Friday, May 8
Shadow

Tag: breaking news

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ, ਸਾਧੂ-ਸੰਤ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ। ਸ੍ਰੀ ਭਗਤ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਬੇਸਹਾਰਾ ਗਊ ਮਾਤਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਵੀ ਗਊਸ਼ਾਲਾਵਾਂ ਵਿੱਚ ਰੱਖਿਆ ਜਾ ਸਕੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਗਊ ਸੇਵਾ ਕਮ...
ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

Punjab News
ਚੰਡੀਗੜ੍ਹ, 27 ਫਰਵਰੀ:–ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, "ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।" ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ਕਿ...
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

Breaking News
ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ - ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ,  ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ,  ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤ...
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

Punjab News
ਚੰਡੀਗੜ੍ਹ, 27 ਫਰਵਰੀ 2026- ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ। ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ਕ...
ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

Punjab Politics
ਚੰਡੀਗੜ੍ਹ, 27 ਫਰਵਰੀ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਸ਼ਰਾਬ ਘੁਟਾਲੇ ਦੇ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੇਸ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੋਸ਼ਿਸ਼ ਵਜੋਂ ਘੜਿਆ ਗਿਆ ਸੀ। ਚੀਮਾ ਨੇ ਕਿਹਾ ਕਿ ਜੱਜ ਦਾ ਫੈਸਲਾ ਆਪਣੇ ਆਪ ਵਿੱਚ ਉਸ ਸਾਜ਼ਿਸ਼ ਦੀ ਹੱਦ ਨੂੰ ਉਜਾਗਰ ਕਰਦਾ ਹੈ ਜੋ ਭਾਜਪਾ ਨੇ ਆਮ ਆਦਮੀ ਪਾਰਟੀ ਵਿਰੁੱਧ ਰਚੀ ਸੀ। ਕੇਂਦਰੀ ਜਾਂਚ ਬਿ...
ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਫਰਵਰੀ:- ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋ...
ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

Punjab Politics
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ 'ਆਪ' ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਉਨ੍ਹਾਂ ਨਾਲ 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ। ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ...
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਮ ਆਦਮੀ ਪਾਰਟੀ' ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂਗ ਬਿਖਰ...
ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ। ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ...
ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

Punjab Politics
ਚੰਡੀਗੜ੍ਹ, 27 ਫਰਵਰੀ 2026- ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ "ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ" ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ...