ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
*ਚੰਡੀਗੜ੍ਹ/ਮੋਗਾ, 22 ਜੁਲਾਈ:* ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ਵਿੱਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ ।
ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕੇ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਸ੍ਰੀ ਗੋਇਲ਼ ਵਲੋਂ ਉਦਘਾਟਨ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ‘ਤੇ ਸੂਇਆਂ / ਰਜਬਾਹਿਆਂ ਦੀ ਕੰਕਰੀਟ ਲਾਇਨਿੰਗ , ਜ਼ਮੀਨਦੋਜ਼ ਪਾਈਪਾਂ ਰਾਹੀੰ ਸਿੰਚਾਈ ਦੇ ਪ੍ਰਾਜੈਕਟ ਮੁੱਖ ਰੂਪ ਵਿੱਚ ਸ਼ਾਮਲ ਹਨ ।
ਉਨ੍ਹਾਂ ਅੱਜ ਮੋਗਾ ਦੇ ਪਿੰਡ ਝੰਡੇਆਣਾ , ਬਾਘਾਪੁਰਾਣਾ ਦੇ ਪਿੰਡ ਸੁਖਾਨੰਦ , ਸਾਹੋਕੇ ਤੇ ਧਰਮਕੋਟ ਹਲਕੇ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ।
ਇਨ੍ਹਾਂ ਪ੍ਰਾਜੈਕਟਾਂ ਨਾਲ ਮੋਗਾ ਜ਼ਿਲ੍ਹੇ ਦੇ ਲਗਭਗ 94 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਜਿਨ੍ਹਾਂ ਦਾ 20085 ਏਕੜ ਹੋਰ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਜਾਵੇਗਾ
ਉਨ੍ਹਾਂ ਕਿਹਾ ਕਿ ਪੰਜਾਬ ਦੇ...








