹੈ। ਸੰਸਦੀ ਨੁਮਾਇੰਦਗੀ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾ...
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

Punjab News, Punjab Politics
ਜਲੰਧਰ, 3 ਅਪ੍ਰੈਲ 2026- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸ...
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

Punjab News, Punjab Politics
ਨਵੀਂ ਦਿੱਲੀ, 03 ਅਪ੍ਰੈਲ 2026- ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ 'ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ 'ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇ...
ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

Punjab Politics
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ ਲਾਗੂ ਸੋਧੀਆਂ ਦਰਾਂ ਨਾਲ ਲੱਖਾਂ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ, ਜਦੋਂ ਕਿ ਸਮੁੱਚੇ ਡੇਅਰੀ ਸੈਕਟਰ ਵਿੱਚ ਕੀਮਤਾਂ ਵਿੱਚ ਵਿਆਪਕ ਵਾਧਾ ਹੋਵੇਗਾ। ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਇੱਕ ਹੋਰ ਵੱਡੀ ਕਿਸਾਨ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਿਲਕਫੈੱਡ ਪੰਜਾਬ (ਵੇਰਕਾ ਬ੍ਰਾਂਡ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ ਵਾਧੇ ਦਾ ਐਲਾਨ ਕੀਤਾ ਹੈ।" ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, "ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋਣਗੀਆਂ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

Punjab Politics
ਸਰਦੂਲਗੜ੍ਹ, 1 ਅਪ੍ਰੈਲ: ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ  ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲ...