Thursday, May 7
Shadow

Tag: breaking news

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

Punjab Politics
ਚੰਡੀਗੜ੍ਹ ਫਰਵਰੀ 16 —ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ।...
“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

Punjab Politics
ਚੰਡੀਗੜ੍ਹ, 16 ਫ਼ਰਵਰੀ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ। ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹਮੇਸ਼ਾ ਆਪਣੀ ਮਾਂ-ਭੂਮੀ ਦੀ ਰੂਹ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਇਜ਼ਜ਼ਤ ਵਧੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਸੰਬੰਧੀ ਐਨਆਰਆਈ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸੁਣਨਾ ਹੈ। ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਗੀ ...
ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

Punjab News
ਸਹਿਣਾ/ਬਰਨਾਲਾ, 16 ਫਰਵਰੀ-                ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮ੍ਰਿਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਬਰਨਾਲਾ ਦੀ ਦੇਖਰੇਖ ਹੇਠ ਸਹਿਣਾ ਅਤੇ ਬਰਨਾਲਾ ਵਿਖੇ ਕਪਾਹ ਦੀਆਂ ਛਟੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵੱਲੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਤੋਂ ਬਾਅਦ ਬਚੇ ਟੀਂਡਿਆਂ ਦੇ ਵਿਗਿਆਨਕ ਅਤੇ ਸਮੇਂ-ਸਿਰ ਪ੍ਰਬੰਧਨ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਗਈ ਤਾਂ ਜੋ ਫ਼ਸਲ ਨੂੰ ਗੁਲਾਬੀ ਸੂੰਢੀ ਦੇ ਪ੍ਰਕੋਪ ਤੋਂ ਰੋਕਿਆ ਜਾ ਸਕੇ।                 ਉਨ੍ਹਾਂ ਦੱਸਿਆ ਕਿ ਕਪਾਹ ਦੀਆਂ ਛਟੀਆਂ ਖੇਤ ਵਿੱਚ ਖੜ੍ਹੇ ਜਾਂ ਪਏ ਰਹਿਣ ਨਾਲ ਗੁਲਾਬੀ ਸੂੰਡੀ ਅਤੇ ਹੋਰ ਹਾਨੀਕਾਰਕ ਕੀੜੇ ਡੋਡਿਆਂ ਵਿੱਚ ਆਸਾਨੀ ਨਾਲ ਜੀਵਿਤ ਰਹਿੰਦੇ ਹਨ ਅਤੇ ਅਗਲੇ ਮੌਸਮ ਵਿੱਚ ਨਵੀਂ ਫ਼ਸਲ ’ਤੇ ਭਾਰੀ ਹਮਲਾ ਕਰਦੇ ਹਨ। ਇਸ ਨਾਲ ਫ਼ਸਲ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨ ਦੀ ਆਮਦਨ ...
ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ

ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ

Punjab News
ਬਰਨਾਲਾ, 16 ਬਰਨਾਲਾ   -                ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਨੂੰ ਈ.ਸੀ.ਸੀ.ਈ (ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ) ਦਿਵਸ ਮਨਾਇਆ ਜਾਂਦਾ ਹੈ।                ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ  ਦੀ ਬੌਧਿਕ ਅਤੇ ਸਰੀਰਕ ਸਮਰੱਥਾ ਦਾ ਸਹੀ ਵਿਕਾਸ ਹੋ ਸਕੇ।         &nb...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

Punjab News
ਬਟਾਲਾ, 16 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਵਾਰਡ ਨੰਬਰ 31 ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕੈਂਪ ਲਗਾਇਆ ਗਿਆ ਤੇ ਹੈਲਥ ਕਾਰਡ ਬਣਾਉਣ ਦੀ ਰਜਿਸਟ੍ਰੇਸ਼ਨ ਕੀਤੀ ਗਈ । ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ ਤਹਿਤ' ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰ...
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

Crime News, Punjab News
ਚੰਡੀਗੜ੍ਹ, 16 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 516 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 27ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,442 ਹੋ ਗਈ ਹੈ। ਇਸ...
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

Breaking News
ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ 'ਆਪ' ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। 'ਆਪ' ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ 'ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਸਾਰਥਕ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

Punjab News
ਸੰਗਰੂਰ, 16 ਫਰਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਕ੍ਰਾਂਤੀਕਾਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਆਮ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ। ਡਾ. ਬਲਬੀਰ ਸਿ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Punjab News
ਬਟਾਲਾ, 16 ਫਰਵਰੀ  ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

Breaking News
ਬਰਨਾਲਾ, 16 ਫਰਵਰੀ-       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।       ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ...