ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 18 ਅਕਤੂਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
271ਵੇਂ ਦਿਨ, ਪੁਲਿਸ ਟੀਮਾਂ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,233 ਹੋ ਗਈ ਹੈ।
ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ...








