Friday, May 8
Shadow

Tag: breaking news

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Breaking News
ਚੰਡੀਗੜ੍ਹ, 26 ਫਰਵਰੀ:ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਫਰਵਰੀ :-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

Breaking News
*ਚੰਡੀਗੜ੍ਹ, 26 ਫ਼ਰਵਰੀ:*-ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ...
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 26 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ ਬਾ...
ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

Punjab Politics
ਚੰਡੀਗੜ੍ਹ , 25 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ। ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ 'ਗੈਂਗਸਟਰ' ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਅੰਮ੍...
ਆਸਟ੍ਰੇਲੀਆ ‘ਚ 23 ਸਾਲ ਬਾਅਦ ਇਹ ਦੇਸ਼ ਖੇਡੇਗਾ ਟੈਸਟ, ਕ੍ਰਿਕਟ ਆਸਟ੍ਰੇਲੀਆ ਨੇ ਕੀਤਾ ਐਲਾਨ

ਆਸਟ੍ਰੇਲੀਆ ‘ਚ 23 ਸਾਲ ਬਾਅਦ ਇਹ ਦੇਸ਼ ਖੇਡੇਗਾ ਟੈਸਟ, ਕ੍ਰਿਕਟ ਆਸਟ੍ਰੇਲੀਆ ਨੇ ਕੀਤਾ ਐਲਾਨ

Sports
AUS vs BAN Test Series Schedule: ਕ੍ਰਿਕਟ ਆਸਟ੍ਰੇਲੀਆ ਨੇ ਬੁੱਧਵਾਰ ਨੂੰ ਆਪਣੀ ਘਰੇਲੂ ਟੈਸਟ ਲੜੀ ਦਾ ਐਲਾਨ ਕੀਤਾ। ਆਸਟ੍ਰੇਲੀਆ 2003 ਤੋਂ ਬਾਅਦ ਪਹਿਲੀ ਵਾਰ ਬੰਗਲਾਦੇਸ਼ ਦੀ ਮੇਜ਼ਬਾਨੀ ਕਰੇਗਾ, 13 ਤੋਂ 26 ਅਗਸਤ ਤੱਕ ਦੋ ਟੈਸਟ ਮੈਚਾਂ ਦੀ ਲੜੀ ਦੀ ਮੇਜ਼ਬਾਨੀ ਕਰੇਗਾ। ਇਹ ਲੜੀ ਵਿਸ਼ਵ ਟੈਸਟ ਚੈਂਪੀਅਨਸ਼ਿਪ 2025-27 ਚੱਕਰ ਦਾ ਹਿੱਸਾ ਹੋਵੇਗੀ, ਜਿਸ ਵਿੱਚ ਆਸਟ੍ਰੇਲੀਆ ਇਸ ਸਮੇਂ ਅੱਠ ਮੈਚਾਂ ਵਿੱਚੋਂ ਸੱਤ ਜਿੱਤਾਂ ਨਾਲ ਟੇਬਲ ਵਿੱਚ ਸਭ ਤੋਂ ਅੱਗੇ ਹੈ। ਬੰਗਲਾਦੇਸ਼ ਅਤੇ ਆਸਟ੍ਰੇਲੀਆ ਨੇ ਹੁਣ ਤੱਕ ਸਿਰਫ਼ ਛੇ ਟੈਸਟ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਆਸਟ੍ਰੇਲੀਆ ਨੇ ਪੰਜ ਜਿੱਤੇ ਹਨ, ਜਦੋਂ ਕਿ ਬੰਗਲਾਦੇਸ਼ ਨੇ 2017 ਵਿੱਚ ਢਾਕਾ ਵਿੱਚ ਆਪਣੀ ਪਹਿਲੀ ਟੈਸਟ ਜਿੱਤ ਦਰਜ ਕੀਤੀ ਹੈ। ਉਦੋਂ ਤੋਂ ਦੋਵੇਂ ਟੀਮਾਂ ਲੰਬੇ ਸਮੇਂ ਤੋਂ ਇੱਕ ਦੂਜੇ ਨਾਲ ਨਹੀਂ ਖੇਡੀਆਂ ਹਨ। ਪਹਿਲੇ ਟੈਸਟ ਡਾਰਵਿਨ ਵਿੱਚ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਟੈਸਟ 13 ਅਗਸਤ ਨੂੰ ਡਾਰਵਿਨ ਦੇ ਮਾਰਾਰਾ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। 2004 ਵਿੱਚ ਆਸਟ੍ਰੇਲੀਆ ਵੱਲੋਂ ਸ਼੍ਰੀਲੰਕਾ ਦੀ ਮੇਜ਼ਬਾਨੀ ਕਰਨ ਤੋਂ ਬਾਅਦ ਇਹ ਡਾ...
ਕੀ ਹੱਥਾਂ ‘ਤੇ ਪਸੀਨਾ ਆਉਣਾ ਕਿਸੇ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ? ਸਮੇਂ ਰਹਿੰਦੇ ਜਾਣ ਲਓ, ਨਹੀਂ ਤਾਂ…

ਕੀ ਹੱਥਾਂ ‘ਤੇ ਪਸੀਨਾ ਆਉਣਾ ਕਿਸੇ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ? ਸਮੇਂ ਰਹਿੰਦੇ ਜਾਣ ਲਓ, ਨਹੀਂ ਤਾਂ…

Health
HANDS SWEATING CAUSES: ਪਸੀਨਾ ਆਉਣਾ ਇੱਕ ਆਮ ਗੱਲ ਹੈ। ਗਰਮੀਆਂ ਦੇ ਮੌਸਮ ਵਿੱਚ ਹਰ ਕਿਸੇ ਨੂੰ ਪਸੀਨਾ ਆਉਂਦਾ ਹੈ। ਪਰ ਕਈ ਲੋਕਾਂ ਨੂੰ ਬਿਨ੍ਹਾਂ ਵਜ੍ਹਾਂ ਹੱਥਾਂ 'ਤੇ ਪਸੀਨਾ ਆਉਣ ਲੱਗਦਾ ਹੈ, ਜਿਸਨੂੰ ਲੋਕ ਆਮ ਸਮਝ ਕੇ ਨਜ਼ਰਅੰਦਾਜ ਕਰ ਦਿੰਦੇ ਹਨ। ਗਰਮੀਆਂ ਦੌਰਾਨ ਹੱਥਾਂ 'ਤੇ ਪਸੀਨਾ ਆਉਣਾ ਆਮ ਗੱਲ ਹੈ। ਹਾਲਾਂਕਿ, ਬਿਨ੍ਹਾਂ ਕਿਸੇ ਸਪੱਸ਼ਟ ਕਾਰਨ ਦੇ ਪਸੀਨਾ ਆਉਣਾ ਨੁਕਸਾਨਦੇਹ ਹੋ ਸਕਦਾ ਹੈ। ਡਾਕਟਰੀ ਤੌਰ 'ਤੇ ਹੱਥਾਂ 'ਤੇ ਬਿਨ੍ਹਾਂ ਕਿਸੇ ਕਾਰਨ ਦੇ ਪਸੀਨਾ ਆਉਣ ਨੂੰ ਪਾਮਰ ਹਾਈਪਰਹਾਈਡ੍ਰੋਸਿਸ ਦੀ ਸਮੱਸਿਆ ਮੰਨਿਆ ਜਾਂਦਾ ਹੈ। ਹਾਲਾਂਕਿ, ਇਹ ਕੋਈ ਖ਼ਤਰਨਾਕ ਸਥਿਤੀ ਨਹੀਂ ਹੈ ਪਰ ਇਹ ਇੱਕ ਵਿਅਕਤੀ ਦੇ ਰੋਜ਼ਾਨਾ ਜੀਵਨ, ਆਤਮ-ਵਿਸ਼ਵਾਸ ਅਤੇ ਸਮਾਜਿਕ ਪਰਸਪਰ ਪ੍ਰਭਾਵ ਵਿੱਚ ਬੇਅਰਾਮੀ ਪੈਦਾ ਕਰ ਸਕਦੀ ਹੈ। ਹੱਥਾਂ 'ਤੇ ਪਸੀਨਾ ਕਿਉਂ ਆਉਦਾ ਹੈ? ਹੱਥਾਂ 'ਤੇ ਪਸੀਨਾ ਉਸ ਸਮੇਂ ਆਉਦਾ ਹੈ ਜਦੋਂ ਸਾਡੇ ਸਰੀਰ ਵਿੱਚ ਪਸੀਨੇ ਦੀਆਂ ਗ੍ਰੰਥੀਆਂ ਬਹੁਤ ਜ਼ਿਆਦਾ ਉਤੇਜਿਤ ਹੁੰਦੀਆਂ ਹਨ। ਡਾਕਟਰ ਇਸਨੂੰ ਸਿਰਫ਼ ਚਮੜੀ ਦੀ ਸਮੱਸਿਆ ਵਜੋਂ ਨਹੀਂ ਦੇਖਦੇ ਸਗੋਂ ਇਸਨੂੰ ਦਿਮਾਗੀ ਪ੍ਰਣਾਲੀ ਜਾਂ ਹਾਰਮੋਨਲ ਤਬਦੀਲੀਆ...
ਬਾਲੀਵੁੱਡ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਦੀ ਸਿਹਤ ਨੂੰ ਲੈ ਕੇ ਫੈਲੀ ਅਫ਼ਵਾਹ, ਹੁਣ ਟੀਮ ਨੇ ਦੱਸੀ ਸਾਰੀ ਸੱਚਾਈ

ਬਾਲੀਵੁੱਡ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਦੀ ਸਿਹਤ ਨੂੰ ਲੈ ਕੇ ਫੈਲੀ ਅਫ਼ਵਾਹ, ਹੁਣ ਟੀਮ ਨੇ ਦੱਸੀ ਸਾਰੀ ਸੱਚਾਈ

Entertainment
ਹੈਦਰਾਬਾਦ: ਬਾਲੀਵੁੱਡ ਨਿਰਮਾਤਾ-ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਦੀ ਸਿਹਤ ਬਾਰੇ ਅਚਾਨਕ ਰਿਪੋਰਟਾਂ ਸਾਹਮਣੇ ਆਈਆਂ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਹੁਣ ਨਿਰਦੇਸ਼ਕ ਦੀ ਟੀਮ ਨੇ ਇਨ੍ਹਾਂ ਰਿਪੋਰਟਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਦੇ ਜਨਮਦਿਨ ਤੋਂ ਇੱਕ ਦਿਨ ਬਾਅਦ ਅੱਜ ਖ਼ਬਰਾਂ ਸਾਹਮਣੇ ਆਈਆਂ ਕਿ ਬਾਲੀਵੁੱਡ ਦੇ ਦਿੱਗਜ ਨਿਰਮਾਤਾ-ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਨੂੰ ਦਿਲ ਦਾ ਦੌਰਾ ਪਿਆ ਹੈ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਰਿਪੋਰਟਾਂ ਦੇ ਫੈਲਣ ਤੋਂ ਤੁਰੰਤ ਬਾਅਦ ਨਿਰਦੇਸ਼ਕ ਦੀ ਟੀਮ ਨੇ ਜਵਾਬ ਦਿੱਤਾ। ਸੰਜੇ ਲੀਲਾ ਭੰਸਾਲੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਨਿਰਦੇਸ਼ਕ ਦੀ ਟੀਮ ਨੇ ਰਿਪੋਰਟਾਂ ਨੂੰ ਝੂਠਾ ਦੱਸਿਆ। ਬੁੱਧਵਾਰ ਦੁਪਹਿਰ ਨੂੰ ਫਿਲਮ ਇੰਡਸਟਰੀ ਵਿੱਚ ਅਚਾਨਕ ਇੱਕ ਅਫਵਾਹ ਉੱਭਰੀ ਕਿ ਸੰਜੇ ਲੀਲਾ ਭੰਸਾਲੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਿਰਦੇਸ਼ਕ ਨੂੰ ਆਪਣੇ ਜਨਮਦਿਨ 'ਤੇ ਦ...
शैक्षणिक भ्रमण के दौरान विद्यार्थियों ने जाना औषधीय व सुगंधित पौधों का महत्व

