Tuesday, August 4
Shadow

Tag: breaking news

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

Local news
ਗੁਰਦਾਸਪੁਰ 27 ਮਈ - ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ। ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ...
ਕਿਹੜੀਆਂ ਦਾਲਾਂ ਵਿੱਚ ਸਭ ਤੋਂ ਜ਼ਿਆਦਾ ਪ੍ਰੋਟੀਨ ਪਾਇਆ ਜਾਂਦਾ ਹੈ? ਇੱਥੇ ਦੇਖੋ ਲਿਸਟ

ਕਿਹੜੀਆਂ ਦਾਲਾਂ ਵਿੱਚ ਸਭ ਤੋਂ ਜ਼ਿਆਦਾ ਪ੍ਰੋਟੀਨ ਪਾਇਆ ਜਾਂਦਾ ਹੈ? ਇੱਥੇ ਦੇਖੋ ਲਿਸਟ

Health
ਦਾਲਾਂ ਖਾਣਾ ਸਿਹਤ ਲਈ ਬਹੁਤ ਵਧੀਆ ਹੈ। ਹਰ ਕੋਈ ਜਾਣਦਾ ਹੈ ਕਿ ਪ੍ਰੋਟੀਨ ਸਰੀਰ ਲਈ ਕਿੰਨਾ ਲਾਭਦਾਇਕ ਹੈ। ਹਾਲਾਂਕਿ, ਬਹੁਤ ਸਾਰੇ ਲੋਕਾਂ ਨੂੰ ਇਹ ਗਲਤ ਧਾਰਨਾ ਹੈ ਕਿ ਪ੍ਰੋਟੀਨ ਸਿਰਫ ਮਾਸਾਹਾਰੀ ਪਕਵਾਨਾਂ ਵਿੱਚ ਹੀ ਮਿਲਦਾ ਹੈ। ਪਰ ਇਹ ਸੱਚ ਨਹੀਂ ਹੈ। ਦਾਲਾਂ ਵਿੱਚ ਵੀ ਪ੍ਰੋਟੀਨ ਹੁੰਦਾ ਹੈ। ਇਸ ਤੋਂ ਇਲਾਵਾ, ਦਾਲਾਂ ਫਾਈਬਰ, ਆਇਰਨ ਅਤੇ ਕੈਲਸ਼ੀਅਮ ਵਰਗੇ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਹਾਲਾਂਕਿ, ਇਹ ਕਹਿਣਾ ਗਲਤ ਹੋਵੇਗਾ ਕਿ ਸਾਰੀਆਂ ਦਾਲਾਂ ਵਿੱਚ ਇੱਕੋ ਜਿਹੇ ਪੌਸ਼ਟਿਕ ਤੱਤ ਹੁੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਹਰੇਕ ਦਾਲ ਵਿੱਚ ਵੱਖ-ਵੱਖ ਮਾਤਰਾ ਵਿੱਚ ਪੌਸ਼ਟਿਕ ਤੱਤ ਹੁੰਦੇ ਹਨ। ਪ੍ਰੋਟੀਨ ਨਾਲ ਭਰਪੂਰ ਦਾਲਾਂ ਉੜਦ ਦੀ ਦਾਲ: ਉੜਦ ਦੀ ਦਾਲ ਪ੍ਰੋਟੀਨ ਦਾ ਇੱਕ ਬਹੁਤ ਵਧੀਆ ਅਤੇ ਸਸਤਾ ਸ਼ਾਕਾਹਾਰੀ ਸਰੋਤ ਹੈ। 100 ਗ੍ਰਾਮ ਉੜਦ ਦੀ ਦਾਲ ਵਿੱਚ ਲਗਭਗ 24 ਤੋਂ 25 ਗ੍ਰਾਮ ਪ੍ਰੋਟੀਨ ਹੁੰਦਾ ਹੈ। ਇਡਲੀ ਅਤੇ ਡੋਸਾ ਬਣਾਉਣ ਲਈ ਉੜਦ ਦੀ ਦਾਲ ਦੀ ਵਰਤੋਂ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਇਸਦੀ ਵਰਤੋਂ ਤੜਕਾ ਦਾਲ ਬਣਾਉਣ ਲਈ ਵੀ ਕਰਦੇ ਹਨ, ਜੋ ਪ੍ਰੋਟੀਨ ਦਾ ਇੱਕ ਭਰਪੂਰ ਸਰੋ...
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗਾਇਕ ਯੋ ਯੋ ਹਨੀ ਸਿੰਘ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗਾਇਕ ਯੋ ਯੋ ਹਨੀ ਸਿੰਘ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

Entertainment
ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਮਹੱਤਵਪੂਰਨ ਪਹਿਲਕਦਮੀ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਯੋ ਯੋ ਹਨੀ ਸਿੰਘ (ਹਿਰਦੇਸ਼ ਸਿੰਘ) ਇਸ ਲਹਿਰ ਵਿੱਚ ਸ਼ਾਮਲ ਹੋਏ ਹਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਯੋ ਯੋ ਹਨੀ ਸਿੰਘ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਮਹੱਤਵਪੂਰਨ ਲੋੜ 'ਤੇ ਜ਼ੋਰ ਦਿੱਤਾਖਾਸ ਕਰਕੇ "ਚਿੱਟਾ" ਵਰਗੇ ਖਤਰਨਾਕ ਪਦਾਰਥ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਤਰੁਣ ਚੁੱਘ ਨੇ ਗਾਇਕ ਯੋ ਯੋ ਹਨੀ ਸਿੰਘ ਨਾਲ ਕੀਤੀ ਮੁਲਾਕਾਤ ਭਾਜਪਾ ਆਗੂ ਤਰੁਣ ਚੁੱਘ ਨੇ ਐਕਸ ਉੱਤੇ ਲਿਖਿਆ "ਅੱਜ, ਮੈਂ ਪੰਜਾਬ ਦੇ ਮਾਣ ਪ੍ਰਸਿੱਧ ਗਾਇਕ ਯੋ ਯੋ ਹਨੀ ਸਿੰਘ, ਜੋ ਨੌਜਵਾਨਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਬਾਰੇ ਇੱਕ ਅਰਥਪੂਰਨ ਚਰਚਾ ਕੀਤੀ। ਸਮਾਜ ਦੇ ਹਰ ਵਰਗ ਨੂੰ ਇਕੱਠੇ ਕਰਕੇ ਪੰਜਾਬ ਨੂੰ ਨਸ਼ਿਆਂ ਦੇ ...
देव भूमि हिमाचल में धार्मिक पर्यटन सर्किट विकसित करने की आवश्यकता: राज्यपाल

देव भूमि हिमाचल में धार्मिक पर्यटन सर्किट विकसित करने की आवश्यकता: राज्यपाल

Himachal
राज्यपाल कविन्द्र गुप्ता ने आज ‘देव भूमि’ हिमाचल प्रदेश में एक समर्पित धार्मिक पर्यटन सर्किट विकसित करने की आवश्यकता पर बल दिया। उन्होंने कहा कि इस सर्किट के माध्यम से प्रदेश के प्रसिद्ध मंदिरों, शक्तिपीठों, मठों और धार्मिक स्थलों को बेहतर सड़क, आधुनिक सुविधाओं और मजबूत संपर्क व्यवस्था से जोड़ा जाना चाहिए। इससे न केवल प्रदेश की धार्मिक पहचान मजबूत होगी, बल्कि रोजगार के अवसर बढ़ेंगे, स्थानीय अर्थव्यवस्था को बल मिलेगा और प्रदेश की समृद्ध सांस्कृतिक एवं धार्मिक विरासत का संरक्षण भी होगा।राज्यपाल ने यह बात आज कांगड़ा जिले स्थित मां ज्वाला देवी जी मंदिर में शीश नवाने के बाद मीडिया से बातचीत करते हुए कही। इस अवसर पर लेडी गवर्नर बिंदु गुप्ता भी उनके साथ उपस्थित रहीं।राज्यपाल ने मां ज्वाला देवी जी से प्रदेश और देशवासियों की सुख-समृद्धि, शांति और खुशहाली की कामना की। उन्होंने कहा कि हिमाचल प्रदेश म...
ਮੇਦਾਂਤਾ ਹਸਪਤਾਲ ਦੇ ਸਹਿਯੋਗ ਨਾਲ ਅਟੇਲੀ ਖੇਤਰ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਹੋਣਗੀਆਂ ਮਜ਼ਬੂਤ – ਆਰਤੀ ਸਿੰਘ ਰਾਓ

ਮੇਦਾਂਤਾ ਹਸਪਤਾਲ ਦੇ ਸਹਿਯੋਗ ਨਾਲ ਅਟੇਲੀ ਖੇਤਰ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਹੋਣਗੀਆਂ ਮਜ਼ਬੂਤ – ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 26 ਮਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਰਾਜ ਦੇ ਪੇਂਡੂ ਅਤੇ ਘੱਟ ਸੇਵਾਵਾਂ ਵਾਲੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਿਹਤ ਵਿਭਾਗ, ਮੇਦਾਂਤਾ ਫਾਊਂਡੇਸ਼ਨ ਰਾਹੀਂ ਮੇਦਾਂਤਾ ਹਸਪਤਾਲ ਨਾਲ ਇੱਕ ਸਮਝੌਤਾ-ਪੱਤਰ  ਕਰਨ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਹਿਭਾਗਿਤਾ ਦਾ ਮੁੱਖ ਉਦੇਸ਼ ਸਬ-ਡਿਸਟ੍ਰਿਕਟ ਹਸਪਤਾਲ ਅਟੇਲੀ ਅਤੇ ਕਮਿਊਨਿਟੀ ਹੈਲਥ ਸੈਂਟਰ ਫਰੁਖਨਗਰ ਤੇ ਮੀਰਪੁਰ ਵਿੱਚ ਮਾਂ ਅਤੇ ਬੱਚੇ ਦੀ ਸਿਹਤ  ਸੇਵਾਵਾਂ ਨੂੰ ਅਪਗ੍ਰੇਡ ਕਰਨਾ ਅਤੇ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਅਨੁਸਾਰ, ਇਹ ਪੂਰੀ ਸਹਿਭਾਗਿਤਾ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ  ਮੋਡ ਤਹਿਤ ਚਲਾਈ ਜਾਵੇਗੀ। ਇਸ ਸਹਿਯੋਗ ਦੇ ਤਹਿਤ ਜਣੇਪਾ ਕਮਰਿਆਂ ਅਤੇ ਸਿਜੇਰੀਅਨ ਸੈਕਸ਼ਨ ਓਟੀ ਸਹੂਲਤਾਂ ਨੂੰ ਆਧੁਨਿਕ ਬਣਾਇਆ ਜਾਵੇਗਾ। ਨਵਜੰਮੇ ਬੱਚਿਆਂ ਦੀ ਦੇਖਭਾਲ, ਉੱਨਤ ਡਾਇਗਨ...
ਮੁੱਖ ਮੰਤਰੀ ਨੇ ਰਾਜ ਵਿੱਚ ਨਿਰਮਾਣ ਅਧੀਨ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਵਿਭਾਗਾਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਮੁੱਖ ਮੰਤਰੀ ਨੇ ਰਾਜ ਵਿੱਚ ਨਿਰਮਾਣ ਅਧੀਨ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਵਿਭਾਗਾਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Haryana
ਚੰਡੀਗੜ੍ਹ, 26 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਇੱਕ ਉੱਚ ਪੱਧਰੀ ‘ਪ੍ਰਗਤੀ’ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਚੱਲ ਰਹੇ 75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਰੇਕ ਪ੍ਰੋਜੈਕਟ ਦਾ ਕੰਮ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਸਾਰੇ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਿਹਤ ਖੇਤਰ ਦੇ ਵੱਡੇ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਵਿੱਚ ਸਿਹਤ ਖੇਤਰ ਦੇ ਤਿੰਨ ਵੱਡੇ ਪ੍ਰੋਜੈਕਟਾਂ 'ਤੇ ਵਿਸ਼ੇਸ਼ ਚਰਚਾ ਹੋਈ। ਫਰੀਦਾਬਾਦ ਸਿਵਲ ਹਸਪਤਾਲ ਵਿੱਚ ਬਣਨ ਵਾਲੇ ‘ਮਦਰ ਐਂਡ ਚਾਈਲਡ ਹਸਪਤਾਲ’ ਅਤੇ ਸਰਵਿਸ ਬਲਾਕ ਦੇ ਸਬੰਧ ਵਿੱਚ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦਾ ਕੰਮ 28 ਫੀਸਦੀ ਪੂਰਾ ਹੋ ਚੁੱਕਾ ਹੈ ਅਤੇ ਇਹ ਪ੍ਰੋਜੈਕਟ 18 ਜਨਵਰੀ 2028&...
ਨਿੱਜੀ ਵਾਹਨਾਂ ਦੀ ਵਰਤੋਂ ਘਟਾਉਣ ਲਈ ਹਰ ਪਿੰਡ ਅਤੇ ਸ਼ਹਿਰ ਨੂੰ ਬੱਸ ਸੇਵਾ ਨਾਲ ਜੋੜਿਆ ਜਾਵੇ – ਮੁੱਖ ਮੰਤਰੀ

ਨਿੱਜੀ ਵਾਹਨਾਂ ਦੀ ਵਰਤੋਂ ਘਟਾਉਣ ਲਈ ਹਰ ਪਿੰਡ ਅਤੇ ਸ਼ਹਿਰ ਨੂੰ ਬੱਸ ਸੇਵਾ ਨਾਲ ਜੋੜਿਆ ਜਾਵੇ – ਮੁੱਖ ਮੰਤਰੀ

Haryana
ਚੰਡੀਗੜ੍ਹ, 26 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਖਪਤ ਨੂੰ ਘਟਾਉਣ ਲਈ ਨਿੱਜੀ ਵਾਹਨਾਂ ਦੀ ਵਰਤੋਂ ਵਿੱਚ ਕਮੀ ਲਿਆਉਣਾ ਜ਼ਰੂਰੀ ਹੈ ਅਤੇ ਇਹ ਉਦੋਂ ਹੀ ਹੋਵੇਗਾ ਜਦੋਂ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰੀ ਬੱਸਾਂ ਦੀ ਸਹੂਲਤ ਪਹੁੰਚੇਗੀ। ਇਸ ਲਈ ਟਰਾਂਸਪੋਰਟ ਵਿਭਾਗ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਧੀ ਹੋਈ ਆਬਾਦੀ ਅਤੇ ਭਵਿੱਖ ਵਿੱਚ ਪੈਦਾ ਹੋਣ ਵਾਲੀ ਮੰਗ ਦੇ ਅਨੁਸਾਰ ਪੂਰੇ ਸੂਬੇ ਦਾ ਰੂਟਮੈਪ ਬਨਾਉਣ ਅਤੇ ਰਿਵਾਈਜ਼ਡ ਰੂਟ ਪਲਾਨ ਦੇ ਅਨੁਸਾਰ ਵੱਧ ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ਨੂੰ ਬੱਸ ਸਹੂਲਤ ਨਾਲ ਜੋੜਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਦੇ ਤਹਿਤ ਟਰਾਂਸਪੋਰਟ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਲਈ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਭਵਿੱਖ ਵਿੱਚ ਮੰਗ ਦੇ ਅਨੁਸਾਰ ਟਰਾਂਸਪੋਰਟ ਵਿਭਾਗ ਵੱਲੋਂ ਅਪਣਾਈਆਂ ਜਾਣ ਵਾਲੀ...
ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

Punjab News, Punjab Politics
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ...
ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ’ਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ

ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ’ਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ

Punjab News
ਪਟਿਆਲਾ, 26 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਹਰ ਸ਼ਹਿਰ ਤੇ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਰਬਨ ਅਸਟੇਟ ਫੇਜ਼-2 ਦੀਆਂ ਸੜਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਗਮ ਬਣੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਪਾਰਕਾਂ ਦੀ ਮੁਰੰਮਤ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ ਜੋ ਲੋਕਾਂ ਨੂੰ ਸਾਫ-ਸੁਥਰਾ ਅਤੇ ਹਰਾ-ਭਰਾ ਵਾਤਾਵਰਨ ਮਿਲ ਸਕੇ। ਸਿਹਤ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦਾ ਵਾਤਾਵਰਨ ਸਾਫ-ਸੁਥਰਾ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹ...