ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ
ਚੰਡੀਗੜ੍ਹ, 12 ਮਾਰਚ:ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ।
ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ।
ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇ...








