
ਮੋਰਿੰਡਾ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਅੱਜ ਲੁਠੇੜੀ ਸਕੂਲ ਦੇ ਖੇਡ ਮੈਦਾਨ ਵਿੱਚ ਦੂਜੇ ਦਿਨ ਵੀ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਜਾਰੀ ਰਹੇ। ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਦਮਖਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਨੂੰ ਪੂਰੀ ਤਰ੍ਹਾਂ ਜੋਸ਼ ਨਾਲ ਭਰ ਦਿੱਤਾ।
ਇਸ ਮੌਕੇ ਐਸ.ਡੀ.ਐਮ. ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਖੇਡ ਹੁਨਰ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਬਲਾਕ ਮੋਰਿੰਡਾ ਵਿੱਚ ਖੇਡ ਮੁਕਾਬਲਿਆਂ ਨੂੰ ਸੁਚੱਜੇ ਅਤੇ ਸਫ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖਿਡਾਰੀਆਂ ਨੂੰ ਮੈਦਾਨ ਵਿੱਚ ਵਧੀਆ ਮਾਹੌਲ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਵੱਲੋਂ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਰਿਫਰੈਸ਼ਮੈਂਟ ਦੀ ਖ਼ੁਦ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਖਿਡਾਰੀਆਂ ਲਈ ਤਿਆਰ ਕੀਤੇ ਜਾਣ ਵਾਲੇ ਮੇਨੂ ਨੂੰ ਵੀ ਉਨ੍ਹਾਂ ਵੱਲੋਂ ਖ਼ੁਦ ਪਾਸ ਕੀਤਾ ਜਾਂਦਾ ਹੈ ਤਾਂ ਜੋ ਖਿਡਾਰੀਆਂ ਨੂੰ ਮਿਆਰੀ ਅਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਵੱਲੋਂ ਮੌਕੇ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਖਿਡਾਰੀਆਂ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਕੋਆਰਡੀਨੇਟਰ ਧਰਮਿੰਦਰ ਸਿੰਘ ਭੰਗੂ ਅਤੇ ਇਤਿਹਾਸ ਦੇ ਲੈਕਚਰਾਰ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਦੂਜੇ ਦਿਨ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੇ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਆਪਣੀ ਦਾਅਵੇਦਾਰੀ ਹੋਰ ਮਜ਼ਬੂਤ ਕੀਤੀ ਹੈ।
ਇਸ ਮੌਕੇ ਖੇਡ ਪ੍ਰੇਮੀ ਇੰਦਰਜੀਤ ਸਿੰਘ ਰਿੰਕੂ ਨੇ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੌਰਾਨ ਖਿਡਾਰੀਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਰਿਫਰੈਸ਼ਮੈਂਟ, ਲੰਚ ਅਤੇ ਹੋਰ ਲੋੜੀਂਦੇ ਪ੍ਰਬੰਧ ਬੇਹੱਦ ਵਧੀਆ ਢੰਗ ਨਾਲ ਕੀਤੇ ਗਏ ਹਨ, ਜਿਸ ਕਾਰਨ ਖਿਡਾਰੀਆਂ ਨੂੰ ਮੁਕਾਬਲਿਆਂ ਦੌਰਾਨ ਵਧੀਆ ਮਾਹੌਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਿਹਤ, ਸਹੂਲਤ ਅਤੇ ਹੌਸਲਾ ਅਫ਼ਜ਼ਾਈ ਲਈ ਕੀਤੇ ਜਾ ਰਹੇ ਇਹ ਪ੍ਰਬੰਧ ਸ਼ਲਾਘਾਯੋਗ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ।
ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਦੇ 14 ਸਾਲ ਉਮਰ ਵਰਗ ਵਿੱਚ ਸਰਕਾਰੀ ਮਿਡਲ ਸਕੂਲ ਕਾਈਨੌਰ ਨੇ ਪਹਿਲਾ, ਧਨੌਰੀ ਨੇ ਦੂਜਾ ਅਤੇ ਚਤਾਮਲਾ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਵਿੱਚ ਬਾਬਾ ਗਾਜੀ ਦਾਸ ਸਪੋਰਟਸ ਕਲੱਬ ਧਨੌਰੀ ਨੇ ਪਹਿਲਾ ਅਤੇ ਸ਼ਿਵਨੰਦਾ ਸਰਵਹਿਤਕਾਰੀ ਸਕੂਲ ਮੋਰਿੰਡਾ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ 14 ਸਾਲ ਉਮਰ ਵਰਗ ਵਿੱਚ ਸਰਕਾਰੀ ਮਿਡਲ ਸਕੂਲ ਚਤਾਮਲਾ ਨੇ ਪਹਿਲਾ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾਈਲ ਦੇ 14 ਸਾਲ ਉਮਰ ਵਰਗ ਵਿੱਚ ਸਰਕਾਰੀ ਮਿਡਲ ਸਕੂਲ ਸਹੇੜੀ ਨੇ ਪਹਿਲਾ ਅਤੇ ਸਲੇਮਪੁਰ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ 17 ਸਾਲ ਉਮਰ ਵਰਗ ਵਿੱਚ ਢੰਗਰਾਲੀ ਅਤੇ 21 ਸਾਲ ਉਮਰ ਵਰਗ ਵਿੱਚ ਰਤਨਗੜ ਨੇ ਪਹਿਲਾ ਸਥਾਨ ਹਾਸਲ ਕੀਤਾ।
ਵਾਲੀਬਾਲ ਦੇ 14 ਸਾਲ ਉਮਰ ਵਰਗ ਵਿੱਚ ਕਾਈਨੌਰ ਨੇ ਪਹਿਲਾ, ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜੌਲੀ ਕਲਾਂ ਨੇ ਦੂਜਾ ਅਤੇ ਤਾਜਪੁਰਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 17 ਸਾਲ ਉਮਰ ਵਰਗ ਵਿੱਚ ਸ਼ੇਰੇ ਪੰਜਾਬ ਕਲੱਬ ਸਰਹਾਣਾ ਨੇ ਪਹਿਲਾ, ਸਮਾਣਾ ਕਲਾਂ ਨੇ ਦੂਜਾ ਅਤੇ ਤਾਜਪੁਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਫੁੱਟਬਾਲ ਦੇ 14 ਸਾਲ ਉਮਰ ਵਰਗ ਵਿੱਚ ਲੁਠੇੜੀ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਾਤਾ ਗੁਜਰੀ ਪਬਲਿਕ ਸਕੂਲ ਮੋਰਿੰਡਾ ਦੀ ਟੀਮ ਦੂਜੇ ਸਥਾਨ ’ਤੇ ਰਹੀ।
ਗੋਲਾ ਸੁੱਟਣ ਦੇ 19 ਸਾਲ ਉਮਰ ਵਰਗ ਵਿੱਚ ਭਵਿਕ ਜੋਸ਼ੀ ਨੇ ਪਹਿਲਾ ਸਥਾਨ ਹਾਸਲ ਕੀਤਾ। 40 ਸਾਲ ਉਮਰ ਵਰਗ ਵਿੱਚ ਰਾਜਵੀਰ ਸਿੰਘ ਨੇ ਪਹਿਲਾ, ਵਰਿੰਦਰ ਸਿੰਘ ਨੇ ਦੂਜਾ ਅਤੇ ਡਾ. ਹਮਜੋਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 50 ਸਾਲ ਉਮਰ ਵਰਗ ਵਿੱਚ ਗੁਰਿੰਦਰਜੀਤ ਸਿੰਘ ਮਾਨ ਨੇ ਪਹਿਲਾ, ਰਵਿੰਦਰ ਸਿੰਘ ਨੇ ਦੂਜਾ ਅਤੇ ਬੇਅੰਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
50 ਸਾਲ ਉਮਰ ਵਰਗ ਦੀ 100 ਮੀਟਰ ਦੌੜ ਵਿੱਚ ਸੁਖਦੇਵ ਸਿੰਘ ਨੇ ਪਹਿਲਾ ਅਤੇ ਕੁਲਵਿੰਦਰ ਸਿੰਘ, ਕੈਂਪ ਮੈਨੇਜਰ, ਨੇ ਦੂਜਾ ਸਥਾਨ ਹਾਸਲ ਕੀਤਾ। 14 ਸਾਲ ਲੜਕਿਆਂ ਦੇ 60 ਮੀਟਰ ਮੁਕਾਬਲੇ ਵਿੱਚ ਚੇਤਨ ਵੀਰ ਸਿੰਘ ਮਾਨ ਨੇ ਪਹਿਲਾ ਅਤੇ ਸਹਿਜਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ 600 ਮੀਟਰ ਦੌੜ ਵਿੱਚ ਜੁਗਲ ਕੁਮਾਰ ਨੇ ਪਹਿਲਾ, ਰੋਹਿਤ ਕੁਮਾਰ ਨੇ ਦੂਜਾ ਅਤੇ ਗੁਰਬਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
17 ਸਾਲ ਲੜਕਿਆਂ ਦੇ 100 ਮੀਟਰ ਮੁਕਾਬਲੇ ਵਿੱਚ ਗੁਰਵੀਰ ਸਿੰਘ ਨੇ ਪਹਿਲਾ, ਆਕਾਸ਼ਦੀਪ ਸਿੰਘ ਨੇ ਦੂਜਾ ਅਤੇ ਨਿਕੁੰਜ ਨੇ ਤੀਜਾ ਸਥਾਨ ਹਾਸਲ ਕੀਤਾ। 200 ਮੀਟਰ ਦੌੜ ਵਿੱਚ ਅਰਮਾਨ ਸਿੰਘ ਕੰਗ ਨੇ ਪਹਿਲਾ, ਜਸਬੀਰ ਸਿੰਘ ਨੇ ਦੂਜਾ ਅਤੇ ਸਚਿਨ ਜੋਜੋ ਨੇ ਤੀਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ਵਿੱਚ ਹਰਸਿਮਰ ਸਿੰਘ ਨੇ ਪਹਿਲਾ, ਅਮਰਿੰਦਰ ਸਿੰਘ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ 1500 ਮੀਟਰ ਦੌੜ ਵਿੱਚ ਸੁਖਪ੍ਰੀਤ ਨੇ ਪਹਿਲਾ, ਲਕਸ਼ਿਤ ਨੇ ਦੂਜਾ ਅਤੇ ਅਮਨਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
21 ਸਾਲ ਲੜਕਿਆਂ ਦੇ 100 ਮੀਟਰ ਮੁਕਾਬਲੇ ਵਿੱਚ ਮਨਿੰਦਰ ਸਿੰਘ ਨੇ ਪਹਿਲਾ, ਜਸਵੀਰ ਸਿੰਘ ਨੇ ਦੂਜਾ ਅਤੇ ਚਿਰਾਗ ਨੇ ਤੀਜਾ ਸਥਾਨ ਹਾਸਲ ਕੀਤਾ। 200 ਮੀਟਰ ਵਿੱਚ ਗੁਰਿੰਦਰ ਸਿੰਘ ਨੇ ਪਹਿਲਾ, ਜਸਬੀਰ ਸਿੰਘ ਨੇ ਦੂਜਾ ਅਤੇ ਅਰਮਾਨ ਨੇ ਤੀਜਾ ਸਥਾਨ ਹਾਸਲ ਕੀਤਾ। 400 ਮੀਟਰ ਵਿੱਚ ਲਵਪ੍ਰੀਤ ਨੇ ਪਹਿਲਾ ਅਤੇ ਸੁਖਰਾਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। 800 ਮੀਟਰ ਵਿੱਚ ਧੀਰਜ ਕੁਮਾਰ ਨੇ ਪਹਿਲਾ, ਅੰਮ੍ਰਿਤਪਾਲ ਸਿੰਘ ਨੇ ਦੂਜਾ ਅਤੇ ਦਲਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ 1500 ਮੀਟਰ ਵਿੱਚ ਇਮਰਾਨ ਖਾਨ ਨੇ ਪਹਿਲਾ, ਧੀਰਜ ਕੁਮਾਰ ਨੇ ਦੂਜਾ ਅਤੇ ਦਲਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
14 ਸਾਲ ਉਮਰ ਵਰਗ ਦੀ 60 ਮੀਟਰ ਦੌੜ ਵਿੱਚ ਅਵਨੀਤ ਕੌਰ ਨੇ ਪਹਿਲਾ ਅਤੇ ਰਚਨਾ ਨੇ ਦੂਜਾ ਸਥਾਨ ਹਾਸਲ ਕੀਤਾ। 600 ਮੀਟਰ ਦੌੜ ਵਿੱਚ ਪ੍ਰਭਗੀਤ ਕੌਰ ਨੇ ਪਹਿਲਾ, ਅਰਚਨਾ ਨੇ ਦੂਜਾ ਅਤੇ ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਲੜਕੀਆਂ ਦੇ 100 ਮੀਟਰ ਮੁਕਾਬਲੇ ਵਿੱਚ ਸੁਖਮਨੀ ਨੇ ਪਹਿਲਾ, ਰੀਆ ਨੇ ਦੂਜਾ ਅਤੇ ਰਾਜਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ 200 ਮੀਟਰ ਵਿੱਚ ਲਵਪ੍ਰੀਤ ਕੌਰ ਨੇ ਪਹਿਲਾ, ਹਰਗੁਣਪ੍ਰੀਤ ਕੌਰ ਨੇ ਦੂਜਾ ਅਤੇ ਕੁਸਮਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਖੇਡ ਮੁਕਾਬਲਿਆਂ ਨੂੰ ਸੁਚੱਜੇ ਅਤੇ ਸਫ਼ਲ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਖੇਡ ਕੋਚ ਨਰੇਸ਼ ਰਾਜੋਰੀਆਂ, ਪ੍ਰਿੰਸੀਪਲ ਪਵਨ ਕੁਮਾਰ ਸਲੇਮਪੁਰ, ਸੰਜੀਵ ਕੁਮਾਰ ਬਹਿਡਾਲੀ, ਰਾਜਵੀਰ ਸਿੰਘ ਸਲੇਮਪੁਰ, ਸੁਰਮੁੱਖ ਸਿੰਘ, ਰਵਿੰਦਰ ਸਿੰਘ ਧਨੌਰੀ, ਗੁਰਮੀਤ ਕੌਰ ਸਹੇੜੀ, ਅਮਨਦੀਪ ਸਿੰਘ ਢੰਗਰਾਲੀ, ਸੁਖਜਿੰਦਰ ਸਿੰਘ ਮੋਰਿੰਡਾ, ਤੇਜਵੀਰ ਸਿੰਘ, ਨਰਿੰਦਰ ਕੌਰ ਸਲੇਮਪੁਰ, ਜਸਵੰਤ ਸਿੰਘ ਅਤੇ ਗੁਰਚਰਨ ਸਿੰਘ ਸਮੇਤ ਹੋਰਨਾਂ ਨੇ ਵਿਸ਼ੇਸ਼ ਯੋਗਦਾਨ ਪਾਇਆ।