ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਜਲੰਧਰ, 20 ਮਾਰਚ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਨੇ ਖੁਦ ਪ੍ਰਸਤਾਵਿਤ ਨਕਸ਼ੇ ਦੀ ਸਮੀਖਿਆ ਕੀਤੀ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਨੇ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੇਆਊਟ ਪਲਾਨ ਨੂੰ ਡੇਰੇ ਦੇ ਮੌਜੂਦਾ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਰਸਮੀ ਸਹਿਮਤੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਦੇ ਅਗਲੇ ਪੜਾਅ ਦਾ ਰਾਹ ਪੱਧਰਾ ਹੋ ਗਿਆ ਹੈ।
ਉਨ੍ਹਾਂ ਕਿਹਾ, “ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ ...








