ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਅਤੇ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਲਪੀਜੀ ਗੈਸ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਸੁਵਿਧਾ ਨ...








