Saturday, May 9
Shadow

Tag: breaking news

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

Punjab News
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰ...
ਸਾਲ 2025 ਵਿੱਚ ਹਰਿਆਣਾ ਦੀ 2,157 ਪੰਚਾਇਤਾਂ ਟੀਬੀ ਮੁਕਤ ਐਲਾਨ, 2023 ਵਿੱਚ ਇਹ ਗਿਣਤੀ 574 ਸੀ – ਡਾ. ਸੁਮਿਤਾ ਮਿਸ਼ਰਾ

ਸਾਲ 2025 ਵਿੱਚ ਹਰਿਆਣਾ ਦੀ 2,157 ਪੰਚਾਇਤਾਂ ਟੀਬੀ ਮੁਕਤ ਐਲਾਨ, 2023 ਵਿੱਚ ਇਹ ਗਿਣਤੀ 574 ਸੀ – ਡਾ. ਸੁਮਿਤਾ ਮਿਸ਼ਰਾ

Haryana
ਚੰਡੀਗੜ੍ਹ, 15 ਮਾਰਚ - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਹਰਿਆਣਾ ਨੇ ਟੀਬੀ ਖਾਤਮੇ ਦੀ ਦਿਸ਼ਾ ਵਿੱਚ ਮਹਤੱਵਪੂਰਣ ਪ੍ਰਗਤੀ ਹਾਸਲ ਕੀਤੀ ਹੈ। ਸਾਲ 2025 ਵਿੱਚ ਸੂਬੇ ਦੀ 2,157 ਪਿੰਡ ਪੰਚਾਇਤਾਂ ਨੂੰ ਟੀਬੀ ਮੁਕਤ ਐਲਾਨ ਕੀਤਾ ਗਿਆ ਹੈ, ਜੋ ਸੂਬੇ ਦੀ ਕੁੱਲ 6,237 ਪੰਚਾਇਤਾਂ ਦਾ ਲਗਭਗ 35 ਫੀਸਦੀ ਹੈ।           ਉਨ੍ਹਾਂ ਨੇ ਦਸਿਆ ਕਿ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਟੀਬੀ ਮੁਕਤ ਪੰਚਾਇਤ ਪਹਿਲ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਵਿਸ਼ਵ ਟੀਬੀ ਦਿਵਸ (24 ਮਾਰਚ, 2023) ਨੂੰ ਵਾਰਾਣਸੀ ਤੋਂ ਕੀਤੀ ਗਈ ਸੀ। ਇਸ ਪਹਿਲ ਦਾ ਉਦੇਸ਼ ਪੰਚਾਇਤੀ ਰਾਜ ਅਦਾਰਿਆਂ ਨੂੰ ਟੀਬੀ ਰੋਗ ਨਾਲ ਜੁੜੀ ਸਮਸਿਆਵਾਂ ਨੂੰ ਗੰਭੀਰਤਾ ਨਾਲ ਸਮਝਣ, ਉਸ ਦੇ ਹੱਲ ਈ ਜਰੂਰੀ ਕਦਮ ਚੁੱਕਣ ਅਤੇ ਪੰਚਾਇਤਾਂ ਦੇ ਵਿੱਚ ਸਿਹਤ ਮੁਕਾਬਲੇ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਟੀਬੀ ਖਾਤਮੇ ਵਿੱਚ...
ਐਲਪੀਜੀ ਤੇ ਤੇਲ ਦਾ ਕੌਮਾਂਤਰੀ ਪੱਧਰ ਦਾ ਮਾਮਲਾ, ਮਿਲਜੁੱਲ  ਕਰਨ ਸੰਗਟ ਦਾ ਸਾਹਮਣਾ, ਵਿਰੋਧੀ ਧਿਰ ਲੋਕਾਂ ਨੂੰ ਨਾ ਕਰਨ ਗੁਮਰਾਹ – ਮਨੋਹਰ ਲਾਲ

ਐਲਪੀਜੀ ਤੇ ਤੇਲ ਦਾ ਕੌਮਾਂਤਰੀ ਪੱਧਰ ਦਾ ਮਾਮਲਾ, ਮਿਲਜੁੱਲ  ਕਰਨ ਸੰਗਟ ਦਾ ਸਾਹਮਣਾ, ਵਿਰੋਧੀ ਧਿਰ ਲੋਕਾਂ ਨੂੰ ਨਾ ਕਰਨ ਗੁਮਰਾਹ – ਮਨੋਹਰ ਲਾਲ

