ਸਿੰਜਾਈ ਮੰਤਰੀ ਸ਼ਰੂਤੀ ਚੌਧਰੀ ਦੇ ਯਤਨਾਂ ਨਾਲ ਲੋਹਾਰੂ ਕੈਨਾਲ ਦੀ ਟੇਲ ਤੱਕ ਪਹੁੰਚਿਆ ਪਾਣੀ
ਚੰਡੀਗੜ੍ਹ, 18 ਅਕਤੂਬਰ- ਹਰਿਆਣਾ ਦੀ ਸਿੰਜਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸਰੂਤੀ ਚੌਧਰੀ ਦੇ ਯਤਨਾਂ ਨਾਲ ਲੋਹਾਰੂ ਕੈਨਾਲ ਦੀ ਟੇਲ (ਅੰਤਿਮ ਛੋੜ) ਤੱਕ ਪਾਣੀ ਪਹੁੰਚ ਗਿਆ ਹੈ। ਕਿਸਾਨਾਂ ਦੀ ਸਿੰਜਾਈ ਸਬੰਧੀ ਸਮੱਸਿਆ ਦੀ ਸ਼ਿਕਾਇਤ 'ਤੇ ਸੰਗਿਆਨ ਲੈਂਦਿਆਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਸਿੱਟੇ ਵਜੋਂ ਵਿਭਾਗ ਨੇ ਲੋੜੀਂਦੇ ਕਦਮ ਚੁੱਕਦਿਆਂ ਨਹਿਰ ਦੀ ਟੇਲ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ।
ਜ਼ਿਕਰਯੋਗ ਹੈ ਕਿ ਲੋਹਾਰੂ ਕੈਨਾਲ ਵਿੱਚ ਪਾਣੀ ਦੀ ਲੋੜੀਂਦੀ ਸਪਲਾਈ ਨਾ ਹੋਣ ਕਾਰਨ ਕੁਸ਼ਲਪੁਰਾ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸਿੰਜਾਈ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਅੱਗੇ ਆਪਣੀ ਸਮੱਸਿਆ ਰੱਖੀ ਸੀ ਅਤੇ ਖੇਤਾਂ ਤੱਕ ਲੋੜੀਂਦਾ ਪਾਣੀ ਪਹੁੰਚਾਉਣ ਦੀ ਮੰਗ ਕੀਤੀ ਸੀ।
ਕਿਸਾਨਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੀਮਤੀ ਸਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਨੂੰ ...








