Friday, April 17
Shadow

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ,  28 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈ, ਅਧਿਆਪਕ-ਮਾਪੇ ਮਿਲਣੀ ਲਈ, ਸਵੇਰ ਦੀ ਸਭਾ ਲਈ ਅਤੇ ਸਕੂਲ ਵਿੱਚ ਕਰਵਾਏ ਜਾਣ ਵਾਲੇ ਛੋਟੇ ਫੰਕਸ਼ਨਾ ਲਈ ਕੰਮ ਆਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

ਇਸ ਮੌਕੇ ਪ੍ਰਿੰਸੀਪਲ ਰਿੰਪੀ ਛਾਬੜਾ, ਮਾਸਟਰ ਦਿਲਬਾਗ ਸਿੰਘ, ਮਾ. ਨਵਦੀਪ ਸਿੰਘ, ਮਾ. ਗੁਰਮੀਤ ਸਿੰਘ, ਜਗਦੀਪ ਸਿੰਘ ਸਰਪੰਚ, ਅਮਰਿੰਦਰ ਸਿੰਘ ਮੌੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਪਰਮਜੀਤ ਸਿੰਘ ਮੈਂਬਰ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ ।