ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ 08 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਗੰਭੀਰਪੁਰ ਵਿਖੇ ਵੱਡੀਆ ਸਕਰੀਨਾਂ ਉਤੇ ਬਜਟ ਦਾ ਲਾਈਵ ਪ੍ਰਸਾਰਣ ਦੇਖ ਰਹੀਆਂ ਹਜ਼ਾਰਾਂ ਔਰਤਾਂ ਨੇ ਢੋਲ ਦੇ ਡਗੇ ਤੇ ਨੱਚ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਗ੍ਰੰਟੀਆਂ ਪੂਰੀਆਂ ਕਰਨ ਦੇ ਅਕਾਸ਼ ਗੂਜਾਓ ਨਾਅਰੇ ਲਗਾ ਕੇ ਮੇਲੇ ਵਰਗੇ ਮਾਹੋਲ ਵਿਚ ਹੋਰ ਉਤਸ਼ਾਹ ਭਰ ਦਿੱਤਾ।
ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਦਾ ਸਿੱਧਾ ਪ੍ਰਸਾਰਣ ਵੱਡੀਆ ਐਲ.ਈ.ਡੀ ਸਕਰੀਨਾਂ ਉਤੇ ਦੇਖਣ ਲਈ ਸਵੇਰ ਤੋ ਹੀ ਇੱਕਠੀਆਂ ਹੋਈਆਂ ਹਜ਼ਾਰਾ ਔਰਤਾਂ ਅਤੇ ਇਲਾਕੇ ਦੇ ਪਤਵੰਤੇ ਨਾਗਰਿਕਾਂ ਨੇ ਮੇਲੇ ਵਰਗਾ ਮਾਹੋਲ ਬਣਾਇਆ ਹੋਇਆ ਸੀ। ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਵਿੱਚ ਮਹਿਲਾਵਾਂ ਲਈ 1000 ਰੁਪਏ ਅਤੇ ਅਨੁ...








