ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ...






