Monday, April 20
Shadow

ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

ਫਰੀਦਕੋਟ 30 ਮਾਰਚ – ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026(ਦਿਨ ਮੰਗਲਵਾਰ) ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।