ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ
ਮਾਲੇਰਕੋਟਲਾ, 6 ਮਾਰਚ - ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦ...








