Friday, May 8
Shadow

Tag: breaking news

ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

Local news
ਸ੍ਰੀ ਅਨੰਦਪੁਰ ਸਾਹਿਬ 01 ਮਾਰਚ:  ਗਰੀਨ ਹੋਲਾ ਮਹੱਲਾ ਮਨਾਉਣ ਦੇ ਮਕਸਦ ਨਾਲ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸੈਕਟਰੀ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੇਲਾ ਅਫਸਰ ਸੁਖਪਾਲ ਸਿੰਘ ਅਤੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ ਅਤੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।      ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਇੱਕ ਅਹਿਮ ਮੁੱਦਾ ਹੈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਗਰੀਨ ਹੋਲਾ ਮਹੱਲਾ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਲੰਗਰਾਂ ਵਿੱਚ ਸਟੀਲ ਦੇ ਭਾਂਡੇ ...
ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

Punjab News
ਫਰੀਦਕੋਟ 1 ਮਾਰਚ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਰਾਨ-ਇਜ਼ਰਾਈਲ ਜੰਗ ਕਾਰਨ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤੁਰੰਤ ਦਖਲਅੰਦਾਜ਼ੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਦੁਬਈ ਏਅਰਪੋਰਟ ਅਤੇ ਕਈ ਅਰਬ ਦੇਸ਼ਾਂ ਵਿੱਚ ਕਈ ਭਾਰਤੀ ਨਾਗਰਿਕ ਮੌਜੂਦਾ ਹਾਲਾਤਾਂ ਕਰਕੇ ਫਸੇ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਸਭ ਤੋਂ ਉੱਚੀ ਤਰਜੀਹ ਦਿੱਤੀ ਜਾਵੇ। ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਤੁਰੰਤ ਦਖਲ ਦੇਣ ਅਤੇ ਸੰਬੰਧਤ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਪ੍ਰਭਾਵਿਤ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਵਿੱਚ ਤੇਜ਼ ਰਫ਼ਤਾਰ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਕਦਮ ਬਹੁਤ ਜ਼ਰੂਰੀ ਹੁੰਦੇ ਹ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

Breaking News
ਸੁਨਾਮ ਊਧਮ ਸਿੰਘ ਵਾਲਾ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਲਾ ਰਿਹਾਇਸ਼ੀ ਮਲਟੀ ਸਪੋਰਟਸ ਕੰਪਲੈਕਸ ਹੁਣ ਸੁਨਾਮ ਊਧਮ ਸਿੰਘ ਵਾਲਾ ਵਿਖੇ ਬਣਨ ਜਾ ਰਿਹਾ ਹੈ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸਥਾਨਕ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਅਤਿ-ਅਧੁਨਿਕ ਰਿਹਾਇਸ਼ੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਅਤੇ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮਾਂ ਤਹਿਤ ਸੂਬਾ ਸਰਕਾਰ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਗਲਤ ਰਾਹਾਂ ਤੋਂ ਬਚ ਕੇ ਆਪਣੀ ਊਰਜਾ ਰਚਨਾਤਮਕ ...
ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ

ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ

Punjab News
ਕੀਰਤਪੁਰ ਸਾਹਿਬ 01 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਵਿਧਾ ਲਈ ਚਾਰ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਸਮਾਗਮ ਦੇ ਦੌਰਾਨ ਤੁਰੰਤ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਚਾਲੂ ਕੀਤੇ ਗਏ ਹਨ।    ਇਹ ਕਲੀਨਿਕ ਗੁਰਦੁਆਰਾ ਸ਼੍ਰੀ ਪਤਾਲਪੁਰੀ ਸਹਿਬ, ਕੀਰਤਪੁਰ ਸਾਹਿਬ ਬੱਸ ਸਟੈਂਡ , ਬਾਬਾ ਗੁਰਦਿੱਤਾ ਜੀ ਗੁਰਦੁਆਰਾ ਸਾਹਿਬ ਅਤੇ ਕੀਰਤਪੁਰ ਸਾਹਿਬ ਪੁਲਿਸ ਸਟੇਸ਼ਨ ਵਿਖੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਰਾਹੀਂ ਆਮ ਬਿਮਾਰੀਆਂ ਦਾ ਮੁਫ਼ਤ ਇਲਾਜ, ਲੋੜੀਂਦੀ ਜਾਂਚ ਅਤੇ ਦਵਾਈਆਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸੰਬੰਧੀ ਤਕਲੀਫ਼ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।   ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫਸਰ ਡਾ.ਸੁਰਜੀਤ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ...
ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

Local news
ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (ਜ਼ਿਲ੍ਹਾ ਬਠਿੰਡਾ) ਵਿਖੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।          ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਸਮੇਤ ਰਿਸਰਚ ਸਟੇਸ਼ਨ, ਬਠਿੰਡਾ ਦੇ ਵੱਖ-ਵੱਖ ਵਿਗਿਆਨੀਆਂ ਨੇ ਸ਼ਿਰਕਤ ਕੀਤੀ। ਡਾ. ਸੇਖੋਂ ਨੇ ਨਰਮੇ ਦੀ ਫ਼ਸਲ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਦੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਦਾ ਖੇਤੀ ਵਲ ਰੁਝਾਨ ਵਧਾਉਣ ਲਈ ਅਤੇ ਆਧੁਨਿਕ ਢੰਗ ਅਪਣਾਕੇ ਵੱਧ ਮੁਨਾਫਾ ਕਮਾਉਣ ਲਈ ਪ੍ਰੇਰਿਤ ਕੀਤਾ।          ਡਾ. ਹਰਜੀਤ ਸਿੰਘ ਬਰਾੜ ਨੇ ਨਰਮੇ ਦੀ ਬੀਜਾਈ ਅਤੇ ਸਹੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।...
ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

Local news
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।     ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ  ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।     ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹ...
ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ / ਪੰਜਾਬ, 1 ਮਾਰਚ 2026:-ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍...
ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

Breaking News
ਚੰਡੀਗੜ੍ਹ, 1 ਮਾਰਚ:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢਾ...
ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 1 ਮਾਰਚ:-ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈ. ਅਤੇ ਸਰਕਾਰੀ ਪੌਲੀਟੈਕਨਿਕਾਂ ਤੋਂ ਚੁਣੇ ਗਏ 40 ਉੱਚ ਸੰਭਾਵਨਾ ਵਾਲੇ ਨੌਜਵਾਨ ਕਾਰੋਬਾਰੀਆਂ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ), ਚੰਡੀਗੜ੍ਹ ਵਿਖੇ ਪਹਿਲਾ ਦੋ-ਰੋਜ਼ਾ ਰੈਜੀਡੈਂਸ਼ੀਅਲ ਸਟੂਡੈਂਟ ਇੰਟਰਪ੍ਰਿਨੀਓਰਸ਼ਿਪ ਬੂਟਕੈਂਪ ਕਰਵਾਇਆ ਗਿਆ। ਇਹ ਸਿਰਫ ਇਕ ਵਰਕਸ਼ਾਪ ਹੀ ਨਹੀਂ ਹੈ ਸਗੋਂ ਇਹ ਇੱਕ ਤਿਮਾਹੀ ਲੜੀ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ ਜਿਸਦਾ ਉਦੇਸ਼ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮ ਸਿਰਜਣਾ ਹੈ ਅਤੇ ਇਹ ਯਕੀਨੀ ਬਣਾਉਣਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਸਿੱਧੇ ਤੌਰ 'ਤੇ ਕਾਰੋਬਾਰ ਵਿੱਚ ਵਾਧਾ, ਆਮਦਨ ਪੈਦਾ ਕਰਨ ਅਤੇ ਸਥਾਨਕ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਂਦੀ ਹੈ। ਮੁ...
ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

Punjab News
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਮਹਿਲਾਵਾਂ ਅਤੇ ਕਾਰੀਗਰਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕਰਨਾ ਸੀ।       ਕਰਾਫਟ ਮੇਲੇ ਦੌਰਾਨ ਫੁਲਕਾਰੀ, ਨੀਟਿੰਗ ਪ੍ਰੋਡਕਟ, ਹਲਦੀ, ਅਚਾਰ, ਮੁਰੱਬੇ, ਚਟਣੀਆਂ, ਆਯੁਰਵੈਦਿਕ ਦਵਾਈਆਂ ਅਤੇ ਫੂਡ ਸਟਾਲਾਂ ਸਮੇਤ ਕੁੱਲ 30 ਸਟਾਲਾਂ ਲਗਾਈਆਂ ਗਈਆਂ। ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਉਤਪਾਦਾਂ ਰਾਹੀਂ ਆਪਣੀ ਕਲਾ ਅਤੇ ਹੁਨਰਮੰਦੀ ਦਾ ਪ੍ਰਦਰਸ਼ਨ ਕੀਤਾ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। &nbs...