‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ 100 ਕਰੋੜ ਰਾਖਵੇਂ ਰੱਖੇ ਗਏ ਹਨ।
ਸਰਬਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਹਰ ਪਰਿਵਾਰ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਸਰਕਾਰ ਸਾਰਿਆਂ ਦੀ ਭਲਾਈ ਅ...








