ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ।
ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸੀ। ਇਹ...








