Tuesday, July 28
Shadow

Punjab Politics

Punjab Politics

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਬਠਿੰਡਾ; 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾਇਆ ਹੈ, ਉੱਥੇ ਦੂਜੇ ਪਾਸੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇ...

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

Punjab News, Punjab Politics
ਅੰਮ੍ਰਿਤਸਰ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ 'ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ 'ਆਪ' ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿ...

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ। ਬਲਤੇਜ ਪੰਨੂ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ...
ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ 23 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਦੇ ਇੱਕ ਹਾਲੀਆ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਖੁਲਾਸਾ ਕੀਤਾ ਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸੋਮ ਪ੍ਰਕਾਸ਼ ਵਰਗੇ ਸੀਨੀਅਰ ਐਸਸੀ ਆਗੂਆਂ ਨੂੰ ਦਰਸ਼ਕਾਂ ਵਿੱਚ ਖੜ੍ਹਾ ਰੱਖਿਆ ਗਿਆ, ਜਦੋਂ ਕਿ ਬਾਕੀ ਆਗੂ ਸਟੇਜ 'ਤੇ ਬੈਠੇ ਸਨ, ਜੋ ਕਿ ਸਿੱਧੇ ਤੌਰ 'ਤੇ ਅੰਨ੍ਹੇਵਾਹ ਵਿਤਕਰੇ ਨੂੰ ਦਰਸਾਉਂਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਇੱਕ ਖਾਸ ਅਮੀਰ ਵਰਗ ਦਾ ਹੀ ਸਤਿਕਾਰ ਕਰਦੀ ਹੈ ਜਦੋਂ ਕਿ ਦਲਿਤਾਂ, ਮਜ਼ਦੂਰਾਂ ਅਤੇ ਗਰੀਬਾਂ ਨੂੰ ਯੋਜਨਾਬੱਧ ਤਰੀਕੇ ਨਾਲ ਹਾਸ਼ੀਏ 'ਤੇ ਧੱਕ ਕੇ ਅਪਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦੀ ਆਬਾਦੀ ਦਾ ਲਗਭਗ 34% ਹਿੱਸਾ ਬਣਾਉਣ ਵਾਲੇ ਅਨੁਸੂਚਿਤ ਜਾਤੀ ਭਾਈਚਾਰੇ ਨੇ ਇਸ ਪਹੁੰਚ ਨੂੰ ਨੇੜਿਓਂ...
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

Punjab Politics
ਚੰਡੀਗੜ੍ਹ, 23 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਸਿੱਧਾ ਦੋਸ਼ ਲਗਾਇਆ ਹੈ। ਧਾਲੀਵਾਲ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਦੋਂ ਬੰਬ ਧਮਾਕੇ ਹੋਏ ਸੀ, ਉਦੋਂ ਵੀ ਉਨ੍ਹਾਂ ਨੇ ਡੰਕੇ ਦੀ ਚੋਟ 'ਤੇ ਕਿਹਾ ਸੀ ਕਿ ਭਾਜਪਾ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਅੱਜ ਉਨ੍ਹਾਂ ਦੀ ਉਹ ਗੱਲ 100% ਸੱਚ ਸਾਬਤ ਹੋ ਗਈ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਇਤਿਹਾਸਕ ਲੋਕ-ਪੱਖੀ ਕੰਮਾਂ ਤੋਂ ਭਾਜਪਾ ਬੁਰੀ ਤਰ੍ਹਾਂ ਬੌਖਲਾ ਗਈ ਹੈ। ਇਸੇ ਘਬਰਾਹਟ ਵਿੱਚ ਪੰਜਾਬ ਨੂੰ ਅਸਥਿਰ ਕਰਨ ਲਈ ਭਾਜਪਾ ਖ਼ਤਰਨਾਕ ਚਾਲਾਂ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਸਰਬਜੋਤ ਵੀ ਮੌਜੂਦ ਸਨ। ਧਾਲੀਵਾਲ ਨੇ ਸਨਸਨੀਖੇਜ਼ ਖੁਲਾਸਾ ਕਰਦਿਆਂ ਦੱਸਿਆ ਕਿ ਬੀਤੀ 19 ਜੂਨ ਨੂੰ ਅਜਨਾਲਾ ਨੇੜਲੇ ਪਿੰਡ ...
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ

Punjab News, Punjab Politics
ਚੰਡੀਗੜ੍ਹ, 22 ਜੂਨ- ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੋਮਵਾਰ ਨੂੰ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨੂੰ ਸ਼ਰਧਾ ਨਾਲ ਮਨਾਉਣ ਲਈ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਿਰਲੇਖ ਹੇਠ ਤਿੰਨ ਸ਼ਾਨਦਾਰ ਧਾਰਮਿਕ ਸਮਾਗਮਾਂ ਦੇ ਆਯੋਜਨ ਦਾ ਐਲਾਨ ਕੀਤਾ। ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਲੀ ਨੇ ਕਿਹਾ ਕਿ ਮਨੁੱਖੀ ਜੀਵਨ ਅਤੇ ਸਮਾਜ ਨੂੰ ਘੜਨ ਵਿੱਚ ਧਰਮ ਅਤੇ ਅਧਿਆਤਮਿਕਤਾ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੇਦਾਂ, ਰਾਮਾਇਣ, ਉਪਨਿਸ਼ਦਾਂ, ਮਹਾਭਾਰਤ, ਪੁਰਾਣਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀ ਇੱਕ ਪਵਿੱਤਰ ਧਰਤੀ ਹੈ ਅਤੇ ਇਸ ਅਮੀਰ ਵਿਰਸੇ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਮੌਜੂਦਾ ਪੀੜ੍ਹੀ ਦੀ ਜ਼ਿੰਮੇਵਾਰੀ ਹੈ। ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

Breaking News, Punjab Politics
ਚੰਡੀਗੜ੍ਹ, 20 ਜੂਨ 2026- ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ। 'ਆਪ' ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਅਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ 'ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ 'ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ। ਫ਼ਰੀਦਕੋਟ, ਬਰਨਾਲਾ ਅਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰ...
ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਫਗਵਾੜਾ; 18 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ। ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Punjab Politics
ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦ...