ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ।
ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।"
ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹ...