Haryana
ਚੰਡੀਗੜ੍ਹ, 15 ਮਾਰਚ - ਕੇਂਦਰੀ ਊਰਜਾ, ਆਵਾਸਨ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ੍ਰੀ ਮਨੋਹਰ ਲਾਲ ਨੇ ਆਪਣੇ ਕਰਨਾਲ ਪ੍ਰਵਾਸ ਦੌਰਾਨ ਸ਼ਨੀਵਾਰ ਦੇਰ ਸ਼ਾਮ ਤੱਕ ਅਤੇ ਐਤਵਾਰ ਦੀ ਸਵੇਰੇ ਆਮ ਜਨਤਾ ਨਾਲ ਮੇਲ ਮਿਲਾਪ ਕੀਤਾ ਅਤੇ ਊਨ੍ਹਾਂ ਦੀ ਸਮਸਿਆਵਾਂ ਨੂੰ ਹੱਲ ਕੀਤਾ। ਸ੍ਰੀ ਮਨੋਹਰ ਲਾਲ ਨੇ ਜਿਆਦਾਰ ਸਮਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਮਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।           ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਐਲਪੀਜੀ ਤੇ ਤੇਲ ਸਬੰਧੀ ਕੌਮਾਂਤਰੀ ਪੱਧਰੀ ਦਾ ਮਾਮਲਾ ਹੈ, ਫਿਰ ਵੀ ਭਾਰਤ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਕੋਈ ਸਮਸਿਆ ਨਹੀਂ ਆਉਣ ਦਿੱਤੀ ਹੈ। ਅਜਿਹੇ ਸਮੇਂ ਵਿੱਚ ਵਿਰੋਧੀ ਪਾਰਟੀਆਂ ਨੂੰ ਇਸ ਸਿਆਸੀ ਮੁੱਦਾ ਨਹੀਂ ਬਨਾਉਣਾ ਚਾਹੀਦਾ ਹੈ। ਸਗੋ ਮਿਲਜੁੱਟ ਕੇ ਸੰਕਟ ਦਾ ਸਾਹਮਣਾ ਕਰਨਾ ਚਾਹੀਦਾ ਹੈ। ਵਿਰੋਧੀ ਧਿਰ ਬਿਨ੍ਹਾ ਮੁੱਦੇ ਦੇ ਗੈਸ ਦੀ ਕ...
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

Punjab News
ਚੰਡੀਗੜ੍ਹ, 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ। ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ...
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

Breaking News
ਚੰਡੀਗੜ੍ਹ, 15 ਮਾਰਚ         ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026" ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਮੀਡੀਆ ਅਤੇ ਮਨੋਰੰਜਨ ਸੈਸ਼ਨ ਦੌਰਾਨ ਪੈਨਲ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਈ।ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂ ਨੇ ਕਿਹਾ, “ਅਸੀਂ ਹਰ ਫਿਲਮਕਾਰ, ਹਰ ਨਿਵੇਸ਼ਕ ਅਤੇ ਹਰ ਰਚਨਾਤਮਕ ਸ਼ਖ਼ਸ ਦਾ ਸਵਾਗਤ ਕਰਦੇ ਹਾਂ। ਤੁਹਾਨੂੰ ਜੋ ਵੀ ਚਾਹੀਦਾ ਹੈ ਅਤੇ ਜਿਵੇਂ ਵੀ ਚਾਹੀਦਾ ਹੈ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਦੀ ਨਾਕਾਰਾਤਮਕ ਛਵੀ ਪੇਸ਼ ਕਰਨ ਵਾਲੇ ਵਿਚੋਲਿਆਂ ਦਾ ਦੌਰ ਖਤਮ ਹੋ ਚੁੱਕਾ ਹੈ ਅਤੇ ਫਿਲਮਕਾਰਾਂ ਅਤੇ ਮੀਡੀਆ ਧਿਰਾਂ ਨੂੰ ਸ਼ੂਟਿੰਗ ਲਈ ਸਿੰਗਲ ਵਿ...
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 15 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 54ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,722 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107...
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

Punjab News
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ- ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ (        ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ ਉਹਨਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ ਜੱਬੋਵਾਲ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਜੋੜ ਮੇਲੇ ਦੌਰਾਨ ਕਬੱਡੀ ਦੇ ਮੈਚ ਕਰਵਾਏ ਗਏ, ਜਿਸ ਦੌਰਾਨ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਕੱਥੂਨੰਗਲ ਅਤੇ ਮਾਝਾ ਖੁਜਾਲਾ ਕਲੱਬ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ। ਇਸ ਮੌਕੇ ਅੱਖਾਂ ਦਾ ਫਰੀ ਚੈੱਕ ਅਪ ਕੈਂਪ ਵੀ ਲਗਾਇਆ ਗਿਆ। ਪਿੰਡ ਜੱਬੋਵਾਲ ਵਿਖੇ ਸੰਤ ਬਾਬਾ ਗੁਰਬਖਸ਼ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਬਾਬਾ ਗੁਰਦੇਵ ਸਿੰਘ ਜੀ, ਬਾ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰਕੈਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਸਿੰਘ (26), ਗੁਰਪ੍ਰੀਤ ਸਿੰਘ ਉਰਫ਼ ਗੋਪੀ (22), ਰਾਕੇਸ਼ ਉਰਫ਼ ਕੇਸ਼ੂ (26), ਚਮਕੋਰ ਸਿੰਘ ਉਰਫ਼ ਚਮਕੋਰ (23), ਚਾਰੋਂ ਵਾਸੀ ਖੇਮਕਰਨ, ਤਰਨਤਾਰਨ ਅਤੇ ਮੱਖਣਦੀਨ ਉਰਫ਼ ਮੱਖਣ (22) ਵਾਸੀ ਨਾਗ ਕਲਾਂ, ਅੰਮ੍ਰਿਤਸਰ ਅਤੇ ਜਸਬੀਰ ਸਿੰਘ ਉਰਫ਼ ਬੀਰਾ ਉਰਫ਼ ਰਘੂ (19) ਵਾਸੀ ਪਿੰਡ ਮੂਲੇਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ ਪੀ ਐਕਸ 5.7×...