Monday, May 4
Shadow

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

ਫ਼ਰੀਦਕੋਟ, 13 ਜਨਵਰੀ 2026: ()    ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੰਸਥਾ ਦੇ ਮੁੱਖੀ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ (ਜੋਤੀ) ਅਤੇ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ, ਜ਼ਿਲ੍ਹਾ ਯੂਥ ਅਫ਼ਸਰ ਸ. ਮੋਹਿਤ ਕੁਮਾਰ ਸੈਣੀ ਅਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਇਸ ਮੌਕੇ ਇੰਸਪੈਕਟਰ ਗੁਰਜੰਟ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਸਾਡੇ ਜੀਵਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਿਰਫ਼ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੀ ਨਹੀਂ ਕਰਨੀ, ਸਗੋਂ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਲਈ ਰੈਲੀਆਂ, ਨੁੱਕੜ ਨਾਟਕਾਂ, ਸਾਈਕਲ ਅਤੇ ਮੋਟਰਸਾਇਕਲ ਰੈਲੀਆਂ ਰਾਹੀਂ ਯੂਥ ਕਲੱਬਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਧੁੰਦ ਅਤੇ ਵਧ ਰਹੇ ਟ੍ਰੈਫਿਕ ਕਾਰਨ ਹੋ ਰਹੀਆਂ ਦੁਰਘਟਨਾਵਾਂ ‘ਤੇ ਨੱਥ ਪਾਈ ਜਾ ਸਕੇ।

ਇਸ ਦੌਰਾਨ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਨੇ ਕਿਹਾ ਕਿ ਲਾਲ ਬੱਤੀ ਦੀ ਪਾਲਣਾ ਕਰਨੀ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣਾ, ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨੀ ਸੜਕ ਸੁਰੱਖਿਆ ਲਈ ਅਤਿ ਜ਼ਰੂਰੀ ਹੈ।

ਇਸ ਮੌਕੇ ਇੰਸਪੈਕਟਰ ਤਰਸੇਮ ਸਿੰਘ, ਸ. ਪਰਮਿੰਦਰ ਸਿੰਘ, ਸ. ਲਖਵਿੰਦਰ ਸਿੰਘ, ਮੈਡਮ ਪੀਤੀ ਕੌੜਾ, ਮੈਡਮ ਜਸਪ੍ਰੀਤ ਕੌਰ, ਸ. ਹਰਮਨਦੀਪ ਸਿੰਘ ਭੁੱਲਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।