Tuesday, October 27
Shadow

Tag: breaking news

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Local news
ਫਾਜ਼ਿਲਕਾ 19 ਅਕਤੂਬਰ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਉਹ ਉਸਨੂੰ ਬਾਖੂਬੀ ਤੇ ਇਮਾਨਦਾਰੀ ਨਾਲ ਨਿਭਾਉਣ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੁੱਖਵਿੰਦਰ ਸਿੰਘ ਜ਼ਿਲ੍ਹਾ ਸੈਕਟਰੀ ਕਿਸਾਨ ਵਿੰਗ, ਗੁਰਵੀਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਸੈਕਟਰੀ, ਪਰਵਿੰਦਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ, ਅਮਿਤ ਰਿਣਵਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ,  ਵਰਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਮੀਡੀਆ, ਬੂਟਾ ਕੰਬੋਜ ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਾਹਰੀ ਸਟੇਟ ਜੁਆਇੰਟ ਸਕੱਤਰ ਅਤੇ ਵਿਜੈ ਕੁਮਾਰ ਨੂੰ ਬਲਾਕ ਪ੍ਰਧਾਨ ਪਿੰਡ ਆਸਾਫ਼ ਵਾਲਾ ਨਿਯੁਕਤ ਕੀਤਾ ਗਿਆ ਹੈ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਸਬੰਧਿਤ ਜੋ ਵੀ ਅਹੁਦੇ ਉਨ੍ਹਾਂ ਨੂੰ ਦਿੱਤੇ ਗਏ ਹਨ ਉਹ ਉਨ੍ਹਾਂ ਦੀ ਸਹੀ ਤੇ ਨਿਰਪੱਖ ਵਰਤੋਂ ਕਰਨ ਤੇ ਕਿਤੇ ਵੀ ਪਾਰਟੀਬਾਜ਼ੀ...
ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

Punjab News
ਕੋਟਕਪੂਰਾ, 19 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਰੀਰਕ ਕਸਰਤ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਮ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਖੇਡਾਂ, ਕਸਰਤ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਸਮਾਜ ਦੀ ਨੀਂਹ ਹੁੰਦੇ ਹਨ। ਇਸ ਮ...
ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

Punjab News
ਮਲੋਟ/ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਧਿਕਾਰੀਆਂ ਦੀ ਟੀਮ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਅਬੁਲ ਖੁਰਾਣਾ, ਰਥੜੀਆਂ, ਦਾਨੇਵਾਲਾ ਸਮੇਤ ਹੋਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਨੁਕਸਾਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਜਾਣਕਾਰੀ ਅਨੁਸਾਰ, ਮਲੋਟ ਹਲਕੇ ਦੇ ਲਗਭਗ 8 ਤੋਂ 9 ਪਿੰਡਾਂ ਵਿੱਚ ਤਕਰੀਬਨ 1600 ਏਕੜ ਰਕਬਾ ਇਸ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਹੋਇਆ ਹੈ। ਦੌਰੇ ਦੌਰਾਨ ਕਿਸਾਨਾਂ ਨੇ ਮੰਤਰੀ ਦੇ ਸਾਹਮਣੇ ਪਿਛਲੇ ਸਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਾ ਮਿਲਣ ਸਬੰਧੀ ਆਪਣਾ ਰੋਸ ਪ੍ਰਗਟਾਇਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਕੇ ’ਤੇ ਮੌਜੂਦ ਏ.ਡੀ.ਸੀ., ਐਸ.ਡੀ.ਐਮ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ...
ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

Punjab News
ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਪੀੜਤ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਛੜੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ ਵਿੱਚ ਬਰਾਬਰ ਦੀ ਸ਼ਰੀਕ ਹੈ। ਸ੍ਰ ਚੀਮਾ ਜ਼ਿਲ੍ਹਾ ਹਸਪਤਾਲ, ਸੰਗਰੂਰ ਵਿਖੇ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਜਾਨਣ ਪੁੱਜੇ ਸਨ।  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਪਰਿਵਾਰ ਦੇ ਪਿਆਰੇ ਮੈਂਬਰ ਦਾ ਅਚਾਨਕ ਵਿਛੋੜਾ ਅਸਹਿ ਹੁੰਦਾ ਹੈ ਅਤੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਦੀ ਭਰਪਾਈ ਸੰਭਵ ਨਹੀਂ, ਪਰ ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਅਤੇ ਲੋੜੀਂਦੀ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕੈਬਨ...
ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

Punjab Politics
ਸੰਗਰੂਰ, 19 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਪੁੱਜ ਕੇ  ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਿਆ ਅਤੇ ਹਾਦਸੇ ਵਿੱਚ ਹੋਈ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ, ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਚੱਲ ਰਿਹਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਹੈ ਤੇ ਹਸਪਤਾਲਾਂ ਵਿੱਚ ਦਾਖ਼ਲ ਸਾਰੇ ਜ਼ਖ਼ਮੀਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਬਰ...
मुख्यमंत्री ने वर्चुअल माध्यम से किया संबोधित, कहा दशहरा बुराई पर अच्छाई की विजय का प्रतीक

मुख्यमंत्री ने वर्चुअल माध्यम से किया संबोधित, कहा दशहरा बुराई पर अच्छाई की विजय का प्रतीक

Himachal
मुख्यमंत्री ठाकुर सुखविन्द्र सिंह सुक्खू ने कनाडा के ओटावा स्थित पार्लियामेंट हिल में विश्वविख्यात कुल्लू दशहरा के भव्य आयोजन के अवसर पर लोगों को वर्चुअल माध्यम से संबोधित किया। अपने वीडियो संदेश में मुख्यमंत्री ने हिमाचली प्रवासी ग्लोबल एसोसिएशन (एचपीजीए) को इस आयोजन के लिए बधाई दी। उन्होंने कहा कि विश्वभर में भारतीय प्रवासियों द्वारा जिस उत्साह और श्रद्धा के साथ भारतीय त्योहारों, संस्कृति एवं परंपराओं का सम्मान किया जाता है और उन्हें मनाया जाता है, वह भारतीय मूल्यों तथा पीढ़ियों से चली आ रही ‘विविधता में एकता’ की गौरवशाली विरासत का परिचायक है।मुख्यमंत्री के वीडियो संदेश में दशहरा पर्व के महत्व को विशेष रूप से रेखांकित किया गया। उन्होंने कहा कि दशहरा बुराई पर अच्छाई की विजय का प्रतीक है। यह पर्व हमें सदैव सत्य और न्याय के पक्ष में निर्भीकता से खड़े रहना सिखाता है, क्योंकि बुराई चाहे कितनी...
राज्यपाल ने बौद्धिक विमर्श, सामाजिक सद्भाव और राष्ट्र निर्माण के लिए सामूहिक प्रयासों का किया आह्वान

राज्यपाल ने बौद्धिक विमर्श, सामाजिक सद्भाव और राष्ट्र निर्माण के लिए सामूहिक प्रयासों का किया आह्वान

Himachal
राज्यपाल कविन्द्र गुप्ता ने गत सायं जम्मू के अभिनव थिएटर में बाबा बंदा सिंह बहादुर मेमोरियल ट्रस्ट द्वारा आयोजित द्वितीय सिख बौद्धिक सम्मेलन-2026 में संबोधित करते हुए सामाजिक सद्भाव, आपसी सम्मान और राष्ट्रीय एकता को सुदृढ़ करने का आह्वान किया। उन्होंने बुद्धिजीवियों एवं समुदाय के नेताओं से मानवता, समानता, सेवा और भाईचारे के शाश्वत मूल्यों को बनाए रखने का आग्रह किया। इस अवसर पर उन्होंने समाज के विकास में उल्लेखनीय योगदान देने वाले प्रतिष्ठित बुद्धिजीवियों को सम्मानित भी किया।राज्यपाल ने बाबा बंदा सिंह बहादुर जी की गौरवशाली विरासत का स्मरण करते हुए कहा कि उनका जीवन वीरता, त्याग, न्याय और मानवता की रक्षा का अनुपम उदाहरण है। गुरु गोबिंद सिंह जी से प्रेरणा प्राप्त कर बाबा बंदा सिंह बहादुर ने अन्याय के विरुद्ध संघर्ष किया और वंचित एवं कमजोर वर्गों के अधिकारों की रक्षा के लिए अपना जीवन समर्पित कि...
मुख्यमंत्री ने माता कालीबाड़ी मंदिर में पूजा-अर्चना की

