Saturday, August 8
Shadow

ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

ਬਟਾਲਾ, 8 ਅਗਸਤ –    ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਮਦਰ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਮੈਡਮ ਪੂਜਾ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰ ਬੱਚਿਆਂ ਦੀ ਮਾਵਾਂ ਨਾਲ ਸਿੱਖਣ ਸਿਖਾਉਣ ਸਮੱਗਰੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਮੈਡਮ ਪੂਜਾ ਨੇ ਕਿਹਾ ਕਿ ਇਹ ਵਰਕਸ਼ਾਪ ਰਾਹੀ ਪ੍ਰੀ ਪ੍ਰਾਇਮਰੀ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਣ ਮਟੀਰੀਅਲ ਅਤੇ ਹੈੱਡਮੇਡ ਮਟੀਰੀਅਲ ਨਾਲ ਬੱਚਿਆਂ ਨੂੰ ਖੇਡ ਵਿਧੀ ਨਾਲ ਪੜਾਉਣ ਵਾਲੇ ਤਰੀਕੇ ਸਾਂਝੇ ਕੀਤੇ ਗਏ ਹਨ।

ਇਸ ਦੌਰਾਨ ਹਾਜ਼ਰ ਵਿਦਿਆਰਥੀਆਂ ਦੀਆਂ ਮਾਵਾਂ ਕੋਲੋਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਨੀਂਹ ਮਜ਼ਬੂਤ ਕਰਨ ਲਈ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਚੱਲ ਰਹੀਆਂ ਹਨ, ਜਿਸ ਵਿੱਚ ਖੇਡ ਵਿਧੀ ਨਾਲ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਹੈ।

ਇਸ ਮੌਕੇ ਸਕੂਲ ਸਟਾਫ਼ ਲਖਬੀਰ ਸਿੰਘ, ਸ਼ਰਨਜੀਤ ਕੌਰ, ਅਮਰਜੀਤ ਕੌਰ ਸਮੇਤ ਆਂਗਣਵਾੜੀ ਵਰਕਰ ਹਾਜਰ ਸਨ।