ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ
ਨਵੀਂ ਦਿੱਲੀ, 10 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਆਗੂਆਂ ਨੇ ਸੰਕਟ ਦੀ ਇਸ ਘੜੀ ਵਿੱਚ ਵੀ ਸੰਜੀਵ ਅਰੋੜਾ ਦੇ ਅਡੋਲ ਰਹਿਣ ਅਤੇ ਭਾਜਪਾ ਵਿੱਚ ਸ਼ਾਮਲ ਨਾ ਹੋਣ ਦੇ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ 'ਐਕਸ' (X) 'ਤੇ ਕਿਹਾ ਕਿ ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿੱਚ ਜਾਣ ਦੀ ਬਜਾਏ ਜੇਲ੍ਹ ਜਾਣਾ ਪਸੰਦ ਕੀਤਾ। ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ ਹੈ।
'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਅਜਿਹੇ ਆਗੂ ਹਨ ਜੋ ਨਾ ਸਿਰਫ਼ ਇਮਾਨਦਾਰ ਅਤੇ ਮਿਹਨਤੀ ਹਨ, ਸਗੋਂ ਪੰਜਾਬ ਲਈ ਉਨ੍ਹਾਂ ਕੋਲ ਇੱਕ ਸਪਸ਼ਟ ਵਿਜ਼ਨ, ਡੂੰਘੀ ਸਮਝ ਅ...








