Tuesday, July 28
Shadow

Punjab Politics

Punjab Politics

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ, 4 ਜੂਨ 2026: ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ "ਵਰਤੋ ਅਤੇ ਸੁੱਟੋ" ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ 'ਤੇ ਧੱਕ ਦਿੰਦੀ ਹੈ। ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ...
ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

Punjab Politics
ਚੰਡੀਗੜ੍ਹ, 2 ਜੂਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

Punjab Politics
ਚੰਡੀਗੜ੍ਹ, 2 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ 'ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ...
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

Punjab Politics
ਚੰਡੀਗੜ੍ਹ, 1 ਜੂਨ:    ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ। ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ । ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ...
ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

Punjab Politics
ਚੰਡੀਗੜ੍ਹ, 1 ਜੂਨ: ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਨੇ...
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

Punjab Politics
ਚੰਡੀਗੜ੍ਹ, 1 ਜੂਨ: ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ। ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇ...
ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

Punjab Politics
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

Punjab Politics
ਚੰਡੀਗੜ੍ਹ; 30 ਮਈ 2026: ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ। 28 ਮਈ ਨੂੰ ਮਾਹਵਾਰੀ ਸਿਹਤ ਸਫਾਈ ਦਿਵਸ ਮੌਕੇ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ "ਮਾਹਵਾਰੀ ਸਫਾਈ ਪਾਠਕ੍ਰਮ" ਦੇ ਪੜਾਅਵਾਰ ਸੂਬਾ ਪੱਧਰੀ ਵਿਸਥਾਰ ਦਾ ਐਲਾਨ ਕੀਤਾ। ਪਾਠਕ੍ਰਮ ਦਾ ਪਹਿਲਾ ਸੈਸ਼ਨ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਕੱਲ੍ਹ, ਭਾਵ 29.05.2026 ਨੂੰ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਨਾਲ 3,600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 6ਵੀਂ ਤੋਂ 10ਵੀਂ ਜਮਾਤ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ। ਇਹ ਪਹਿਲਕਦਮ...
ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ

ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 30 ਮਈ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ 'ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਨੀਟ ਵਿੱਚ ਪੇਪਰ ਲੀਕ ਰੋਕਣ ਲਈ ਵਾਯੂ ਸੈਨਾ ਦੇ ਜਹਾਜ਼ ਵਰਤੇ ਜਾਣਗੇ। ਕੀ ਇਸ ਨਾਲ ਪੇਪਰ ਲੀਕ ਰੁਕੇਗਾ? ਉਨ੍ਹਾਂ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ। ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ। ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ। ਸ਼ਨੀਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਖੁਦ ਆਈਆਈਟੀ ਤੋਂ ਇੰਜੀਨੀ...
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾ...