ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ: ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ 'ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿੱਚ ਸਮਾਨਤਾ, ਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਅੱਗੇ ਕਿਹਾ ਕਿ ਮਹਾਨ ਚਿੰਤਕਾਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਰਕਾਂ ਦਾ ਨਿਰਮਾਣ ਜ਼ਰੂਰੀ ਹੈ। ਇਹ ਸਮਾਰਕ ਇਲਾਕੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂ...








