ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ
ਚੰਡੀਗੜ੍ਹ/ਰਾਜਪੁਰਾ, 28 ਮਾਰਚ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ।
ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼...








