ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ – ਨਾਇਬ ਸਿੰਘ ਸੈਣੀ
ਚੰਡੀਗੜ੍ਹ, 7 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖਾਂ ਦੇ ਤੀਜੇ ਗੁਰੂ, ਸ਼੍ਰੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ, ਸੇਵਾ, ਸਮਰਪਣ, ਸਮਾਨਤਾ ਅਤੇ ਮਨੁੱਖਤਾ ਦਾ ਵਿਲੱਖਣ ਪ੍ਰਤੀਕ ਹੈ। ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਨੂੰ ਭਾਈਚਾਰੇ, ਮਨੁੱਖੀ ਭਲਾਈ ਅਤੇ ਸਮਾਜਿਕ ਸਾਂਝ ਦਾ ਮਾਰਗ ਦਿਖਾ ਰਿਹਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਅਮਰਪੁਰਾ ਚੌਕ ਨੇੜੇ ਸ਼੍ਰੀ ਗੁਰੂ ਅਮਰ ਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ 9ਵੇਂ ਵਿਸ਼ਾਲ ਕੀਰਤਨ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਹੀ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਨ ਲਈ ਸੇਵਾ ਵਜੋਂ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਭਵਿੱਖ ਵਿੱਚ ਗੁਰਦੁਆਰੇ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਹਰ ਸੰਭਵ ਸਰਕਾਰੀ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਮੁੱਖ ਮੰਤ...








