Wednesday, May 13
Shadow

ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਆਈ ਤੇਜੀ, ਪੜੋਸੀ ਰਾਜਿਆਂ ਵਿੱਚ ਜਲਦ ਹੋਵੇ ਐਮਓਯੂ- ਮੁੱਖ ਮੰਤਰੀ

ਚੰਡੀਗੜ੍ਹ, 13 ਮਈ- ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਿਆਂ ਦੇ ਆਲਾ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਪੜੋਸੀ ਰਾਜਿਆਂ ਨਾਲ ਜੁੜੇ ਸਾਂਝਾ ਮੁਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। ਉਨਾਂ੍ਹ ਨੇ ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਤੇਜੀ ਲਿਆਉਣ ਅਤੇ ਜਲਦ ਤੋਂ ਜਲਦ ਪੜੋਸੀ ਰਾਜਿਆਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ।

ਇਸ ‘ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬਾਂਧ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰਿਆਂ ਦੀ ਮੀਟਿੰਗ ਆਯੋਜਿਤ ਕੀਤੇ ਜਾਣ ਅਤੇ ਬਾਂਧ ਨਾਲ ਜੁੜੇ ਜਲ ਬੰਟਵਾਰੇ ਅਤੇ ਬਿਜਲੀ ਨੂੰ ਲੈ ਕੇ ਫੈਸਲਾ ਕੀਤਾ ਜਾਵੇ। ਇਸ ਤੋਂ ਬਾਅਦ ਇਸ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਐਮਓਯੂ ਨਾਲ ਜੁੜੇ ਕੰਮ ਨੂੰ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਬਾਂਧ ਪ੍ਰੋਜੈਕਟ ਸਾਰੇ ਸੂਬਿਆਂ ਲਈ ਮਹੱਤਵਪੂਰਨ ਹੈ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਮਿਲੇਗਾ, ਜੋ ਸਾਰਿਆਂ ਲਈ ਬੇਹਦ ਜਰੂਰੀ ਹੈ। ਇਸ ਨਾਲ ਸਾਰੇ ਰਾਜਿਆਂ ਨੂੰ ਲਾਭ ਮਿਲੇਗਾ। ਇਸ ਵਿਸ਼ੇ ‘ਤੇ ਕੇਂਦਰੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਵਿਭਾਗ ਦੇ ਅਧਿਕਾਰਿਆਂ ਨੂੰ ਜਲਦ ਤੋਂ ਜਲਦ ਇਸ ਵਿਸ਼ੇ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਫਰੀਦਾਬਾਦ ਅਤੇ ਪਲਵਲ ਲਈ ਅਪਰ ਗੰਗਾ ਕੈਨਾਲ ਨਾਲ ਪਾਣੀ ਲੈਣ ਤੇ ਹੋਈ ਚਰਚਾ

ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਅਤੇ ਪਲਵਲ ਲਈ ਉਤਰ ਪ੍ਰਦੇਸ਼ ਨਾਲ ਅਪਰ ਗੰਗਾ ਕੈਨਾਲ ਤੋਂ ਪਾਣੀ ਲੈਣ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੇ ਮਾਰਗਦਰਸ਼ਨ ਵਿੱਚ ਜਲਦ ਤੋਂ ਜਲਦ ਇਸ ਯੋਜਨਾ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮੁਣਕ ਕੈਨਾਲ ਤੋਂ ਗੁਰੂਗ੍ਰਾਮ ਅਤੇ ਨੂੰਹ ਜ਼ਿਲ੍ਹੇ ਤੱਕ ਪਾਣੀ ਦੀ ਸਪਲਾਈ ਪਹੁੰਚਾਉਣ ਨਾਲ ਜੁੜੀ 2000 ਕਰੋੜ ਦੇ ਪ੍ਰੋਜੈਕਟ ਦੀ ਵੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਚਰਚਾ ਕੀਤੀ। ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਜੋ ਵੀ ਸੰਭਵ ਸਹਾਇਤਾ ਹੋਵੇਗੀ, ਉਸ ਨੂੰ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਆਰਆਰਟੀਐਸ ਪ੍ਰੋਜੈਕਟ ਨੂੰ ਲੈ ਕੇ ਰਾਜਸਥਾਨ ਨਾਲ ਜੁੜੇ ਵਿਸ਼ੇ ‘ਤੇ ਚਰਚਾ ਵੀ ਹੋਈ। ਨਜਫ਼ਗੜ੍ਹ ਵਿੱਚ ਜਲਭਰਾਵ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

ਇਸ ਦੌਰਾਨ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਅਤੇ ਹੋਰ ਅਧਿਕਾਰੀਗਣ ਮੌਜ਼ੂਦ ਰਹੇ।