मुख्यमंत्री ने माता कालीबाड़ी मंदिर में पूजा-अर्चना की

Himachal
मुख्यमंत्री ठाकुर सुखविन्द्र सिंह सुक्खू ने आज शिमला स्थित माता कालीबाड़ी मंदिर में पूजा-अर्चना की और प्रदेशवासियों की सुख-समृद्धि व खुशहाली की कामना की।इसके उपरान्त, मुख्यमंत्री ने मालरोड में पर्यटकों से बातचीत की और हिमाचल भ्रमण के बारे में उनके अनुभव जानें। उन्होंने इस दौरान विभिन्न विकास कार्यों का जायजा भी लिया।विधायक हरीश जनारथा व भुवनेश्वर गौड़, मुख्यमंत्री के प्रधान सलाहकार (मीडिया) नरेश चौहान, ओएसडी रितेश कपरेट और अन्य गणमान्य इस अवसर पर मौजूद थे।...
ਸੰਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਮਾਨਵਤਾ, ਸਮਾਨਤਾ ਅਤੇ ਕਿਰਤ ਦੇ ਸਤਿਕਾਰ ਦਾ ਸੁਨੇਹਾ ਦਿੰਦੀਆਂ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਮਾਨਵਤਾ, ਸਮਾਨਤਾ ਅਤੇ ਕਿਰਤ ਦੇ ਸਤਿਕਾਰ ਦਾ ਸੁਨੇਹਾ ਦਿੰਦੀਆਂ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 18 ਅਕਤੂਬਰ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼੍ਰੋਮਣੀ ਨਾਮਦੇਵ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਭਾਈਚਾਰੇ, ਪਿਆਰ, ਸਮਾਨਤਾ, ਮਾਨਵਤਾ ਅਤੇ ਕਿਰਤ ਦੇ ਸਤਿਕਾਰ ਦਾ ਸੁਨੇਹਾ ਦਿੰਦੀਆਂ ਹਨ। ਸੰਤ-ਮਹਾਂਪੁਰਸ਼ ਕਿਸੇ ਇੱਕ ਜਾਤ ਜਾਂ ਵਰਗ ਦੇ ਨਹੀਂ ਹੁੰਦੇ, ਸਗੋਂ ਉਹ ਪੂਰੇ ਸਮਾਜ ਦੀ ਅਗਵਾਈ ਕਰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਹੀ ਇੱਕ ਚੰਗੇ ਸਮਾਜ ਅਤੇ ਮਜ਼ਬੂਤ ਰਾਸ਼ਟਰ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-21 ਸਥਿਤ ਨਾਮਦੇਵ ਭਵਨ ਵਿਖੇ ਸੰਤ ਨਾਮਦੇਵ ਜੀ ਮਹਾਰਾਜ ਦੇ 756ਵੇਂ ਪ੍ਰਕਾਸ਼ ਉਤਸਵ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਨਾਮਦੇਵ ਭਵਨ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਹਰਿਆਣਾ ਨਾਮਦੇਵ ਸਭਾ ਦੇ ਪ੍ਰਧਾਨ ਅਤੇ ਪੱਛੜੀ ਸ਼੍ਰੇਣੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਸਤਬੀਰ ਵਰਮਾ ਵੱਲੋਂ ਸਮਾਜ ਦੀਆਂ ਮੰਗਾਂ ਨੂੰ ਲੈ ਕੇ ਸੌਂਪੇ ਗਏ ਮੰਗ ਪੱ...
ਹਰ ਨਾਗਰਿਕ ਦੇ ਮਨ ਵਿੱਚ ਸੁਰੱਖਿਆ ਦਾ ਭਾਵ ਪੈਦਾ ਕਰਨਾ ਹੀ ਰਾਮਰਾਜਯ ਵੱਲ ਪਹਿਲਾ ਕਦਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰ ਨਾਗਰਿਕ ਦੇ ਮਨ ਵਿੱਚ ਸੁਰੱਖਿਆ ਦਾ ਭਾਵ ਪੈਦਾ ਕਰਨਾ ਹੀ ਰਾਮਰਾਜਯ ਵੱਲ ਪਹਿਲਾ ਕਦਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 18 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਾਰਸ਼ੀ ਵਾਲਮੀਕਿ ਦੀ ਕਲਪਨਾ ਅਨੁਸਾਰ ਪੰਜਾਬ ਦੀ ਅਰਥਵਿਵਸਥਾ ਨੂੰ ਲੀਹ 'ਤੇ ਲਿਆਉਣਾ ਅਤੇ ਹਰ ਨਾਗਰਿਕ ਦੇ ਮਨ ਵਿੱਚ ਸੁਰੱਖਿਆ ਦਾ ਭਾਵ ਪੈਦਾ ਕਰਨਾ ਹੀ ਰਾਮਰਾਜ ਵੱਲ ਪਹਿਲਾ ਕਦਮ ਹੋਵੇਗਾ। ਇਸ ਪਾਵਨ ਮੌਕੇ 'ਤੇ ਆਓ ਅਸੀਂ ਸਾਰੇ ਮਿਲ ਕੇ ਭਗਵਾਨ ਵਾਲਮੀਕਿ ਦੇ ਦੱਸੇ ਰਸਤੇ 'ਤੇ ਚੱਲਣ ਦਾ ਸੰਕਲਪ ਲਈਏ। ਉਨ੍ਹਾਂ ਦੇ ਦਿਖਾਏ ਸਮਾਨਤਾ, ਸਮਰਸਤਾ ਅਤੇ ਕਰੁਣਾ ਦੇ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਇੱਕ ਭੈਅ-ਮੁਕਤ, ਨਸ਼ਾ-ਮੁਕਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਈਏ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਜਲੰਧਰ ਵਿੱਚ ਭਗਵਾਨ ਵਾਲਮੀਕਿ ਪ੍ਰਗਟ ਉਤਸਵ 'ਤੇ ਆਯੋਜਿਤ ਵਿਸ਼ਾਲ ਤੀਰਥ ਯਾਤਰਾ ਨੂੰ ਸੰਬੋਧਨ ਕਰ ਰਹੇ ਸਨ। ਜਲੰਧਰ ਤੋਂ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਦੀ ਪਾਵਨ ਤਪੋਭੂਮੀ ਸ੍ਰੀ ਰਾਮ ਤੀਰਥ ਲਈ ਇਹ ਵਿਸ਼ਾਲ ਤੀਰਥ ਯਾਤਰਾ ਰਵਾਨਾ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਦਿ ਕਵੀ ਭਗਵਾਨ ਵਾਲਮੀਕਿ ਸੰਪੂਰਨ ਮਾਨਵਤਾ ਦੇ ਮਾਰਗ ਦਰਸ਼ਕ, ਮਰਿਆਦਾ ਅਤੇ ਸ...