ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ- ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚ...








