ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ
ਤਰਨ ਤਾਰਨ, 29 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ।
ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਸ. ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ‘ਗੁਰਮੁਖੀ ਲਿਪੀ: ਚਿੰਤਨ, ਪੁਨਰ-ਚਿੰਤਨ’ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ। ਬੀ.ਐੱਡ. ਕਾਲਜ ਦੇ ਪ੍ਰਿੰ...








