ਵੋਟਰ ਮੈਪਿੰਗ ਲਈ 7 ਜੂਨ ਨੂੰ 645 ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਨਵਜੋਤ ਕੌਰ
ਮਾਨਸਾ, 6 ਜੂਨ: 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਮਿਤੀ 7 ਜੂਨ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 645 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਸਹੀ ਢੰਗ ਨਾਲ ਮੈਪਿੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਅਭਿਆਸ, ਚੋਣ ਰਿਕਾਰਡਾਂ ਨੂੰ ਸੁਚਾਰੂ ਬਣਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨੂੰ ਅੱਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕਰਨ ਲਈ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓ) ਨੂੰ ਦਿਨ ਭਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣ ਅਤੇ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾ...








