ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ 11 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ।
ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿੰਦ ...








