Friday, May 8
Shadow

Tag: breaking news

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

Local news
ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦ...
ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

Local news
ਮਾਲੇਰਕੋਟਲਾ, 27 ਫਰਵਰੀ:                  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।                 ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਲਈ ਤਿਆਰ ਕੀਤੀ ‘ਸਕਸ਼ਮ ਐਪ’ਬਾਰੇ ਵਿਆਪਕ ਜਾਗਰੂਕਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਦਿਵਿਆਂਗ ਵੋਟਰ ਆਪਣੀ ਰਜਿਸਟ੍ਰੇਸ਼ਨ ਅਤੇ ਵੋਟ ਵਿੱਚ ਸੋਧ...
ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

Local news
ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।              ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾ...
ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

Local news
ਬਰਨਾਲਾ/ ਧਨੌਲਾ, 27 ਫਰਵਰੀ-       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ।         ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ।ਉ...
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab News
ਬਰਨਾਲਾ, 27 ਫਰਵਰੀ- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ।ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 27 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

Punjab Politics
ਚੰਡੀਗੜ੍ਹ, 26 ਫ਼ਰਵਰੀ 2026-ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ...
ਟੀ-20 ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਵੈਸਟ ਇੰਡੀਜ਼ ਨੂੰ ਹਰਾਇਆ, ਭਾਰਤ ਦਾ ਸੈਮੀਫਾਈਨਲ ਵਿੱਚ ਪਹੁੰਚਣ ਦਾ ਰਸਤਾ ਆਸਾਨ

ਟੀ-20 ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਵੈਸਟ ਇੰਡੀਜ਼ ਨੂੰ ਹਰਾਇਆ, ਭਾਰਤ ਦਾ ਸੈਮੀਫਾਈਨਲ ਵਿੱਚ ਪਹੁੰਚਣ ਦਾ ਰਸਤਾ ਆਸਾਨ

Sports
WI vs SA Super 8: ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟੀ-20 ਵਿਸ਼ਵ ਕੱਪ 2026 ਦੇ ਆਪਣੇ ਦੂਜੇ ਸੁਪਰ 8 ਮੈਚ ਵਿੱਚ ਵੈਸਟਇੰਡੀਜ਼ ਨੂੰ ਆਸਾਨੀ ਨਾਲ ਹਰਾ ਦਿੱਤਾ। ਪ੍ਰੋਟੀਆਜ਼ ਨੇ ਸਿਰਫ਼ 16.1 ਓਵਰਾਂ ਵਿੱਚ 177 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਇਸ ਜਿੱਤ ਨਾਲ ਦੱਖਣੀ ਅਫਰੀਕਾ ਦੇ ਕੁੱਲ ਅੰਕ 4 ਅੰਕ ਹੋ ਗਏ ਹਨ ਅਤੇ ਉਹ ਸੈਮੀਫਾਈਨਲ ਦੇ ਨੇੜੇ ਪਹੁੰਚ ਗਏ ਹਨ। ਇਸ ਤੋਂ ਇਲਾਵਾ, ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਵਿਰੁੱਧ ਰਨ ਰੇਟ 'ਤੇ ਜਿੱਤਣ ਲਈ ਭਾਰਤ 'ਤੇ ਦਬਾਅ ਹਟਾ ਦਿੱਤਾ ਹੈ। ਹੁਣ, ਭਾਰਤ ਨੂੰ ਸੈਮੀਫਾਈਨਲ ਵਿੱਚ ਪਹੁੰਚਣ ਲਈ ਆਪਣੇ ਦੋਵੇਂ ਮੈਚ ਜਿੱਤਣ ਦੀ ਲੋੜ ਹੈ। ਦੱਖਣੀ ਅਫਰੀਕਾ ਨੇ ਆਸਾਨੀ ਨਾਲ ਹਾਸਲ ਕੀਤਾ ਟੀਚਾ ਦੱਖਣੀ ਅਫਰੀਕਾ ਨੇ ਆਪਣੀ ਪਾਰੀ ਵਿੱਚ 9 ਵਿਕਟਾਂ ਅਤੇ 23 ਗੇਂਦਾਂ ਬਾਕੀ ਰਹਿੰਦਿਆਂ 177 ਦੌੜਾਂ ਦਾ ਟੀਚਾ ਆਸਾਨੀ ਨਾਲ ਹਾਸਲ ਕਰ ਲਿਆ। ਏਡਨ ਮਾਰਕਰਾਮ ਨੇ 46 ਗੇਂਦਾਂ 'ਤੇ ਨਾਬਾਦ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ ਚਾਰ ਛੱਕੇ ਸ਼ਾਮਲ ਸਨ, ਜਦੋਂ ਕਿ ਕੁਇੰਟਨ ਡੀ ਕੌਕ ਨੇ 25 ਗੇਂਦਾਂ 'ਤੇ 47 ਦੌੜਾਂ ਬਣਾਈਆਂ...
ਰਸੋਈ ਵਿੱਚ ਮੌਜ਼ੂਦ ਇਹ ਮਸਾਲਾ ਸ਼ੂਗਰ ਸਮੇਤ ਕਈ ਬਿਮਾਰੀਆਂ ਤੋਂ ਦਿਵਾਏਗਾ ਛੁਟਕਾਰਾ, ਜਾਣੋ ਕਿਵੇਂ

ਰਸੋਈ ਵਿੱਚ ਮੌਜ਼ੂਦ ਇਹ ਮਸਾਲਾ ਸ਼ੂਗਰ ਸਮੇਤ ਕਈ ਬਿਮਾਰੀਆਂ ਤੋਂ ਦਿਵਾਏਗਾ ਛੁਟਕਾਰਾ, ਜਾਣੋ ਕਿਵੇਂ

Health
ਮੇਥਰੇ ਦੇ ਬੀਜ ਬਹੁਤ ਸਾਰੇ ਸਿਹਤ ਲਾਭ ਪ੍ਰਦਾਨ ਕਰਦੇ ਹਨ। ਇਨ੍ਹਾਂ ਨੂੰ ਪ੍ਰਾਚੀਨ ਸਮੇਂ ਤੋਂ ਆਯੁਰਵੇਦ ਵਿੱਚ ਇੱਕ ਔਸ਼ਧੀ ਜੜੀ ਬੂਟੀ ਵਜੋਂ ਵਰਤਿਆ ਜਾਂਦਾ ਰਿਹਾ ਹੈ। ਮੇਥਰੇ ਦੇ ਬੀਜ ਵਿਟਾਮਿਨ ਏ, ਬੀ, ਸੀ ਅਤੇ ਕੇ ਦੇ ਨਾਲ-ਨਾਲ ਫਾਈਬਰ, ਆਇਰਨ, ਮੈਂਗਨੀਜ਼, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਖਣਿਜਾਂ ਨਾਲ ਭਰਪੂਰ ਹੁੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਮੇਥਰੇ ਦੇ ਬੀਜਾਂ ਨੂੰ ਭਿਉਂ ਕੇ ਰੱਖਣਾ ਅਤੇ ਉਨ੍ਹਾਂ ਦਾ ਸੇਵਨ ਕਰਨਾ ਖਾਸ ਤੌਰ 'ਤੇ ਲਾਭਦਾਇਕ ਹੋ ਸਕਦਾ ਹੈ। ਮੇਥਰੇ ਦੇ ਲਾਭ ਸ਼ੂਗਰ ਕੰਟਰੋਲ: ਮੇਥਰੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਪਾਚਨ ਕਿਰਿਆ ਨੂੰ ਹੌਲੀ ਕਰਦੀ ਹੈ। ਇਸ ਤੋਂ ਇਲਾਵਾ, ਇਹ ਭੋਜਨ ਤੋਂ ਕਾਰਬੋਹਾਈਡਰੇਟ ਅਤੇ ਗਲੂਕੋਜ਼ ਦੇ ਤੇਜ਼ੀ ਨਾਲ ਸੋਖਣ ਨੂੰ ਰੋਕਦੀ ਹੈ। ਮੇਥਰੇ ਵਿੱਚ ਹਾਈਡ੍ਰੋਕਸੀਲਿਊਸੀਨ 4 ਨਾਮਕ ਇੱਕ ਅਮੀਨੋ ਐਲਕੈਨੋਇਕ ਐਸਿਡ ਵੀ ਹੁੰਦਾ ਹੈ, ਜੋ ਇਨਸੁਲਿਨ ਦੇ ਉਤਪਾਦਨ ਨੂੰ ਵਧਾਉਂਦਾ ਹੈ ਅਤੇ ਸੈੱਲਾਂ ਦੇ ਇਨਸੁਲਿਨ ਨੂੰ ਸੋਖਣ ਵਿੱਚ ਮਦਦ ਕਰਦਾ ਹੈ। ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀ...
ਜਾਣੋ ਕਿਵੇਂ ਹੈ ਹੁਣ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਸਿਹਤ, ਆਮਿਰ ਖਾਨ ਨੇ ਦਿੱਤੀ ਅਪਡੇਟ

ਜਾਣੋ ਕਿਵੇਂ ਹੈ ਹੁਣ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਸਿਹਤ, ਆਮਿਰ ਖਾਨ ਨੇ ਦਿੱਤੀ ਅਪਡੇਟ

Entertainment
ਮੁੰਬਈ: ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਬੁੱਧਵਾਰ (25 ਫਰਵਰੀ) ਨੂੰ ਹਸਪਤਾਲ ਵਿੱਚ ਸਲਮਾਨ ਖਾਨ ਦੇ ਪਿਤਾ ਪਟਕਥਾ ਲੇਖਕ ਸਲੀਮ ਖਾਨ ਨੂੰ ਮਿਲਣ ਗਏ। ਮੁਲਾਕਾਤ ਤੋਂ ਬਾਅਦ ਆਮਿਰ ਖਾਨ ਇੱਕ ਸਮਾਗਮ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲ ਕੀਤੀ, ਸਲੀਮ ਖਾਨ ਦੀ ਸਿਹਤ ਬਾਰੇ ਅਪਡੇਟ ਦਿੱਤਾ। ਸੁਪਰਸਟਾਰ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਮਸ਼ਹੂਰ ਪਟਕਥਾ ਲੇਖਕ ਦੀ ਮੌਜੂਦਾ ਹਾਲਤ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਸਲੀਮ ਖਾਨ ਨੂੰ ਨਿੱਜੀ ਤੌਰ 'ਤੇ ਨਹੀਂ ਮਿਲ ਸਕੇ, ਪਰ ਉਨ੍ਹਾਂ ਨੇ ਕੁਝ ਸਮਾਂ ਆਪਣੇ ਪਰਿਵਾਰ ਨਾਲ ਬਿਤਾਇਆ। "ਲਗਾਨ" ਦੇ ਅਦਾਕਾਰ ਨੇ ਕਿਹਾ, "ਮੈਂ ਸਲੀਮ ਸਾਹਬ ਨੂੰ ਮਿਲਣ ਗਿਆ ਸੀ। ਅਸੀਂ ਸਾਰੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਾਂ, ਕਿਉਂਕਿ ਉਹ ਆਈਸੀਯੂ ਵਿੱਚ ਸਨ, ਮੈਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਨਹੀਂ ਮਿਲ ਸਕਿਆ। ਪਰ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਬੈਠਾ ਸੀ।" ਸਲੀਮ ਖਾਨ ਦੇ ਪਰਿਵਾਰ ਤੋਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਅੱਗੇ ਕਿਹਾ, "ਅਲਵੀਰਾ ਜੀ ਜੋ ਮੈਨੂੰ ਦੱਸ ਰਹੇ ਹਨ, ਉਸ...