Saturday, April 18
Shadow

ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

 ਕੋਟਕਪੂਰਾ 18 ਅਪ੍ਰੈਲ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜੋ ਨਾਮੁਰਾਦ ਬਿਮਾਰੀ ਸਾਡੇ ਨੌਜਵਾਨਾ ਨੂੰ ਘੁਣ ਵਾਂਗ ਖਾ ਰਹੀ ਹੈ, ਉਸ ਤੋਂ ਬਚਣ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ, ਤਾਂ ਹੀ ਸਾਡਾ ਪੰਜਾਬ ਨਸ਼ਿਆਂ ਤੋ  ਬਚ ਸਕਦਾ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਕੀਤੀ ਅਤੇ ਅੰਤ ਵਿਚ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਗਏ।

ਇਸ ਮੌਕੇ ਅਮਨ ਪੀਏ ਟੂ ਸਪੀਕਰ,  ਗੈਰੀ ਪੀਏ ਟੂ ਸਪੀਕਰ,  ਐਮ ਸੀ ਸਿਮਰ, ਪ੍ਰਧਾਨ ਰਮਨ ਬਕਸ਼ੀ, ਪ੍ਰਧਾਨ ਨਵਦੀਪ ਸਿੰਘ ਢਿੱਲੋ, ਯੁਗਰਾਜ ਸਿੰਘ ਜੱਗਾ, ਨਰਿੰਦਰ ਸਿੰਘ ਧਾਲੀਵਾਲ, ਪਰਮਵੀਰ ਸਿੰਘ ਗਿੱਲ, ਮਨਪ੍ਰੀਤ ਸਿੰਘ ਸੰਧੂ, ਰਜਿੰਦਰ ਸਿੰਘ ਸਰਾਂ ਅਤੇ ਇਲਾਕਾ ਨਿਵਾਸੀ ਹਾਜਰ ਸਨ।