ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ
ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
272ਵੇਂ ਦਿਨ, ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ।
ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨ...