शैक्षणिक भ्रमण के दौरान विद्यार्थियों ने जाना औषधीय व सुगंधित पौधों का महत्व

Himachal
*मंडी/गोहर, 25 फरवरी।* तहसील चच्योट के राजकीय उच्च विद्यालय बहवा के 25 विद्यार्थियों एवं दो शिक्षकों ने आज कॉलेज ऑफ हॉर्टिकल्चर, थुनाग स्थित गोहर का एक दिवसीय शैक्षणिक भ्रमण किया।  इस अवसर पर डॉ. अरुणा मेहता, वैज्ञानिक (औषधीय एवं सुगंधित पौधे) ने विद्यार्थियों को औषधीय और सुगंधित पौधों के महत्व, उनके स्वास्थ्य लाभ तथा आय के स्रोत के रूप में उनकी संभावनाओं के बारे में जानकारी दी। डॉ. रजत सिंह, सहायक प्राध्यापक (खाद्य विज्ञान एवं प्रौद्योगिकी) तथा कनिष्ठ शोध अध्येता अंकिता शर्मा ने विद्यार्थियों को कैंथ फल के स्वास्थ्य लाभों, उसकी प्रसंस्करण विधियों और उत्पाद निर्माण की तकनीकों के बारे में विस्तारपूर्वक जानकारी प्रदान की।  सभी छात्रों व शिक्षकों ने इस शैक्षणिक भ्रमण पर खुशी जताई। छात्रों के साथ आए शिक्षक सुनील शर्मा ने कहा कि इस प्रकार के प्रशिक्षण शिविर न केवल विद्यार्थियों ...
मुख्यमंत्री ने किसी भी पात्र व्यक्ति की सामाजिक सुरक्षा पेंशन बंद नहीं करने के निर्देश दिए

मुख्यमंत्री ने किसी भी पात्र व्यक्ति की सामाजिक सुरक्षा पेंशन बंद नहीं करने के निर्देश दिए

Himachal
मुख्यमंत्री ठाकुर सुखविन्द्र सिंह सुक्खू ने आज यहां सामाजिक न्याय एवं अधिकारिता विभाग की बैठक की अध्यक्षता करते हुए निर्देश दिए कि किसी भी पात्र व्यक्ति की सामाजिक सुरक्षा पेंशन बंद न की जाए। उन्होंने कहा कि सभी पात्र पेंशनधारकों को उनकी पेंशन मिलती रहेगी और विभाग को शेष पात्र लाभार्थियों को सामाजिक सुरक्षा पेंशन प्रदान करने के लिए सभी आवश्यक औपचारिकताएं शीघ्र पूरी करने को कहा, ताकि कोई भी पात्र लाभार्थी अपने अधिकार से वंचित न रहे। उन्होंने कहा कि अब तक 7,60,772 लाभार्थियों का ई-केवाईसी पूरा किया जा चुका है और सभी पात्र व्यक्तियों को बिना किसी अपवाद के कवर करने पर बल दिया।ठाकुर सुखविन्द्र सिंह सुक्खू ने मुख्यमंत्री सुख आश्रय योजना की भी समीक्षा की और कहा कि वर्तमान में राज्य के 4,131 बच्चे इस योजना के अंतर्गत लाभान्वित हो रहे हैं। योजना के प्रभावी क्रियान्वयन के लिए राज्य सरकार ने 30.69 कर...